
ਪੁਲਿਸ ਨੇ ਮਾਮਲਾ ਦਰਜ ਕਰ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ: ਲੁਧਿਆਣਾ ਦੇ ਭਾਮੀਆ ਇਲਾਕੇ 'ਚ ਇਕ ਖੇਤ 'ਚੋਂ ਨਾਬਾਲਗ ਕੁੜੀ ਦੀ ਲਾਸ਼ ਮਿਲਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁੜੀ ਤਾਜਪੁਰ ਇਲਾਕੇ ਦੀ ਰਹਿਣ ਵਾਲੀ ਹੈ, ਜੋ ਕਿ ਬੀਤੇ ਦਿਨ ਪੇਪਰ ਦੇਣ ਸਕੂਲ ਗਈ ਸੀ ਅਤੇ ਲਾਪਤਾ ਹੋ ਗਈ।
ਅੱਜ ਸਵੇਰੇ ਜਦੋਂ ਲੋਕ ਸੈਰ ਕਰ ਰਹੇ ਸਨ ਤਾਂ ਲੋਕਾਂ ਨੇ ਖੇਤਾਂ 'ਚ ਕੁੜੀ ਦੀ ਲਾਸ਼ ਪਈ ਹੋਈ ਦੇਖੀ। ਇਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।