
Patiala Accident: ਬਠਿੰਡਾ 4.2 ਡਿਗਰੀ ਤਾਪਮਾਨ ਨਾਲ ਸਭ ਤੋਂ ਰਿਹਾ ਠੰਢਾ
Accident occurred in Patiala due to dense fog News in punjabi : ਪੰਜਾਬ ਵਿਚ ਸ਼ੁੱਕਰਵਾਰ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਇਸ ਧੁੰਦ ਦੌਰਾਨ ਪਟਿਆਲਾ ਦੇ ਢੇਰੀ ਜੱਟਾਂ ਟੋਲ ਪਲਾਜ਼ਾ 'ਤੇ ਇੱਕ ਟਰੱਕ ਸਮੇਤ ਤਿੰਨ ਵਾਹਨਾਂ ਦੀ ਟੱਕਰ ਹੋ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਅੱਜ ਵੀ ਮੌਸਮ ਵਿਭਾਗ ਨੇ ਪੰਜਾਬ ਭਰ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ: Singer Virak's killer Arrested: ਪੰਜਾਬੀ ਗਾਇਕ ਦੇ ਕਾਤਲ ਗ੍ਰਿਫਤਾਰ, 5 ਸਾਲ ਬਾਅਦ ਮਿਲਿਆ ਗਾਇਕ ਦੇ ਪ੍ਰਵਾਰ ਨੂੰ ਇਨਸਾਫ਼
ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿੱਚ ਕਾਫੀ ਠੰਡ ਦਰਜ ਕੀਤੀ ਗਈ ਹੈ। ਸੂਬੇ ਦਾ ਘੱਟੋ-ਘੱਟ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 0.2 ਡਿਗਰੀ ਘੱਟ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ 'ਚ ਵੀ ਧੁੰਦ ਵਧਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Parliament security Case: ਸੰਸਦ ਦੀ ਸੁਰੱਖਿਆ ’ਚ ਕੁਤਾਹੀ ਦਾ ਮਾਮਲੇ 'ਚ ਮਾਸਟਰਮਾਈਂਡ ਲਲਿਤ ਝਾਅ ਤੇ ਮੁਕੇਸ਼ ਨੇ ਕੀਤਾ ਆਤਮ ਸਮਰਪਣ
ਮੌਸਮ ਵਿਭਾਗ ਤੋਂ ਪ੍ਰਾਪਤ ਸਵੇਰ ਦੇ ਅੰਕੜਿਆਂ ਅਨੁਸਾਰ ਅੱਜ ਬਠਿੰਡਾ ਸੂਬੇ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 4.2 ਡਿਗਰੀ ਦਰਜ ਕੀਤਾ ਗਿਆ, ਜੋ ਕਿ ਪਿਛਲੇ ਦਿਨ ਨਾਲੋਂ 1.8 ਡਿਗਰੀ ਅਤੇ ਆਮ ਨਾਲੋਂ 1.2 ਡਿਗਰੀ ਘੱਟ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਧੁੰਦ ਵਧੇਗੀ ਪਰ ਇਸ ਧੁੰਦ ਦਾ ਅਸਰ ਸਵੇਰ ਤੱਕ ਹੀ ਰਹੇਗਾ। ਸਵੇਰੇ 9 ਤੋਂ 11 ਵਜੇ ਦੇ ਕਰੀਬ ਧੁੰਦ ਸਾਫ਼ ਹੋ ਜਾਵੇਗੀ ਅਤੇ ਸੂਰਜ ਚਮਕੇਗਾ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।