
Mohali News: ਡੇਰਾਬੱਸੀ ਪੁਲਿਸ ਨੇ ਸੂਚਨਾ ਮਿਲਣ ’ਤੇ ਕਾਰਵਾਈ ਸ਼ੁਰੂ ਕਰ ਦਿਤੀ ਹੈ।
Mohali News: ਨਜ਼ਦੀਕੀ ਪਿੰਡ ਇਬਰਾਹੀਮਪੁਰ ਦੀ ਇਕ ਵਿਆਹੁਤਾ ਔਰਤ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਦੀ ਹਸਪਤਾਲ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 34 ਸਾਲਾ ਗਗਨਦੀਪ ਕੌਰ ਪਤਨੀ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਡੇਰਾਬੱਸੀ ਪੁਲਿਸ ਨੇ ਸੂਚਨਾ ਮਿਲਣ ’ਤੇ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਜਾਣਕਾਰੀ ਅਨੁਸਾਰ ਗਗਨਦੀਪ ਦਾ ਵਿਆਹ ਕਰੀਬ ਡੇਢ ਦਹਾਕਾ ਪਹਿਲਾਂ ਸੁਖਵਿੰਦਰ ਸਿੰਘ ਨਾਲ ਹੋਇਆ ਸੀ।
ਪਰਵਾਰ ਵਿਚ ਉਨ੍ਹਾਂ ਦੇ ਦੋ ਪੁੱਤਰ ਵੀ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਸ ਨੇ 25 ਨਵੰਬਰ ਨੂੰ ਕੋਈ ਜ਼ਹਿਰੀਲੀ ਚੀਜ਼ ਦਾ ਸੇਵਨ ਕਰ ਲਿਆ ਸੀ। ਇਸ ਤੋਂ ਬਾਅਦ ਉਸ ਦਾ ਨਿਜੀ ਤੌਰ ’ਤੇ ਇਲਾਜ ਚਲ ਰਿਹਾ ਸੀ ਪਰ 10 ਦਸੰਬਰ ਨੂੰ ਸਿਹਤ ਵਿਗੜਨ ਕਾਰਨ ਉਸ ਨੂੰ ਚੰਡੀਗੜ੍ਹ ਦੇ ਜੀਐਮਸੀਐਚ ਵਿਚ ਦਾਖ਼ਲ ਕਰਵਾਇਆ ਗਿਆ ਸੀ। ਸ਼ਨੀਵਾਰ ਨੂੰ ਜਿਥੇ ਉਸ ਨੇ ਦਮ ਤੋੜ ਦਿਤਾ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿਤਾ ਗਿਆ ਹੈ।
ਉਨ੍ਹਾਂ ਦਸਿਆ ਕਿ ਐਤਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਮਾਮਲਾ ਦਰਜ ਕਰਨ ਤੋਂ ਪਹਿਲਾਂ ਪਰਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।