Jalandhar News: ਜਲੰਧਰ 'ਚ ਵੱਡੀ ਵਾਰਦਾਤ, ਟਰੈਵਲ ਏਜੰਟ 'ਤੇ ਚੱਲੀਆਂ ਤਾਬੜਤੋੜ ਗੋਲੀਆਂ

By : GAGANDEEP

Published : Dec 15, 2023, 2:12 pm IST
Updated : Dec 15, 2023, 3:03 pm IST
SHARE ARTICLE
A major incident in Jalandhar, bullets fired at the travel agent News in punjabi
A major incident in Jalandhar, bullets fired at the travel agent News in punjabi

Jalandhar News: ਪੁਲਿਸ ਨੇ ਮੌਕੇ ਤੇ ਪਹੁੰਤ ਕੇ ਕਾਰਵਾਈ ਕੀਤੀ ਸ਼ੁਰੂ

A major incident in Jalandhar, bullets fired at the travel agent News in punjabi : ਜਲੰਧਰ 'ਚ ਬੱਸ ਸਟੈਂਡ ਦੇ ਬਾਹਰ ਡੈਲਟਾ ਪਾਰਕਿੰਗ 'ਚ ਬਾਈਕ ਸਵਾਰ ਬਦਮਾਸ਼ਾਂ ਨੇ ਟਰੈਵਲ ਏਜੰਟ ਦੀ ਕਾਰ 'ਤੇ ਗੋਲੀਆਂ ਚਲਾ ਦਿੱਤੀਆਂ। ਮੌਕੇ ਤੋਂ ਪਰਚੀ ਮਿਲੀ ਹੈ। ਜਿਸ ਵਿੱਚ ਗੈਂਗਸਟਰ ਕੌਸ਼ਲ ਚੌਧਰੀ ਦਾ ਨਾਮ ਲਿਖਿਆ ਹੋਇਆ ਹੈ। ਗੈਂਗਸਟਰ ਵੱਲੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਵਿਚ ਬੰਦ ਹੋ ਜਾਣਗੇ Ola-Uber? ਮੁਸ਼ਕਿਲ ਵਿਚ ਪੈ ਸਕਦੀ ਅਨੇਕਾਂ ਲੋਕਾਂ ਦੀ ਜ਼ਿੰਦਗੀ!

ਟਰੈਵਲ ਏਜੰਟ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਗੱਡੀ ’ਤੇ ਗੋਲੀਬਾਰੀ ਹੋਈ ਤਾਂ ਉਹ ਦਫ਼ਤਰ ਵਿੱਚ ਹੀ ਸੀ। ਗੋਲੀ ਚਲਾਉਣ ਵਾਲੇ ਨੌਜਵਾਨ ਬਾਈਕ 'ਤੇ ਆਏ ਸਨ। ਇਨ੍ਹਾਂ ਵਿੱਚ ਇੱਕ ਪੱਗ ਵਾਲਾ ਨੌਜਵਾਨ ਵੀ ਸੀ। ਇਸ ਤੋਂ ਪਹਿਲਾਂ ਉਸ ਨੂੰ ਕੋਈ ਧਮਕੀ ਨਹੀਂ ਮਿਲੀ ਹੈ। ਉਸ ਨੇ ਇਸ ਮਾਮਲੇ ਵਿੱਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਗੋਲੀਬਾਰੀ ਕਰਨ ਤੋਂ ਬਾਅਦ ਬਦਮਾਸ਼ ਬੱਸ ਸਟੈਂਡ ਨੇੜੇ ਪੁਲ ਤੋਂ ਹਾਈਵੇਅ ਵੱਲ ਭੱਜ ਗਏ। ਪੁਲਿਸ ਗੋਲੀ ਚਲਾਉਣ ਵਾਲਿਆਂ ਦੀ ਭਾਲ ਲਈ ਬੱਸ ਸਟੈਂਡ ਦੇ ਆਸ-ਪਾਸ ਦੇ ਇਲਾਕਿਆਂ ਦੀ ਤਲਾਸ਼ੀ ਲੈ ਰਹੀ ਹੈ। ਕਈ ਹੋਟਲਾਂ ਅਤੇ ਢਾਬਿਆਂ ਦੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ।
ਬਦਮਾਸ਼ਾਂ ਨੇ ਕੁੱਲ 5 ਗੋਲੀਆਂ ਚਲਾਈਆਂ। ਪੁਲਿਸ ਨੇ ਹੁਣ ਤੱਕ 2 ਖੋਲ ਬਰਾਮਦ ਕੀਤੇ ਹਨ। ਪੁਲਿਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਸ਼ਹਿਰ ਦੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: An associate of Amritpal Singh arrested News: ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਗ੍ਰਿਫ਼ਤਾਰ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement