Singer Virk's killer Arrested: ਉੱਭਰਦੇ ਗਾਇਕ ਨਵਜੋਤ ਵਿਰਕ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ; ਇੱਕ ਵਿਅਕਤੀ ਗ੍ਰਿਫ਼ਤਾਰ

By : GAGANDEEP

Published : Dec 15, 2023, 11:19 am IST
Updated : Dec 15, 2023, 5:39 pm IST
SHARE ARTICLE
Singer Navjot Singh Virk's killer arrested News in punjabi
Singer Navjot Singh Virk's killer arrested News in punjabi

Singer Virk's killer Arrested: ਸਾਲ 2018 ਵਿੱਚ ਅਣਪਛਾਤੇ ਵਿਅਕਤੀਆਂ ਵੱਲੋ ਗਾਇਕ ਦਾ ਕੀਤਾ ਗਿਆ ਸੀ ਕਤਲ

ਚੰਡੀਗੜ੍ਹ/ਐਸਏਐਸ ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਉਭਰਦੇ ਗਾਇਕ ਨਵਦੀਪ ਸਿੰਘ ਵਿਰਕ, ਜਿਸਨੂੰ ਵਿਸ਼ੇਸ਼ ਤੌਰ ‘ਤੇ ਈਸਾਪੁਰੀਆ (22) ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ  ਸੁਲਝਾਉਂਦਿਆਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। 

ਇਹ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.),ਐਸ.ਏ.ਐਸ.ਨਗਰ ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਪਿੰਡ ਉਮਰਪੁਰ ਵਾਸੀ ਅਭਿਸ਼ੇਕ ਉਰਫ਼ ਰਜਤ ਰਾਣਾ (25) ਵਜੋਂ ਹੋਈ ਹੈ। ਇਸ ਕਤਲ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਛਾਣ ਸੌਰਵ ਵਾਸੀ ਸੁਲਤਾਨਪੁਰ ਬਰਵਾਲਾ ਵਜੋਂ ਹੋਈ ਹੈ, ਜਿਸ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਕਤਲ ਦੀ ਇਸ ਵਾਰਦਾਤ ਵਿੱਚ ਵਰਤਿਆ ਗਿਆ 9 ਐਮਐਮ ਪਿਸਤੌਲ ਹਰਿਆਣਾ ਦੀ ਰਾਏਪੁਰ ਰਾਣੀ ਪੁਲੀਸ ਵੱਲੋਂ ਪਹਿਲਾਂ ਹੀ ਬਰਾਮਦ ਕਰ ਲਿਆ ਗਿਆ ਸੀ।

file photo

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਇਹ ਮਾਮਲਾ ਮਈ 2018 ਦਾ ਹੈ, ਜਦੋਂ ਅਭਿਸ਼ੇਕ ਨੇ ਆਪਣੇ ਸਾਥੀ ਸੌਰਵ ਨਾਲ ਮਿਲ ਕੇ ਪੀੜਤ ਨਵਦੀਪ ਵਿਰਕ ਦੀ ਮਾਈਕਰਾ ਕਾਰ ਖੋਹਣ ਲਈ ਉਸ ਨੂੰ ਨਿਸ਼ਾਨਾ ਬਣਾਇਆ ਅਤੇ ਫਿਰ ਦੋਹਾਂ ਧਿਰਾਂ ਦਰਮਿਆਨ ਹੋਈ ਤਿੱਖੀ ਬਹਿਸ ਤੋਂ ਬਾਅਦ ਉਕਤ ਦੋਸ਼ੀਆਂ ਨੇ ਨਵਦੀਪ ਵਿਰਕ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਨਵਦੀਪ ਵਿਰਕ ਦੇ ਪਰਿਵਾਰਕ ਮੈਂਬਰਾਂ ਨੂੰ ਐਕਸਪੋ ਫੋਰਜਿੰਗ ਨੇੜੇ ਬਰਵਾਲਾ ਰੋਡ 'ਤੇ ਉਸਦੀ ਨਿਸਾਨ ਮਾਈਕਰਾ ਕਾਰ ਖੜ੍ਹੇ ਹੋਣ ਦਾ ਪਤਾ ਲੱਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਊਸ਼ਾ ਯਾਰਨ ਫੈਕਟਰੀ ਦੇ ਖਾਲੀ ਪਲਾਟ ਤੋਂ ਗਾਇਕ ਦੀ ਲਾਸ਼ ਬਰਾਮਦ ਹੋਈ।

ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਡੇਰਾਬੱਸੀ ਵਿਖੇ ਐਫਆਈਆਰ ਨੰਬਰ 144 ਮਿਤੀ 28.05.2018 ਅਧੀਨ ਕੇਸ ਦਰਜ ਕੀਤਾ ਗਿਆ ਸੀ।

ਐਸਐਸਪੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ ਜਿਸ ਨੇ ਇਸ ਮਾਮਲੇ ਦੀ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ। ਐਸਆਈਟੀ ਵਿੱਚ ਡੀਐਸਪੀ ਇਨਵੈਸਟੀਗੇਸ਼ਨ ਗੁਰਸ਼ੇਰ ਸਿੰਘ ਅਤੇ ਸੀਆਈਏ ਇੰਚਾਰਜ ਮੁਹਾਲੀ ਸ਼ਿਵ ਕੁਮਾਰ ਮੈਂਬਰ ਵਜੋਂ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਹੋਏ ਖੁਲਾਸੇ ਅਨੁਸਾਰ ਦੋਸ਼ੀ ਵਿਅਕਤੀ ਯੂਪੀ-ਅਧਾਰਤ ਰਾਹੁਲ ਖੱਟਾ ਗੈਂਗ ਲਈ ਕੰਮ ਕਰ ਰਹੇ ਸਨ ਅਤੇ ਕਤਲ ਦੇ ਪਿੱਛੇ ਦਾ ਉਦੇਸ਼ ਮਾਰੇ ਗਏ ਗਾਇਕ ਦੀ ਕਾਰ ਖੋਹਣਾ ਸੀ, ਜਿਸਨੂੰ ਉਹ ਕਥਿਤ ਤੌਰ 'ਤੇ ਕਿਸੇ ਹੋਰ ਅਪਰਾਧ ਵਿੱਚ ਵਰਤਣਾ ਚਾਹੁੰਦੇ ਸਨ।

ਜ਼ਿਕਰਯੋਗ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਅਭਿਸ਼ੇਕ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ ਆਦਿ ਨਾਲ ਸਬੰਧਤ ਘੱਟੋ-ਘੱਟ ਸੱਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement