ਵਿਜੀਲੈਂਸ ਨੇ ਜ਼ੁਰਮਾਨਾ ਰੱਦ ਕਰਨ ਲਈ 5,00,000 ਰੁਪਏ ਰਿਸ਼ਵਤ ਲੈਂਦਿਆਂ ETO ਤੇ ਆਬਕਾਰੀ ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਕਾਬੂ
Published : Dec 15, 2022, 7:37 pm IST
Updated : Dec 15, 2022, 8:18 pm IST
SHARE ARTICLE
Vigilance caught ETO and Excise Inspector red-handed while taking Rs 5,00,000 bribe to cancel penalty
Vigilance caught ETO and Excise Inspector red-handed while taking Rs 5,00,000 bribe to cancel penalty

ਉਕਤ ਆਬਕਾਰੀ ਅਧਿਕਾਰੀ 15 ਲੱਖ ਰੁਪਏ ਰਿਸ਼ਵਤ ਮੰਗ ਕਰ ਰਹੇ ਸਨ ਪਰ ਸੌਦਾ 12 ਲੱਖ ਰੁਪਏ ਵਿੱਚ ਤੈਅ ਹੋਇਆ।

 ਚੰਡੀਗੜ੍ਹ -  ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਕਰ ਤੇ ਆਬਕਾਰੀ ਅਫਸਰ (ਈ.ਟੀ.ਓ) ਸੰਦੀਪ ਸਿੰਘ ਅਤੇ ਆਬਕਾਰੀ ਤੇ ਕਰ ਇੰਸਪੈਕਟਰ ਵਿਸ਼ਾਲ ਸ਼ਰਮਾ ਨੂੰ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਲੁਧਿਆਣਾ ਦੇ ਜੀ.ਐਸ.ਟੀ. ਵਿੰਗ ਵਿੱਚ ਤਾਇਨਾਤ ਮੁਲਜ਼ਮਾਂ ਨੂੰ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵਿਭਾਗ ਵੱਲੋਂ ਕੀਤੇ ਸਰਵੇਖਣ ਦੌਰਾਨ ਉਸ ਦੀ ਫਰਮ ਨੂੰ ਲਾਇਆ ਜ਼ੁਰਮਾਨਾ ਰੱਦ (ਰਾਈਟ ਆਫ਼) ਕਰਨ ਬਦਲੇ ਉਕਤ ਆਬਕਾਰੀ ਅਧਿਕਾਰੀ 15 ਲੱਖ ਰੁਪਏ ਰਿਸ਼ਵਤ ਮੰਗ ਕਰ ਰਹੇ ਸਨ ਪਰ ਸੌਦਾ 12 ਲੱਖ ਰੁਪਏ ਵਿੱਚ ਤੈਅ ਹੋਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵੇਂ ਆਬਕਾਰੀ ਅਧਿਕਾਰੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement