
ਬਰਾਮਦ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਹੈ, ਜੋਕਿ ਤਿੰਨ ਪੈਕਟ ਵਿਚ ਹਨ
ਫਾਜ਼ਿਲਕਾ: ਭਾਰਤ ਪਾਕਿਸਤਾਨ ਸਰਹੱਦ ਤੇ ਡਰੋਨ ਰਾਹੀਂ ਭੇਜੀ ਗਈ 2.5 ਕਿਲੋ ਹੈਰੋਇਨ ਬਰਾਮਦ ਹੋਈ ਹੈ ਮੌਕੇ ਤੇ ਪੁਲਿਸ ਪ੍ਰਸ਼ਾਸਨ ਵੀ ਪਹੁੰਚ ਗਿਆ ਹੈ ਜਿਨ੍ਹਾਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਫ਼ਾਜ਼ਿਲਕਾ ਸੈਕਟਰ ਦੀ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਇਲਾਕੇ ਪਿੰਡ ਬਾਰੇਕਾ ਨੇੜਿਓਂ ਇਕ ਖੇਤ ਵਿਚ ਇਹ ਬਰਾਮਦਗੀ ਹੋਈ ਹੈ। ਇਸ ਮਾਮਲੇ 'ਚ ਕੁੱਝ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਗਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ। ਬਰਾਮਦ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਹੈ, ਜੋਕਿ ਤਿੰਨ ਪੈਕਟ ਵਿਚ ਹਨ।