ਲੁਧਿਆਣਾ ਪੁਲਿਸ ਦੀ ਕਾਰਵਾਈ: ਵੇਟਰ ਕਤਲਕਾਂਡ 'ਚ 3 ਲੋਕ ਗ੍ਰਿਫਤਾਰ

By : GAGANDEEP

Published : Dec 15, 2022, 1:10 pm IST
Updated : Dec 15, 2022, 1:10 pm IST
SHARE ARTICLE
photo
photo

ਕੁਝ ਦਿਨ ਪਹਿਲਾਂ 5500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ 18 ਸਾਲਾ ਵੇਟਰ ਵਿੱਕੀ ਦਾ ਕਰ ਦਿੱਤਾ ਗਿਆ ਸੀ ਕਤਲ

 

 ਲੁਧਿਆਣਾ: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਕਰੀਬ 9 ਦਿਨ ਪਹਿਲਾਂ 5500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ 18 ਸਾਲਾ ਵੇਟਰ ਵਿੱਕੀ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਪੀਏਯੂ ਥਾਣੇ ਦੀ ਪੁਲਿਸ ਨੇ ਟਰੇਸ ਕਰਕੇ ਠੇਕੇਦਾਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਸ਼ਹਿਰ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਮੁਲਜ਼ਮਾਂ ਨੇ ਮ੍ਰਿਤਕ ਵਿੱਕੀ ਦੇ ਦਿਲ 'ਤੇ ਤੇਜ਼ਧਾਰ ਚਾਕੂ ਨਾਲ ਵਾਰ ਕੀਤਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ।  

ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ। ਜਿਸ ਤਹਿਤ ਪੁਲਿਸ ਨੇ ਛਾਪਾ ਮਾਰ ਕੇ ਕਾਤਲਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਕਾਤਲਾਂ ਕੋਲੋਂ ਵਾਰਦਾਤ ਸਮੇਂ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਦੋਸ਼ੀਆਂ ਨੂੰ ਹੰਬੜਾ ਰੋਡ ਤੋਂ ਉਸ ਸਮੇਂ ਗ੍ਰਿਫਤਾਰ ਕਰ ਲਿਆ ਜਦੋਂ ਸਾਰੇ ਦੋਸ਼ੀ ਕੁਝ ਹੀ ਪਲਾਂ 'ਚ ਸ਼ਹਿਰ ਛੱਡਣ ਵਾਲੇ ਸਨ। ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਬਾਲੂ, ਉਸ ਦੇ ਸਾਥੀ ਕ੍ਰਿਸ਼ਨ ਕੁਮਾਰ ਉਰਫ ਕ੍ਰਿਸ਼ਨ ਅਤੇ ਮਨਜਿੰਦਰ ਸਿੰਘ ਉਰਫ ਮਨੀ ਸੰਧੂ ਵਜੋਂ ਹੋਈ ਹੈ।

ਥਾਣਾ ਪੀਏਯੂ ਦੇ ਐਸਐਚਓ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ 5 ਦਸੰਬਰ ਨੂੰ ਹੰਬੜਾ ਰੋਡ ’ਤੇ ਸਥਿਤ ਚੰਦ ਕਲੋਨੀ ਡੇਅਰੀ ਕੰਪਲੈਕਸ ਵਿੱਚ ਨੇਪਾਲੀ ਵੇਟਰ ਵਿੱਕੀ ਨੂੰ ਮੁਲਜ਼ਮਾਂ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਲੜਾਈ ਵਿੱਚ ਮ੍ਰਿਤਕ ਦਾ ਭਰਾ ਵਿਜੇ ਵੀ ਜ਼ਖਮੀ ਹੋ ਗਿਆ ਸੀ। ਵਿੱਕੀ ਬਲਵਿੰਦਰ ਸਿੰਘ ਬਾਲੂ ਦੇ ਅਧੀਨ ਕੰਮ ਕਰਦਾ ਸੀ, ਜੋ ਉਸ ਨੂੰ ਵੇਟਰ ਵਜੋਂ ਕੰਮ ਕਰਨ ਲਈ ਵੱਖ-ਵੱਖ ਸਮਾਗਮਾਂ 'ਤੇ ਭੇਜਦਾ ਸੀ। 

ਵਿਜੇ ਨੇ ਕਿਹਾ ਸੀ ਕਿ ਵਿੱਕੀ ਨੇ ਠੇਕੇਦਾਰ ਨੂੰ ਉਸ ਦਾ ਬਕਾਇਆ ਕਲੀਅਰ ਕਰਨ ਲਈ ਕਿਹਾ ਸੀ। 9 ਦਿਨ ਪਹਿਲਾਂ ਸੋਮਵਾਰ ਦੇਰ ਰਾਤ ਇਸ ਗੱਲ ਨੂੰ ਲੈ ਕੇ ਚਾਂਦ ਕਲੋਨੀ 'ਚ ਦੋਵਾਂ ਵਿਚਾਲੇ ਲੜਾਈ ਹੋ ਗਈ ਸੀ। ਮੁਲਜ਼ਮਾਂ ਨੇ ਵਿੱਕੀ ਦੀ ਪਿੱਠ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਸੀ। ਹਥਿਆਰ ਵਿੱਕੀ ਦੇ ਦਿਲ ਵਿੱਚ ਵੱਜਿਆ ਤੇ ਉਹ ਸੜਕ ’ਤੇ ਡਿੱਗ ਪਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐਸਐਚਓ ਨੇ ਦੱਸਿਆ ਕਿ ਮਨੀ ਸੰਧੂ ਖ਼ਿਲਾਫ਼ ਪਹਿਲਾਂ ਹੀ ਪੀਏਯੂ ਥਾਣੇ ਵਿੱਚ ਕੁੱਟਮਾਰ ਦਾ ਕੇਸ ਦਰਜ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement