ਮੁੱਖ ਮੰਤਰੀ ਵੱਲੋਂ ਸੂਬੇ ਵਿਚ ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ
Published : Dec 15, 2022, 4:05 pm IST
Updated : Dec 15, 2022, 4:05 pm IST
SHARE ARTICLE
CM Bhagwant Singh Maan
CM Bhagwant Singh Maan

ਚੰਡੀਗੜ੍ਹ ਵਿਖੇ ਵਿਸ਼ਵ ਹਾਕੀ ਕੱਪ ਦੀ ਟਰਾਫੀ ਦਾ ਸਵਾਗਤ

ਚੰਡੀਗੜ੍ਹ : ਪੰਜਾਬ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਸਰਕਾਰੀ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਣ ਕੀਤਾ ਕਿ ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਰਿਹਾਇਸ਼ ਉਤੇ ਪੁਰਸ਼ਾਂ ਦੇ ਹਾਕੀ ਵਿਸ਼ਵ ਕੱਪ ਦੀ ਟਰਾਫੀ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਹਾਕੀ ਦੇ ਮੈਦਾਨ ਵਿਚ ਹਮੇਸ਼ਾ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦੁਨੀਆ ਭਰ ਵਿਚ ਸੂਬੇ ਦਾ ਨਾਮ ਰੌਸ਼ਨ ਕੀਤਾ।

ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਨੇ ਪਿਛਲੇ ਸਾਲ ਟੋਕੀਓ ਵਿਖੇ ਹੋਈਆਂ ਓਲੰਪਿਕ ਖੇਡਾਂ ਵਿਚ 41 ਸਾਲਾਂ ਬਾਅਦ ਓਲੰਪਿਕ ਵਿਚ ਤਮਗਾ ਜਿੱਤਿਆ ਅਤੇ ਇਸ ਟੀਮ ਵਿਚ ਜੇਤੂ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 11 ਖਿਡਾਰੀ ਸੂਬੇ ਨਾਲ ਸਬੰਧਤ ਸਨ। 1975 ਵਿੱਚ ਇਕਲੌਤਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੀ ਕਪਤਾਨੀ ਵੀ ਪੰਜਾਬ ਦੇ ਅਜੀਤਪਾਲ ਸਿੰਘ ਕੋਲ ਸੀ। ਅਗਲੇ ਮਹੀਨੇ ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਵਿਸ਼ਵ ਕੱਪ ਦੀ ਟੀਮ ਦੇ ਕੈਂਪ ਵਿੱਚ ਵੀ ਅੱਧੇ ਤੋਂ ਵੱਧ ਖਿਡਾਰੀ ਪੰਜਾਬ ਦੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਇਸ ਜੇਤੂ ਸਫ਼ਰ ਨੂੰ ਜਾਰੀ ਰੱਖਣ ਦੀ ਲੋੜ ਹੈ ਤਾਂ ਕਿ ਭਵਿੱਖ ਵਿਚ ਹੋਰ ਮੈਡਲ ਦੇਸ਼ ਦੀ ਝੋਲੀ ਪਾਏ ਜਾ ਸਕਣ। ਮੁੱਖ ਮੰਤਰੀ ਨੇ ਦੁੱਖ ਜਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਅਵੇਸਲੇਪਣ ਨਾਲ ਹਾਕੀ ਸਾਡੀ ਕੌਮੀ ਖੇਡ ਹੋਣ ਦੇ ਬਾਵਜੂਦ ਖੇਡ ਮੈਦਾਨ ਵਿਚ ਪਛੜਦੀ ਰਹੀ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿਚ ਹਾਕੀ ਨੂੰ ਬਣਦਾ ਰੁਤਬਾ ਦਿਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਸਬੰਧ ਵਿਚ ਵੱਡੇ ਕਦਮ ਚੁੱਕੇ ਜਾ ਰਹੇ ਹਨ ਤਾਂ ਕਿ ਖੇਡਾਂ ਖਾਸ ਕਰਕੇ ਹਾਕੀ ਨੂੰ ਪ੍ਰਫੁੱਲਤ ਕਰਕੇ ਨਸ਼ਿਆਂ ਵਰਗੀ ਅਲਾਮਤ ਦਾ ਖਾਤਮਾ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਹਾਕੀ ਦੀ ਸੁਰਜੀਤੀ ਲਈ ਹੋਰ ਵਸੀਲੇ ਜੁਟਾਏ ਜਾਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਅਥਾਹ ਸਮਰੱਥਾ ਨੂੰ ਖੇਡਾਂ ਦੇ ਖੇਤਰ ਵਾਲੇ ਲਾਉਣ ਲਈ ਹਰੇਕ ਯਤਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਹਰੇਕ ਪੰਜਾਬੀ ਦੇ ਸੁਹਿਰਦ ਯਤਨਾਂ ਨਾਲ ਹਾਕੀ ਸੁਰਜੀਤੀ ਦੇ ਰਾਹ ਪੈ ਜਾਵੇਗੀ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement