Khanuri Border News : ਖਨੌਰੀ ਬਾਰਡਰ 'ਤੇ ਡੱਲੇਵਾਲ ਨੂੰ ਮਿਲਣ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਬਿਆਨ ਆਇਆ ਸਾਹਮਣੇ

By : BALJINDERK

Published : Dec 15, 2024, 4:39 pm IST
Updated : Dec 15, 2024, 4:39 pm IST
SHARE ARTICLE
farmer leader Gurnam Singh Chaduni
farmer leader Gurnam Singh Chaduni

Khanuri Border News : ਕਿਹਾ ਕਿ ਪਹਿਲੇ ਕਿਸਾਨ ਅੰਦੋਲਨ ’ਚ ਸ਼ਾਮਲ ਰਹੇ ਸਾਰੇ ਕਿਸਾਨ ਸੰਗਠਨ ਇਕਜੁੱਟ ਹੋਣ ਤਾਂ ਸਰਕਾਰ ’ਤੇ ਦਬਾਅ ਵਧੇਗਾ।’’

Khanuri Border News : ਅੱਜ ਖਨੌਰੀ ਬਾਰਡਰ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਨ ਲਈ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਪਹੁੰਚੇ । ਉਹਨਾਂ ਨੇ ਡੱਲੇਵਾਲ ਦਾ ਹਾਲ ਚਾਲ ਜਾਣਨ ਤੋਂ ਬਾਅਦ ਕਿਹਾ ਕਿ ਅੰਦੋਲਨ ਦੀਆਂ ਮੰਗਾਂ ਇੱਕੋ ਜਿਹੀਆਂ ਹਨ, ਕਿਸਾਨ ਸ਼ਾਂਤੀਪੂਰਨ ਧਰਨਾ ਦੇ ਰਹੇ ਹਨ, ਪਰ ਉਨ੍ਹਾਂ ਦੀ ਕੋਈ ਨਹੀਂ ਸੁਣ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਲਈ ਬੁਲਾ ਕੇ ਹੱਲ ਲੱਭਣਾ ਚਾਹੀਦਾ ਹੈ। ਇੱਕ ਹੱਲ ਇਹ ਵੀ ਹੈ ਕਿ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਪਹਿਲੇ ਕਿਸਾਨ ਅੰਦੋਲਨ ਵਿਚ ਸ਼ਾਮਲ ਰਹੇ ਸਾਰੇ ਕਿਸਾਨ ਸੰਗਠਨ ਇਕਜੁੱਟ ਹੋ ਕੇ ਇਸ ਅੰਦੋਲਨ ਵਿਚ ਸ਼ਾਮਲ ਹੋ ਜਾਣ ਤਾਂ ਸਰਕਾਰ ’ਤੇ ਦਬਾਅ ਵਧੇਗਾ।

ਇਸ ਲੜਾਈ  ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ ਵਾਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ। ਉਹਨਾਂ ਦੀ ਤਬੀਅਤ ਕਾਫੀ ਜ਼ਿਆਦਾ ਨਾਜ਼ੁਕ ਹੈ। ਇਸ ਤੋਂ ਇਲਾਵਾ ਅੱਜ ਡੱਲੇਵਾਲ ਦਾ ਹਾਲ ਜਾਣਨ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਪਹਿਲਵਾਨ ਵਿਨੇਸ਼ ਫੋਗਾਟ, ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਿਸਾਨ ਆਗੂ ਪਹੁੰਚੇ ਹਨ। 

(For more news apart from statement farmer leader Gurnam Singh Chaduni who came to meet Dallewal at Khanuri border came out News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement