ਕਿਹਾ : ਦਿੱਲੀ 'ਚ ਵਧੇ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣ ਵਿਚ ਆ ਰਹੀ ਹੈ ਦਿੱਕਤ
ਨਵੀਂ ਦਿੱਲੀ : ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਪ੍ਰਦੂਸ਼ਣ ਨਾਲ ਜੁੜੇ ਮੁੱਦੇ ਨੂੰ ਸੰਸਦ ਵਿੱਚ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਦਿੱਲੀ ਦਾ AQI ਲੈਵਲ 500 ਦੇ ਆਸਪਾਸ ਹੈ, ਪਰ ਸਰਕਾਰ ਇਸ ਸਬੰਧੀ ਕੁੱਝ ਵੀ ਨਹੀਂ ਕਰ ਰਹੀ ਹੈ, ਜਿਸ ਦੇ ਚਲਦਿਆਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਸਾਹ ਲੈਣ ਵਿਚ ਕਾਫੀ ਦਿੱਕਤ ਹੋ ਰਹੀ ਹੈ।
ਪੰਜਾਬ ’ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਬੋਲਦੇ ਹੋਏ ਡਾ਼ ਅਮਰ ਸਿੰਘ ਨੇ ਕਿਹਾ ਕਿ ਸੱਤਾਧਾਰੀ ਧਿਰ ਨੇ ਵਿਰੋਧੀ ਧਿਰ ਦੇ ਸਾਰੇ ਉਮੀਦਵਾਰਾਂ ਦੇ ਪਰਚੇ ਹੀ ਰੱਦ ਕਰਵਾ ਦਿੱਤੇ ਅਤੇ ਬਹੁਤ ਥਾਵਾਂ ਵੱਲੋਂ ਸਰਕਾਰ ਵੱਲੋਂ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਰਕਾਰ ਤੋਂ ਹਰ ਕੋਈ ਪ੍ਰੇਸ਼ਾਨ ਹੋ ਗਿਆ ਹੈ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਵੀ ਬਹੁਤ ਵਿਗੜ ਚੁੱਕੀ, ਜਿਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ।
ਕੈਨੇਡਾ ਵਿੱਚ ਵਿਦਿਆਰਥੀਆਂ ਅਤੇ ਵਪਾਰੀਆਂ ਨੂੰ ਨਿਸ਼ਾਨਾ ਬਣਾਉਣ ਦੇ ਮੁੱਦੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇੱਕ ਚਿੱਠੀ ਮੈਂ ਪਹਿਲਾਂ ਵੀ ਵਿਦੇਸ਼ ਮੰਤਰਾਲੇ ਨੂੰ ਲਿਖੀ ਸੀ ਅਤੇ ਹੁਣ ਮੈਂ ਇਕ ਚਿੱਠੀ ਹੋਰ ਲਿਖ ਰਿਹਾ ਹਾਂ ਕਿ ਵਿਦੇਸ਼ਾਂ ’ਚ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਵਾਪਸ ਲਿਆਉਣ ਲਈ ਸਹਾਇਤਾ ਕੀਤੀ ਜਾਵੇ।
ਕੈਪਟਨ ਅਮਰਿੰਦਰ ਸਿੰਘ ਸਬੰਧੀ ਬੋਲਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਸਬੰਧੀ ਸੱਚਾਈ ਦੱਸੀ ਹੈ। ਉਨ੍ਹਾਂ ਵੱਲੋਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਅੰਦਰ ਕਿਸੇ ਦੀ ਸੁਣਵਾਈ ਨਹੀਂ ਜਦਿਕ ਕਾਂਗਰਸ ਪਾਰਟੀ ਅੰਦਰ ਇਸ ਤਰ੍ਹਾਂ ਨਹੀਂ ਹੈ। ਕਾਂਗਰਸ ਹਾਈ ਕਮਾਂਡ ਵੱਲੋਂ ਹਰ ਕਾਂਗਰਸੀ ਵਰਕਰ ਦੀ ਗੱਲ ਸੁਣੀ ਜਾਂਦੀ ਹੈ ਅਤੇ ਉਸ ’ਤੇ ਵਿਚਾਰ ਕੀਤਾ ਜਾਂਦਾ ਹੈ। ਜੇਕਰ ਉਹ ਕਾਂਗਰਸ ਪਾਰਟੀ ਆਉਂਦੇ ਹਾਂ ਤਾਂ ਅਸੀਂ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕਰਾਂਗੇ।
