
ਮੁਲਜ਼ਮਾਂ ਕੋਲੋਂ 4.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 16 ਜਿੰਦਾ ਕਾਰਤੂਸ ਤੇ 1.5 ਲੱਖ ਰੁਪਏ ਦੀ ਡਰੱਗ ਮਨੀ ਹੋਈ ਬਰਾਮਦ
Amritsar police arrested 8 smugglers News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਸਫਲ ਗੁਪਤ ਕਾਰਵਾਈ ਕਰਦੇ ਹੋਏ ਯੂਕੇ ਸਥਿਤ ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਵਿਚ ਪੁਲਿਸ ਨੇ ਭਾਰੀ ਮਾਤਰਾ ਵਿਚ ਹੈਰੋਇਨ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਫਿਲਹਾਲ ਪੁਲਿਸ ਨੇ ਸਾਰੇ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਉਨ੍ਹਾਂ ਦੇ ਪਿੱਛੇ ਅਤੇ ਅਗਲੇ ਸਬੰਧਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਨੇ 4.5 ਕਿਲੋ ਹੈਰੋਇਨ, 2 ਪਿਸਤੌਲ (9 ਐਮ.ਐਮ.), 2 ਪਿਸਤੌਲ (30 ਬੋਰ), 1 ਪਿਸਤੌਲ (32 ਬੋਰ), 1 ਜ਼ਿਗਾਨਾ ਪਿਸਤੌਲ (30 ਬੋਰ), 16 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਦੇ ਨਾਲ ਹੀ 1.5 ਲੱਖ ਰੁਪਏ ਦੀ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਨਕਦੀ ਬਰਾਮਦ ਕੀਤੀ ਗਈ ਹੈ।