Amritsar News : ਅੰਮ੍ਰਿਤਸਰ ਪੁਲਿਸ ਨੇ ਹਥਿਆਰ ਤਸਕਰੀ ਗਰੋਹ ਦਾ ਕੀਤਾ ਪਰਦਾਫ਼ਾਸ਼, 2 ਮੁਲਜ਼ਮਾਂ ਨੂੰ 10 ਦੇਸੀ ਪਿਸਤੌਲਾਂ ਸਣੇ ਕੀਤਾ ਕਾਬੂ 

By : BALJINDERK

Published : Dec 15, 2024, 6:32 pm IST
Updated : Dec 15, 2024, 6:32 pm IST
SHARE ARTICLE
 ਮੁਲਜ਼ਮਾਂ ਕੋਲੋ ਫੜੇ ਗਏ 10 ਦੇਸੀ ਪਿਸਤੌਲ
ਮੁਲਜ਼ਮਾਂ ਕੋਲੋ ਫੜੇ ਗਏ 10 ਦੇਸੀ ਪਿਸਤੌਲ

Amritsar News : ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਇਕ ਦੂਜੇ ਦੇ ਹਨ ਰਿਸ਼ਤੇਦਾਰ, ਦੋਹਾਂ ਦੇ ਅਮਰੀਕਾ ਨਾਲ ਜੁੜੇ ਹੋਏ ਹਨ ਤਾਰ

Amritsar News : ਅੰਮ੍ਰਿਤਸਰ ਪੁਲਿਸ ਨੇ ਅਮਰੀਕਾ ਸਥਿਤ ਹੈਂਡਲਰਾਂ ਦੀ ਮਦਦ ਨਾਲ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਤਹਿਤ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ 2 ਮੁਲਜ਼ਮਾਂ ਨੂੰ 10 ਦੇਸੀ ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ  ਕੀਤੇ ਗਏ ਦੋਵੇਂ ਮੁਲਜ਼ਮ ਇਕ ਦੂਜੇ ਦੇ ਰਿਸ਼ਤੇਦਾਰ ਹੀ ਹਨ। 

ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ DGP ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵੱਲੋਂ ਇਕ ਖੁਫੀਆ-ਅਧਾਰਤ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਅਮਰੀਕਾ ਸਥਿਤ ਹੈਂਡਲਰਾਂ ਦੀ ਮਦਦ ਨਾਲ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਮੋਡੀਊਲ ਦਾ ਪਰਦਾਫਾਸ਼ ਕੀਤਾ ਗਿਆ ਹੈ।

DGP ਨੇ ਅੱਗੇ ਦੱਸਿਆ ਕਿ ਸਤਨਾਮ ਸਿੰਘ ਉਰਫ਼ ਪ੍ਰਿੰਸ ਅਤੇ ਉਸ ਦੇ ਰਿਸ਼ਤੇਦਾਰ ਮਨਜੀਤ ਸਿੰਘ ਨੂੰ ਮੱਧ ਪ੍ਰਦੇਸ਼ ਤੋਂ ਤਸਕਰੀ ਕੀਤੇ .32 ਕੈਲੀਬਰ ਦੇ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਢਲੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੰਨੀ ਮਸੀਹ ਵਾਸੀ ਬਟਾਲਾ, ਜੋ ਕਿ ਇਸ ਵੇਲੇ ਅਮਰੀਕਾ ਵਿਚ ਹੈ, ਲਈ ਮਾਲੀ ਸਹਾਇਤਾ ਪ੍ਰਦਾਨ ਕਰ ਰਹੇ ਸਨ। ਪੁਲਸ ਵੱਲੋਂ ਐੱਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਪੂਰੇ ਯੂ.ਐੱਸ. ਨੈਟਵਰਕ ਦਾ ਪਤਾ ਲਗਾਉਣ ਲਈ ਪਿਛਲੇ ਅਤੇ ਅਗਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

(For more news apart from Amritsar Police busted an arms smuggling gang, arrested 2 accused with 10 country pistols News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement