ਪੰਜਾਬ ਦੇ ਮੁੱਖ ਸਕੱਤਰ ਨੇ ਅੱਠ ਏਡੀਜੀਪੀਜ਼ ਨੂੰ ਡੀਜੀਪੀ ਵਜੋਂ ਤਰੱਕੀ ਦੇਣ ’ਤੇ ਲਗਾਈ ਰੋਕ
Published : Dec 15, 2024, 2:58 pm IST
Updated : Dec 15, 2024, 2:58 pm IST
SHARE ARTICLE
The Chief Secretary of Punjab has put a hold on the promotion of eight ADGPs as DGPs
The Chief Secretary of Punjab has put a hold on the promotion of eight ADGPs as DGPs

ਇਸ ਤੋਂ ਪਹਿਲਾਂ 15 ਆਈਪੀਐਸ ਅਧਿਕਾਰੀਆਂ ਕੋਲ ਹੈ ਡੀਜੀਪੀ ਰੈਂਕ

ਮੌਜੂਦਾ ਸਮੇਂ ’ਚ ਪੰਜਾਬ ਪੁਲਿਸ ਦੀ ਵੈਬਸਾਈਟ ’ਤੇ ਉਪਲਬਧ ਆਈਪੀਐਸ ਅਧਿਕਾਰੀਆਂ ਦੀ ਗ੍ਰੇਡੇਸ਼ਨ ਸੂਚੀ ਦੇ ਅਨੁਸਾਰ, 15 ਆਈਪੀਐਸ ਅਧਿਕਾਰੀਆਂ ਕੋਲ ਡੀਜੀਪੀ ਦਾ ਰੈਂਕ ਹੈ, ਜਿਨ੍ਹਾਂ ’ਚੋਂ ਪਰਾਗ ਜੈਨ (ਵਧੀਕ ਸਕੱਤਰ) ਤੇ ਹਰਪ੍ਰੀਤ ਸਿੱਧੂ, ਕੇਂਦਰੀ ਡੈਪੂਟੇਸ਼ਨ ’ਤੇ ਸੇਵਾ ਨਿਭਾਅ ਰਹੇ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਪੁਲਿਸ ਦੇ ਅੱਠ ਐਡੀਸ਼ਨਲ ਡਾਇਰੈਕਟਰ ਜਨਰਲਾਂ (ਏਡੀਜੀਪੀਜ਼) ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀਜ਼) ਦੇ ਰੈਂਕ ’ਤੇ ਤਰੱਕੀ ਦੇਣ ਦੀ ਪ੍ਰਕਿਰਿਆ ’ਤੇ ਰੋਕ ਲਗਾ ਦਿਤੀ  ਹੈ।

ਪੰਜਾਬ ’ਚ ਪਹਿਲਾਂ ਹੀ 15 ਡੀਜੀਪੀ ਹਨ ਤੇ ਜੇਕਰ ਇਨ੍ਹਾਂ ਅਧਿਕਾਰੀਆਂ ਨੂੰ ਤਰੱਕੀ ਦਿਤੀ ਜਾਂਦੀ ਹੈ ਤਾਂ ਇਹ ਗਿਣਤੀ 23 ਹੋ ਜਾਵੇਗੀ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਮੁੱਖ ਸਕੱਤਰ ਵਲੋਂ ਇਤਰਾਜ਼ਾਂ ਵਾਲੀ ਫਾਈਲ ਉਨ੍ਹਾਂ ਦੇ ਦਫ਼ਤਰ ਨੂੰ ਮਿਲ ਗਈ ਹੈ।
ਗ੍ਰਹਿ ਸਕੱਤਰ ਨੇ ਕਿਹਾ, “ਮੁੱਖ ਸਕੱਤਰ ਵਲੋਂ ਉਠਾਏ ਗਏ ਇਤਰਾਜ਼ਾਂ ਦਾ ਜਵਾਬ ਦੇਣ ਲਈ ਫਾਈਲ ਨੂੰ ਅਮਲਾ ਵਿਭਾਗ ਨੂੰ ਭੇਜਿਆ ਗਿਆ ਹੈ।

ਸੀਨੀਅਰ ਅਧਿਕਾਰੀਆਂ ਦੇ ਅਨੁਸਾਰ, ਸਿਨਹਾ ਨੇ ਰਾਜ ਦੇ ਗ੍ਰਹਿ ਵਿਭਾਗ ਨੂੰ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਪੰਜਾਬ ’ਚ ਡੀਜੀਪੀਜ਼ ਦੀਆਂ ਕਿੰਨੀਆਂ ਅਸਾਮੀਆਂ ਮੌਜੂਦ ਹੋ ਸਕਦੀਆਂ ਹਨ ਅਤੇ ਉਨ੍ਹਾਂ ਨੇ ਗ੍ਰਹਿ ਵਿਭਾਗ ਦੁਆਰਾ ਤਰੱਕੀ ਦੇ ਸਬੰਧ ’ਚ ਪੇਸ਼ ਕੀਤੇ ਗਏ ਦੋ ਵਿਰੋਧੀ ਨਿਯਮਾਂ ਦਾ ਮੁੱਦਾ ਵੀ ਉਠਾਇਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement