'ਆਪ' ਸਾਂਸਦ ਰਾਘਵ ਚੱਢਾ ਨੇ ਭੜਕਾਊ ਨਿਊਜ਼ ਚੈਨਲ ਅਤੇ ਬਹਿਸਾਂ ਦਾ ਮੁੱਦਾ ਸੰਸਦ ਵਿੱਚ ਉਠਾਇਆ
Published : Dec 15, 2022, 8:30 pm IST
Updated : Dec 15, 2022, 8:30 pm IST
SHARE ARTICLE
Raghav Chadha
Raghav Chadha

ਚੱਢਾ ਦਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਨੂੰ ਸਵਾਲ: ਭੜਕਾਊ ਬਹਿਸ ਕਰਵਾਉਣ ਵਾਲੇ ਚੈਨਲਾਂ ਅਤੇ ਐਂਕਰਾਂ ਵਿਰੁੱਧ ਕੀ ਕਾਰਵਾਈ ਕਰ ਰਹੀ ਹੈ ਕੇਂਦਰ ਸਰਕਾਰ?

ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਭੜਕਾਊ ਭਾਸ਼ਣਾਂ ਰਾਹੀਂ ਮਾਨਸਿਕ ਪ੍ਰਦੂਸ਼ਣ ਫੈਲਾਉਂਦੇ ਹਨ ਇਹ ਨਿਊਜ਼ ਚੈਨਲ: ਰਾਘਵ ਚੱਢਾ

ਚੰਡੀਗੜ੍ਹ -  ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਸੰਸਦ ਵਿੱਚ ਇੱਕ ਅਹਿਮ ਮੁੱਦੇ ਉਠਾਉਂਦੇ ਹੋਏ ਕਿਹਾ ਕਿ ਕਈ ਚੈਨਲਾਂ ਵੱਲੋਂ ਹਰ ਰੋਜ਼ ਸ਼ਾਮ ਨੂੰ ਭਾਵਨਾਵਾਂ ਭੜਕਾਉਣ ਵਾਲੀਆਂ ਬਹਿਸਾਂ ਦਿਖਾਈਆਂ ਜਾਂਦੀਆਂ ਹਨ। ਉਨ੍ਹਾਂ ਸੂਚਨਾ ਤੇ ਪ੍ਰਸਾਰਨ ਮੰਤਰੀ ਨੂੰ ਸਵਾਲ ਕੀਤਾ ਕਿਹਾ ਕਿ ਭੜਕਾਊ ਬਹਿਸਾਂ ਕਰਨ ਵਾਲੇ ਚੈਨਲਾਂ 'ਤੇ ਕੇਂਦਰ ਸਰਕਾਰ ਕੀ ਕਾਰਵਾਈ ਕਰ ਰਹੀ ਹੈ।

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਨਰਾਇਣ ਸਿੰਘ ਆਪ ਜਰਨਲਿਸਟ ਰਹੇ ਹਨ ਅਤੇ ਖ਼ਬਰਾਂ ਦੇ ਮਹੱਤਵ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇਸ਼ ਵਿੱਚ ਨਿਊਜ਼ (ਖ਼ਬਰਾਂ) ਨਾਇਸ (ਆਵਾਜ਼ ਪ੍ਰਦੂਸ਼ਣ) ਵਿੱਚ ਬਦਲ ਗਈਆਂ ਹਨ। ਜ਼ਿਆਦਾਤਰ ਚੈਨਲ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਭੜਕਾਊ ਬਹਿਸ ਕਰਵਾ ਕੇ ਮਾਨਸਿਕ ਪ੍ਰਦੂਸ਼ਣ ਫੈਲਾਉਣ ਦਾ ਕੰਮ ਕਰਦੇ ਹਨ।

 ਚੱਢਾ ਨੇ ਡਿਪਟੀ ਚੇਅਰਮੈਨ ਰਾਹੀਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਮਾਨਸਿਕ ਪ੍ਰਦੂਸ਼ਣ ਫੈਲਾਉਣ ਵਾਲੇ ਭੜਕਾਊ ਨਿਊਜ਼ ਚੈਨਲਾਂ ਅਤੇ ਐਂਕਰਾਂ ਖ਼ਿਲਾਫ਼ ਕੇਂਦਰ ਸਰਕਾਰ ਕੋਈ ਕਾਰਵਾਈ ਕਰ ਰਹੀ ਹੈ? ਜੇਕਰ ਕਰ ਰਹੀ ਹੈ ਤਾਂ ਕੀ ਕਾਰਵਾਈ ਕੀਤੀ ਜਾ ਚੁੱਕੀ ਹੈ? ਉਨ੍ਹਾਂ ਪੁੱਛਿਆ ਕਿ ਕੀ ਸਰਕਾਰ ਇਨ੍ਹਾਂ ਭੜਕਾਊ ਚੈਨਲਾਂ ਵਿਰੁੱਧ ਜਾਂ ਇਨ੍ਹਾਂ ਮਾਮਲਿਆਂ ਦੇ ਸੰਬੰਧ 'ਚ ਕੋਈ ਨੀਤੀ ਲੈ ਕੇ ਆ ਰਹੀ ਹੈ?

ਐਮਪੀ ਚੱਢਾ ਦੇ ਸਵਾਲ 'ਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਇਹ ਕਹਿ ਕੇ ਪੱਲਾ ਝਾੜ ਗਏ ਕਿ ਇਸ 'ਤੇ ਪਹਿਲਾਂ ਹੀ 3-ਪੱਧਰੀ ਸ਼ਿਕਾਇਤ ਨਿਵਾਰਣ ਦੀ ਵਿਵਸਥਾ ਹੈ। ਜੇਕਰ ਕੋਈ ਇਸ ਵਿੱਚ ਆਪਣੀ ਸ਼ਿਕਾਇਤ ਭੇਜਦਾ ਹੈ ਤਾਂ ਇਸ ਦਾ ਨਿਪਟਾਰਾ ਕੀਤਾ ਜਾਂਦਾ ਹੈ ਪਰ ਫਿਲਹਾਲ ਕਿਸੇ ਵੀ ਵਿਅਕਤੀ ਵੱਲੋਂ ਅਜਿਹੀ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement