Amritsar News : ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਲਈ 5 ਗਰੰਟੀਆਂ ਦਾ ਕੀਤਾ ਐਲਾਨ

By : BALJINDERK

Published : Dec 15, 2024, 7:39 pm IST
Updated : Dec 15, 2024, 7:39 pm IST
SHARE ARTICLE
ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਲਈ 5 ਗਰੰਟੀਆਂ ਦਾ ਕੀਤਾ ਐਲਾਨ
ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਲਈ 5 ਗਰੰਟੀਆਂ ਦਾ ਕੀਤਾ ਐਲਾਨ

Amritsar News : ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤਾ ਐਲਾਨ, ਕਿਹਾ- ਅੰਮ੍ਰਿਤਸਰ ਦਾ ਵੱਡੇ ਪੱਧਰ 'ਤੇ ਕਰਾਂਗੇ ਸੁਧਾਰ

Amritsar News in Punjabi : ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਅਧਿਕਾਰਤ ਤੌਰ 'ਤੇ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਐਤਵਾਰ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ‘ਆਪ’ ਆਗੂਆਂ ਨਾਲ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਦੇ ਵਿਕਾਸ ਲਈ ਪੰਜ ਵੱਡੀਆਂ ਗਰੰਟੀਆਂ ਦੇਣ ਦਾ ਐਲਾਨ ਕੀਤਾ। 

1

ਅਮਨ ਅਰੋੜਾ ਨੇ ਅੰਮ੍ਰਿਤਸਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ 100 ਇਲੈਕਟ੍ਰਿਕ ਬੱਸਾਂ ਚਲਾਉਣ, 100 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਲਈ ਐਸਟੀਪੀ ਪਲਾਂਟ ਲਗਾਉਣ, ਸਾਰਿਆਂ ਨੂੰ ਪੀਣ ਵਾਲਾ ਸਾਫ਼ ਪਾਣੀ ਦੀ ਸਪਲਾਈ ਅਤੇ ਗ਼ਰੀਬਾਂ ਨੂੰ ਸਸਤੇ ਘਰ ਮੁਹੱਈਆ ਕਰਵਾਉਣ ਸਮੇਤ ਕਈ ਵੱਡੇ ਵਾਅਦੇ ਕੀਤੇ। ਅਰੋੜਾ ਨੇ ਇਹ ਵੀ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦਾ ਅੰਮ੍ਰਿਤਸਰ ਨਗਰ ਨਿਗਮ ਦਾ ਮੇਅਰ ਬਣਨ ਤੋਂ ਬਾਅਦ ਪਹਿਲੇ ਦਿਨ ਤੋਂ ਹੀ ਗਾਰੰਟੀ 'ਤੇ ਕੰਮ ਸ਼ੁਰੂ ਹੋ ਜਾਵੇਗਾ।

1

ਪ੍ਰੈੱਸ ਕਾਨਫ਼ਰੰਸ ਦੌਰਾਨ ਅਮਨ ਅਰੋੜਾ ਦੇ ਨਾਲ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਜਸਵੀਰ ਸਿੰਘ, ਜੀਵਨ ਜੋਤ ਕੌਰ, ਡਾ. ਅਜੇ ਗੁਪਤਾ, ਇੰਦਰਬੀਰ ਸਿੰਘ ਨਿੱਝਰ, ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ 'ਆਪ' ਆਗੂ ਗੁਰਦੇਵ ਸਿੰਘ ਲਖਾਣਾ, ਡਾ. ਸੰਨੀ ਆਹਲੂਵਾਲੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਪਾਰਟੀ ਦੇ ਕਈ ਕੌਂਸਲਰ ਉਮੀਦਵਾਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਵੀ ਹਾਜ਼ਰ ਸਨ।

ਇਹ ਹਨ ਅੰਮ੍ਰਿਤਸਰ ਲਈ 'ਆਪ' ਦੀ ਪੰਜ ਗਾਰੰਟੀ

ਅੰਮ੍ਰਿਤਸਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ 100 ਇਲੈਕਟ੍ਰਿਕ ਬੱਸਾਂ

ਅਮਨ ਅਰੋੜਾ ਨੇ ਦੱਸਿਆ ਕਿ ਅੰਮ੍ਰਿਤਸਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ 100 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ। ਬੱਸਾਂ ਨੂੰ ਸਹੀ ਢੰਗ ਨਾਲ ਚਲਾਉਣ ਲਈ ਡਿਪੂ ਅਤੇ ਚਾਰਜਿੰਗ ਸਟੇਸ਼ਨ ਬਣਾਏ ਜਾਣਗੇ। ਵਿਸ਼ਾਲ ਪਾਰਕਿੰਗ ਸਲਾਟ ਵੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਾਰਕਿੰਗ ਬਣਾਉਣ ਲਈ ਜਹਾਜ਼ ਗੜ੍ਹ ਵਿੱਚ 5 ਏਕੜ ਜ਼ਮੀਨ ਦੀ ਵੀ ਨਿਸ਼ਾਨਦੇਹੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸਾਰਾਗੜ੍ਹੀ ਦੀ ਪਾਰਕਿੰਗ ਦਾ ਵੀ ਵਿਸਥਾਰ ਕੀਤਾ ਜਾਵੇਗਾ। ਇਸ ਨਾਲ ਸਥਾਨਕ ਲੋਕਾਂ ਅਤੇ ਖ਼ਾਸ ਕਰਕੇ ਸੈਲਾਨੀਆਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਅੰਮ੍ਰਿਤਸਰ ਨੂੰ “ਕਲੀਨ ਐਂਡ ਗਰੀਨ” ਸ਼ਹਿਰ ਬਣਾਉਣਾ ਹੈ।

ਹਰ ਘਰ ਲਈ ਪੀਣ ਵਾਲਾ ਸਾਫ਼ ਪਾਣੀ

ਅਰੋੜਾ ਨੇ ਕਿਹਾ ਕਿ ਪੀਣ ਵਾਲਾ ਸਾਫ਼ ਪਾਣੀ ਇੱਕ ਬੁਨਿਆਦੀ ਅਧਿਕਾਰ ਹੈ ਅਤੇ ਆਮ ਆਦਮੀ ਪਾਰਟੀ ਅੰਮ੍ਰਿਤਸਰ ਵਿੱਚ 100% ਸਾਫ਼ ਅਤੇ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਏਗੀ। ਇਸ ਤੋਂ ਇਲਾਵਾ ਧਰਤੀ ਹੇਠਲੇ ਪਾਣੀ ਦੀ ਸਾਂਭ ਸੰਭਾਲ ਲਈ ਵੀ ਯੋਜਨਾ ਤਿਆਰ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਪਾਣੀ ਦੇ ਸੰਕਟ ਦੀਆਂ ਚੁਣੌਤੀਆਂ ਨਾਲ ਨਜਿੱਠਿਆ ਜਾ ਸਕੇ।

ਤੁੰਗ ਭਾਈ ਬਾਲਾ ਡਰੇਨ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ, 100 ਕਰੋੜ ਰੁਪਏ ਦੀ ਲਾਗਤ ਨਾਲ 50 ਐਮਐਲਡੀ ਦਾ ਇਕ ਐਸਟੀਪੀ ਦਾ ਨਿਰਮਾਣ। 

ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਅੰਮ੍ਰਿਤਸਰ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ 50 ਐਮਐਲਡੀ ਦਾ ਇਕ ਐਸਟੀਪੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਨਾ ਆਵੇ ਇਸ ਲਈ ਸਾਰੀਆਂ ਯੋਜਨਾਵਾਂ ਤਿਆਰ ਕਰ ਲਈਆਂ ਗਈਆਂ ਹਨ। ਸੀਵਰੇਜ ਦੀ ਸਮੱਸਿਆ ਦਾ ਹੱਲ ਜ਼ਰੂਰ ਕਰਾਂਗੇ।

ਗ਼ਰੀਬਾਂ ਲਈ ਸਸਤੇ ਭਾਅ 'ਤੇ ਮਕਾਨ

ਆਮ ਆਦਮੀ ਪਾਰਟੀ ਨੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਲਈ ਸਸਤੇ ਘਰ ਦੇਣ ਦਾ ਐਲਾਨ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਗ਼ਰੀਬ ਲੋਕਾਂ ਦੇ ਆਪਣੇ ਘਰ ਹੋਣ, ਇਸ ਲਈ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਅਧੀਨ ਨਗਰ ਨਿਗਮ ਅਤੇ ਸਰਕਾਰੀ ਕਲੋਨੀਆਂ ਦੀ ਹੱਦ ਵਧਾਈ ਜਾਵੇਗੀ, ਤਾਂ ਜੋ ਗ਼ਰੀਬਾਂ ਨੂੰ ਘੱਟ ਕੀਮਤ 'ਤੇ ਮਕਾਨ ਮਿਲ ਸਕਣ।

ਪਾਰਟੀ ਦੀਆਂ ਪੰਜ ਗਰੰਟੀਆਂ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਸਾਡੀਆਂ ਸਾਰੀਆਂ ਗਰੰਟੀਆਂ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਨ ਅਤੇ ਆਮ ਲੋਕਾਂ ਵੱਲੋਂ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਦਿੱਤੇ ਜਾ ਰਹੇ ਵਿਆਪਕ ਫੀਡਬੈਕ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ। ਸਾਡਾ ਉਦੇਸ਼ ਸਾਰੇ ਸ਼ਹਿਰਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਸਥਾਈ ਹੱਲ ਪ੍ਰਦਾਨ ਕਰਨਾ ਹੈ।

ਅਰੋੜਾ ਨੇ ਕਿਹਾ ਕਿ ਸਾਡੀ ਗਾਰੰਟੀ ਸਿਰਫ਼ ਚੋਣ ਵਾਅਦੇ ਹੀ ਨਹੀਂ ਹਨ, ਇਹ ਅੰਮ੍ਰਿਤਸਰ ਦੇ ਲੋਕਾਂ ਨਾਲ ਸਾਡੀ ਪੱਕੀ ਵਚਨਬੱਧਤਾ ਹੈ। ਆਮ ਆਦਮੀ ਪਾਰਟੀ ਦੇ ਮੇਅਰ ਬਣਨ ਤੋਂ ਤੁਰੰਤ ਬਾਅਦ ਗਾਰੰਟੀ 'ਤੇ ਕੰਮ ਸ਼ੁਰੂ ਹੋ ਜਾਵੇਗਾ। ਅਰੋੜਾ ਨੇ 'ਆਪ' ਸਰਕਾਰ ਦੇ ਦਿੱਲੀ ਅਤੇ ਪੰਜਾਬ 'ਚ ਆਪਣੇ ਵਾਅਦੇ ਪੂਰੇ ਕਰਨ ਦੇ ਪਾਰਟੀ ਦੇ ਟਰੈਕ ਰਿਕਾਰਡ ਵੱਲ ਵੀ ਇਸ਼ਾਰਾ ਕੀਤਾ ਅਤੇ ਸਾਰੀਆਂ ਨਗਰ ਨਿਗਮਾਂ 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਦਾ ਵੀ ਦਾਅਵਾ ਕੀਤਾ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਹਰ ਪਾਸੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ। ਲੋਕਾਂ ਦੇ ਭਾਰੀ ਸਮਰਥਨ ਤੋਂ ਸਾਫ਼ ਪਤਾ ਚੱਲਦਾ ਹੈ ਕਿ ਆਮ ਆਦਮੀ ਪਾਰਟੀ ਵੱਡੇ ਫ਼ਰਕ ਨਾਲ ਜਿੱਤ ਕੇ ਅੰਮ੍ਰਿਤਸਰ ਸਮੇਤ ਸਾਰੀਆਂ ਨਿਗਮਾਂ ਅਤੇ ਕੌਂਸਲਾਂ ਵਿੱਚ ਆਪਣੇ ਮੇਅਰ ਬਣਾਏਗੀ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਭਾਰੀ ਸਮਰਥਨ ਦਾ ਹੀ ਨਤੀਜਾ ਹੈ ਕਿ ਸਾਨੂੰ 977 ਵਾਰਡਾਂ ਤੋਂ ਉਮੀਦਵਾਰਾਂ ਦੀਆਂ 5000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ।

(For more news apart from Aam Aadmi Party announced 5 guarantees for Amritsar News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement