
An associate of Amritpal Singh arrested News: ਅਜਨਾਲਾ ਕੇਸ ਵਿਚ ਹੋਈ ਕਾਰਵਾਈ
An associate of Amritpal Singh arrested News in punjabi : ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ 10 ਮਹੀਨਿਆਂ ਬਾਅਦ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਫੜਿਆ ਗਿਆ ਵਿਅਕਤੀ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ। ਉਸ ਦੀ ਪਛਾਣ ਕੁਲਵੰਤ ਸਿੰਘ ਵਜੋਂ ਹੋਈ ਹੈ। ਕੁਲਵੰਤ ਸਿੰਘ ਨੂੰ ਮਾਨਯੋਗ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਹੈ। ਡੀ.ਐੱਸ.ਪੀ ਅਜਨਾਲਾ ਡਾ. ਰਿਪੂਤਾਪਨ ਸਿੰਘ ਸੰਧੂ ਨੇ ਦੱਸਿਆ ਕਿ ਕੁਲਵੰਤ ਸਿੰਘ ਦੀ ਗ੍ਰਿਫ਼ਤਾਰੀ ਥਾਣਾ ਅਜਨਾਲਾ ਵਿਖੇ ਦਰਜ ਮੁਕੱਦਮਾ ਨੰਬਰ 39 'ਚ ਪਾਈ ਗਈ ਹੈ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਵਿਚ ਬੰਦ ਹੋ ਜਾਣਗੇ Ola-Uber? ਮੁਸ਼ਕਿਲ ਵਿਚ ਪੈ ਸਕਦੀ ਅਨੇਕਾਂ ਲੋਕਾਂ ਦੀ ਜ਼ਿੰਦਗੀ!
23 ਫਰਵਰੀ ਨੂੰ 'ਵਾਰਿਸ ਪੰਜਾਬ ਦੇ' ਜਥੇਦਾਰ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਮਰਥਕਾਂ ਸਮੇਤ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਐਫਆਈਆਰ ਨੰਬਰ 39 ਦਰਜ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਉਸ ਦੇ 9 ਹੋਰ ਸਾਥੀ ਵੀ ਡਿਬਰੂਗੜ੍ਹ ਵਿੱਚ ਬੰਦ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਉਸ ਵੱਲੋਂ ਦਾਇਰ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ: An associate of Amritpal Singh arrested News: ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਗ੍ਰਿਫ਼ਤਾਰ