Deep Singh From Bir Khalsa Group Arrested: ਤਰਨਤਾਰਨ ਤੋਂ ਬੀਰ ਖਾਲਸਾ ਗਰੁੱਪ ਦਾ ਦੀਪ ਸਿੰਘ ਗ੍ਰਿਫਤਾਰ

By : GAGANDEEP

Published : Dec 15, 2023, 10:16 am IST
Updated : Dec 15, 2023, 12:48 pm IST
SHARE ARTICLE
Deep Singh From Bir Khalsa Group Arrested:
Deep Singh From Bir Khalsa Group Arrested:

Deep Singh From Bir Khalsa Group Arrested: SSOC ਵੱਲੋਂ ਚੈਕਿੰਗ ਦੌਰਾਨ ਫੜੀ ਗਈ ਹੈਰੋਇਨ

Deep Singh From Bir Khalsa Group Arrested in Tarn Taran News in punjabi: ਮਸ਼ਹੂਰ ਜਗਦੀਪ ਸਿੰਘ ਉਰਫ ਦੀਪ ਸਿੰਘ ਜੋ ਕਿ ਪੰਜਾਬ ਪੁਲਸ 'ਚ 7.6 ਫੁੱਟ ਲੰਬਾ ਕਾਂਸਟੇਬਲ ਸੀ, ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਦੀਪ ਸਿੰਘ ਦੀ ਇਹ ਗ੍ਰਿਫਤਾਰੀ ਤਰਨਤਾਰਨ ਤੋਂ ਹੋਈ ਹੈ। ਦੀਪ ਸਿੰਘ ਅਮਰੀਕਾ ਦੇ ਗੋਟ ਟੈਲੇਂਟ ਵਿੱਚ ਵੀ ਜਾ ਚੁੱਕਾ ਹੈ। ਜਿੱਥੇ ਉਨ੍ਹਾਂ ਗਤਕਾ ਖੇਡ ਦਾ ਪ੍ਰਦਰਸ਼ਨ ਕੀਤਾ। ਫਿਲਹਾਲ ਉਹ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਨੌਕਰੀ ਛੱਡ ਚੁੱਕੇ ਹਨ।

ਇਹ ਵੀ ਪੜ੍ਹੋ: Punjab Weather Update : ਪੰਜਾਬ 'ਚ ਠੰਢ ਨਾਲ ਦੋ ਵਿਅਕਤੀਆਂ ਦੀ ਹੋਈ ਮੌਤ  

ਦਰਅਸਲ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੂੰ ਸਰਹੱਦ ਪਾਰ ਤੋਂ 500 ਗ੍ਰਾਮ ਹੈਰੋਇਨ ਦੀ ਸਪੁਰਦਗੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਤਰਨਤਾਰਨ 'ਚ ਗੁਪਤ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਦੀਪ ਸਿੰਘ ਆਪਣੀ ਬੋਲੈਰੋ ਕਾਰ ਵਿੱਚ ਉੱਥੇ ਪਹੁੰਚ ਗਿਆ। ਪੁਲਿਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਦੀਪ ਦੇ ਦੋ ਸਾਥੀ ਵੀ ਉਸ ਦੇ ਨਾਲ ਸਨ, ਜਿਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।

ਇਹ ਵੀ ਪੜ੍ਹੋ: Australia News: ਮਾਣ ਵਾਲੀ ਗੱਲ, ਆਸਟ੍ਰੇਲੀਆ ਦੀ ਅੰਡਰ-19 ਟੀਮ 'ਚ 2 ਪੰਜਾਬੀ ਸਿੱਖ ਨੌਜਵਾਨਾਂ ਦੀ ਹੋਈ ਚੋਣ

ਦੀਪ ਸਿੰਘ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੇ ਅਹੁਦੇ 'ਤੇ ਰਹਿ ਚੁੱਕੇ ਹਨ ਪਰ ਕੁਝ ਸਮਾਂ ਪਹਿਲਾਂ ਉਸ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦੇ ਕੇ ਨੌਕਰੀ ਛੱਡ ਦਿੱਤੀ ਸੀ। 7.6 ਫੁੱਟ ਦੇ ਆਪਣੇ ਕੱਦ ਕਾਰਨ ਉਹ ਪੰਜਾਬ 'ਚ ਕਾਫੀ ਮਸ਼ਹੂਰ ਹਨ। ਕੁਝ ਸਮੇਂ ਬਾਅਦ ਉਸ ਨੇ ਮੁੜ ਅਮਰੀਕਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਫੜਿਆ ਗਿਆ। ਪੁਰਾਣਾ ਪੁਲਿਸ ਮੁਲਾਜ਼ਮ ਹੋਣ ਦੇ ਬਾਵਜੂਦ ਦੀਪ ਸਿੰਘ ਨੂੰ ਕਦੇ ਵੀ ਚੌਕੀਆਂ 'ਤੇ ਪੁੱਛਗਿੱਛ ਲਈ ਨਹੀਂ ਰੋਕਿਆ ਗਿਆ। ਫਿਲਹਾਲ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਪੁਲਿਸ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement