
Gurdaspur News: : ਜਰਨੈਲ ਸਿੰਘ ਅਤੇ ਰਣਜੀਤ ਕੌਰ ਵਾਸੀ ਕਾਹਨੂੰਵਾਨ ਵਜੋਂ ਹੋਈ ਮ੍ਰਿਤਕਾਂ ਦੀ ਪਹਿਚਾਣ
Husband and wife died in road accident in Gurdaspur News in punjabi: ਗੁਰਦਾਸਪੁਰ ਵਿਚ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਨੇੜਲੇ ਪਿੰਡ ਬੱਬੇਹਾਲੀ ਕੋਲ ਇੱਕ ਕਾਰ ਬੇਕਾਬੂ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ’ਚ ਸਵਾਰ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: Kotbhai Accident News: ਦੋ ਦਿਨ ਪਹਿਲਾਂ ਵਿਆਹੇ ਮੁੰਡੇ ਦੀ ਸੜਕ ਹਾਦਸੇ ਵਿਚ ਮੌਤ, ਸ਼ੇਰਵਾਨੀ ਕਰਕੇ ਵਾਪਸ ਆ ਰਿਹਾ ਸੀ ਘਰ
ਮ੍ਰਿਤਕਾਂ ਦੀ ਪਛਾਣ ਜਰਨੈਲ ਸਿੰਘ ਅਤੇ ਰਣਜੀਤ ਕੌਰ ਵਾਸੀ ਕਾਹਨੂੰਵਾਨ ਵਜੋਂ ਹੋਈ ਹੈ। ਆਸ-ਪਾਸ ਦੇ ਲੋਕਾਂ ਨੇ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿਤੀ। ਥਾਣਾ ਤਿੱਬੜ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Health News: ਸਰਦੀਆਂ ’ਚ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ ਪਾਲਕ ਦਾ ਜੂਸ
ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜਰਨੈਲ ਸਿੰਘ ਆਪਣੀ ਪਤਨੀ ਰਣਜੀਤ ਕੌਰ ਨਾਲ ਕਾਰ ’ਚ ਕਾਹਨੂੰਵਾਨ ਤੋਂ ਗੁਰਦਾਸਪੁਰ ਵੱਲ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਬੱਬੇਹਾਲੀ ਨੇੜੇ ਪੁੱਜੇ ਤਾਂ ਜਰਨੈਲ ਸਿੰਘ ਦੀ ਅੱਖ ਵਿੱਚ ਅਚਾਨਕ ਇੱਕ ਵਾਹਨ ਦੀ ਲਾਈਟ ਪੈ ਜਾਣ ਕਾਰਨ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ