
Tarn Taran News : ਸਰਹੱਦੀ ਪਿੰਡ ਡਲ ਦੇ ਖੇਤਾਂ 'ਚ ਇਕ ਪੀਲੇ ਰੰਗ ਦਾ ਪੈਕਟ ਹੋਇਆ ਬਰਾਮਦ
Tarn Taran News : ਬੇਸ਼ੱਕ ਕੇਂਦਰ ਸਰਕਾਰ ਦੀ ਸੁਰੱਖਿਆ ਬਲ ਬੀ.ਐਸ.ਐਫ ਵੱਲੋਂ ਸਰਹੱਦਾਂ 'ਤੇ ਦਿਨ ਰਾਤ ਪਹਿਰਾ ਦਿੱਤਾ ਜਾ ਰਿਹਾ ਹੈ ਪਰ ਦੇਸ਼ ਵਿਰੋਧੀ ਤਾਕਤਾਂ ਵਿਦੇਸ਼ੀ ਡਰੋਨਾਂ ਰਾਹੀਂ ਸਰਹੱਦੀ ਪਿੰਡਾਂ ’ਚ ਨਸ਼ਾ ਪਹੁੰਚਾ ਕੇ ਨੌਜਵਾਨਾਂ ਨੂੰ ਬਰਬਾਦ ਕਰਨ 'ਤੇ ਤੁਲੀਆਂ ਹੋਈਆਂ ਹਨ। ਬੀ.ਐਸ.ਐਫ ਅਤੇ ਖਲਾੜਾ ਪੁਲਿਸ ਵੱਲੋਂ ਗੁਪਤ ਸੂਚਨਾ 'ਤੇ ਸਰਹੱਦੀ ਖੇਤਰ ਦੇ ਪਿੰਡ ਡਲ ਦੇ ਖੇਤਾਂ 'ਚ ਚਲਾਈ ਗਈ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਦਿਲਬਾਗ ਸਿੰਘ ਪੁੱਤਰ ਅਰਜੁਨ ਸਿੰਘ ਵਾਸੀ ਪਿੰਡ ਡਲ ਦੇ ਖੇਤਾਂ 'ਚ ਕਣਕ ਦੇ ਖੇਤਾਂ 'ਚ ਇਕ ਪੀਲੇ ਰੰਗ ਦਾ ਪੈਕਟ ਬਰਾਮਦ ਹੋਇਆ। ਜਿਸ ਨੂੰ ਤਾਂਬੇ ਦੀ ਤਾਰ ਨਾਲ ਲਪੇਟਿਆ ਹੋਇਆ ਸੀ ਅਤੇ ਉਸ 'ਤੇ ਤਾਂਬੇ ਦੀ ਹੁੱਕ ਲੱਗੀ ਹੋਈ ਸੀ। ਜਦੋਂ ਇਸ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਹੈਰੋਇਨ ਬਰਾਮਦ ਹੋਈ, ਜਿਸ ਦਾ ਵਜ਼ਨ 555 ਗ੍ਰਾਮ ਸੀ। ਖਲਾਡਾ ਪੁਲਿਸ ਅਤੇ ਬੀਐਸਐਫ ਨੇ ਇਸ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਜਵਾਨ ਸਰਹੱਦ 'ਤੇ ਚੌਕਸ ਰਹਿ ਕੇ ਦੁਸ਼ਮਣ ਦੇ ਹਰ ਮਨਸੂਬੇ ਨੂੰ ਨਾਕਾਮ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾਵੇਗੀ
ਦੱਸ ਦੇਈਏ ਕਿ ਖਾਲੜਾ ਪੁਲਿਸ ਡਰੋਨਾਂ ਰਾਹੀਂ ਹੈਰੋਇਨ ਦੀ ਦਰਾਮਦ ਕਰਨ ਵਾਲੇ ਦੋਸ਼ੀਆਂ ਦੀ ਭਾਲ ਕਰ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਫੜ ਕੇ ਕਾਨੂੰਨ ਦੇ ਹਵਾਲੇ ਕਰ ਦਿੱਤਾ ਜਾਵੇਗਾ।
(For more news apart from B.S.F and Punjab Police recovered 555 grams of heroin during a joint search operation News in Punjabi, stay tuned to Rozana Spokesman)