ਲੁਧਿਆਣਾ 'ਚ ਕਰਵਾਈ ਗਈ ਗੈਰ-ਕਾਨੂੰਨੀ ਬੈਲ ਗੱਡੀਆਂ ਦੀ ਦੌੜ, ਸ਼ਿਕਾਇਤ ਕਰਨ 'ਤੇ ਵੀ ਨਹੀਂ ਕੀਤੀ ਪੁਲਿਸ ਨੇ ਕਾਰਵਾਈ

By : GAGANDEEP

Published : Dec 15, 2022, 10:30 am IST
Updated : Dec 15, 2022, 12:26 pm IST
SHARE ARTICLE
photo
photo

ਸੁਪਰੀਮ ਕੋਰਟ ਨੇ ਜਾਨਵਰਾਂ 'ਤੇ ਜ਼ੁਲਮ ਦੀ ਸ਼੍ਰੇਣੀ 'ਚ ਆਉਣ ਕਾਰਨ ਅਜਿਹੇ ਸਮਾਗਮਾਂ 'ਤੇ ਲਗਾਈ ਹੈ ਰੋਕ

 

ਲੁਧਿਆਣਾ: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਪਾਇਲ ਦੇ ਪਿੰਡ ਘੁਡਾਣੀ ਕਲਾਂ ਵਿੱਚ ਪਾਬੰਦੀ ਦੇ ਬਾਵਜੂਦ ਦੋ ਦਿਨ ਪਹਿਲਾਂ ਬੈਲ ਗੱਡੀਆਂ ਦੀ ਦੌੜ ਕਰਵਾਈ ਗਈ। ਪਸ਼ੂ ਪ੍ਰੇਮੀਆਂ ਅਨੁਸਾਰ ਉਨ੍ਹਾਂ ਘਟਨਾ ਤੋਂ ਇੱਕ ਦਿਨ ਪਹਿਲਾਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਸੀ ਪਰ ਪੁਲਿਸ ਨੇ ਦੌੜ ਰੋਕਣ ਲਈ ਕੋਈ ਉਪਰਾਲਾ ਨਹੀਂ ਕੀਤਾ।

ਇਸ ਤੋਂ ਇਲਾਵਾ ਪੁਲਿਸ ਨੇ ਸ਼ਿਕਾਇਤਕਰਤਾ ਦਾ ਸੰਪਰਕ ਨੰਬਰ ਪ੍ਰਬੰਧਕਾਂ ਨੂੰ ਸਾਂਝਾ ਕੀਤਾ ਸੀ। ਇਸ ’ਤੇ ਉਸ ਨੇ ਸ਼ਿਕਾਇਤਕਰਤਾ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਜਾਨਵਰਾਂ 'ਤੇ ਜ਼ੁਲਮ ਦੀ ਸ਼੍ਰੇਣੀ 'ਚ ਆਉਣ ਕਾਰਨ ਅਜਿਹੇ ਸਮਾਗਮਾਂ 'ਤੇ ਰੋਕ ਲਗਾ ਦਿੱਤੀ ਹੈ।
ਦੱਸ ਦੇਈਏ ਕਿ ਇਸ ਗੇਮ ਦੇ ਪ੍ਰਬੰਧਕਾਂ ਨੇ ਇਸ ਨੂੰ ਯੂਟਿਊਬ 'ਤੇ ਪ੍ਰਸਾਰਿਤ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਇੱਕ ਸਥਾਨਕ ਨੇਤਾ ਨੇ ਵੀ ਪੁਲਿਸ ਅਤੇ ਹੋਰ ਵਿਭਾਗਾਂ 'ਤੇ ਦੌੜ ਨਾ ਰੋਕਣ ਲਈ ਦਬਾਅ ਪਾਇਆ। ਪ੍ਰਬੰਧਕਾਂ ਨੇ ਟੂਰਨਾਮੈਂਟ ਦੇ ਨਤੀਜੇ ਵੀ ਜਾਰੀ ਕਰ ਦਿੱਤੇ ਸਨ। ਪਿੰਡ ਘੁਡਾਣੀ ਕਲਾਂ ਦੇ ਵਸਨੀਕ ਨੇ ਇਸ ਦੌੜ ਵਿੱਚ ਛੇ ਇਨਾਮ ਜਿੱਤੇ ਹਨ।

ਪਸ਼ੂ ਅਧਿਕਾਰ ਕਾਰਕੁੰਨਾਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਲਿਜਾਣ ਦਾ ਫੈਸਲਾ ਕੀਤਾ ਹੈ, ਜਿੱਥੇ ਬੈਲਗੱਡੀਆਂ ਦੀਆਂ ਦੌੜਾਂ 'ਤੇ ਪਾਬੰਦੀ ਵਿਚਾਰ ਅਧੀਨ ਹੈ। ਜਾਣਕਾਰੀ ਮੁਤਾਬਕ ਆਯੋਜਕ ਰੇਸ 'ਤੇ ਸੱਟਾ ਲਗਾਉਂਦੇ ਸਨ। ਸਿਆਸਤਦਾਨ ਵੋਟਾਂ ਲਈ ਅਜਿਹੇ ਗਰੁੱਪਾਂ ਦਾ ਸਮਰਥਨ ਕਰਦੇ ਹਨ ਕਿਉਂਕਿ ਉਨ੍ਹਾਂ ਦਾ ਵੱਡਾ ਵੋਟ ਬੈਂਕ ਇਨ੍ਹਾਂ ਪਿੰਡਾਂ ਵਿੱਚ ਹੀ ਹੈ।

ਪਸ਼ੂ ਅਧਿਕਾਰ ਕਾਰਕੁਨ ਸੁਮਨ ਵਿਰਮਾਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਸਥਾਨਕ ਸਮੂਹ ਪਿੰਡ ਵਿੱਚ 12 ਦਸੰਬਰ ਨੂੰ ਬੈਲ ਗੱਡੀਆਂ ਦੀ ਦੌੜ ਦਾ ਆਯੋਜਨ ਕਰ ਰਿਹਾ ਹੈ। ਉਸ ਨੇ ਦੌੜ ਤੋਂ ਇਕ ਦਿਨ ਪਹਿਲਾਂ ਸਥਾਨਕ ਅਧਿਕਾਰੀਆਂ ਨੂੰ ਸੂਚਿਤ ਕੀਤਾ ਸੀ ਅਤੇ ਉਨ੍ਹਾਂ ਨੂੰ ਦਖਲ ਦੇਣ ਲਈ ਕਿਹਾ ਸੀ, ਪਰ ਅਧਿਕਾਰੀਆਂ ਨੇ ਕੋਈ ਜਵਾਬ ਨਹੀਂ ਦਿੱਤਾ।

ਜਦੋਂ ਕਿ ਡੀਐਸਪੀ ਪਾਇਲ ਹਰਸਿਮਰਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ। ਡੀਐਸਪੀ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਨੂੰ ਇਸ ਦੌੜ ਬਾਰੇ ਜਾਣਕਾਰੀ ਨਹੀਂ ਹੈ। ਹਲਕਾ ਪਾਇਲ ਦੇ ਵਿਧਾਇਕ ਮਨਜਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਜੇਕਰ ਪਿੰਡ ਵਿੱਚ ਨਾਜਾਇਜ਼ ਬੈਲ ਗੱਡੀਆਂ ਦੀ ਦੌੜ ਲੱਗੀ ਹੈ ਤਾਂ ਇਸ ਦੀ ਜਾਂਚ ਕਰਵਾਉਣ ਦੀ ਲੋੜ ਹੈ। ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement