
ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਚਿੱਠੀ ਪੱਤਰ ਜਾਰੀ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ...
ਚੰਡੀਗੜ੍ਹ : ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਪੱਤਰ ਜਾਰੀ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਲਾਂਘੇ ਰਾਹੀਂ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਪਾਸਪੋਰਟ ਦੀ ਸ਼ਰਤ ਨੂੰ ਮਾਫ਼ ਕਰ ਦਿਤਾ ਜਾਵੇ। ਇਹ ਵੀ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਸੜਕ ਸਬੰਧੀ ਪ੍ਰੋਜੈਕਟ ਨੂੰ ਅੰਤਿਮ ਰੂਪ ਜਲਦੀ ਦੇਵੇ ਤਾਂ ਜੋ ਲਾਂਘਾ ਜਲਦੀ ਤੋਂ ਜਲਦੀ ਚਾਲੂ ਹੋ ਸਕੇ।
ਪੱਤਰ ਜ਼ਰੀਏ ਮੁੱਖ ਮੰਤਰੀ ਸਾਹਿਬ ਨੇ ਅਪੀਲ ਕਰਦੇ ਹੋਏ ਕਿਹਾ ਕਿ ਮੈਂ ਇਹ ਤਜਵੀਜ਼ ਕਰਨਾ ਚਾਹਾਂਗਾ ਕਿ ਭਾਰਤ ਸਰਕਾਰ ਨੂੰ ਯਾਤਰੀਆਂ ਲਈ ਪਾਸਪੋਰਟ ਦੀ ਸ਼ਰਤ ਨੂੰ ਲਾਜ਼ਮੀ ਨਹੀਂ ਕਰਨਾ ਚਾਹੀਦਾ ਕਿਉਂਕਿ ਜ਼ਿਆਦਾਤਰ ਆਮ ਜਨਤਾ, ਖ਼ਾਸ ਤੌਰ ‘ਤੇ ਪੇਂਡੂ ਖੇਤਰਾਂ ਵਿਚ ਵਧੇਰੇ ਲੋਕ ਹਨ ਜਿਨ੍ਹਾਂ ਲੋਕ ਪਾਸਪੋਰਟ ਨਹੀਂ ਹਨ। ਦੂਜੇ ਪਾਸੇ, ਕੋਈ ਹੋਰ ਯੋਗ ਸਰਕਾਰੀ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ ਨੂੰ ਪਹਿਚਾਣ ਦੇ ਲਈ ਵਰਤਿਆ ਜਾ ਸਕਦਾ ਹੈ।
ਉਨ੍ਹਾਂ ਨੇ ਕਿਹਾ, ਇਸ ਤੋਂ ਇਲਾਵਾ ਭਾਰਤ ਸਰਕਾਰ ਨੂੰ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਸੰਭਾਲਣ ਲਈ ਸਰਹੱਦੀ ਕ੍ਰਾਸਿੰਗ ਅਤੇ ਢੁੱਕਵਾਂ ਬੁਨਿਆਦੀ ਢਾਂਚਾ ਬਣਾਉਣਾ ਚਾਹੀਦਾ ਹੈ। ਨਾਲ ਹੀ ਹਾਸਲ ਕੀਤੀ ਜਾਣ ਵਾਲੀ ਜ਼ਮੀਨ ਨੂੰ ਮੌਜੂਦਾ ਅਤੇ ਭਵਿੱਖ ਦੀਆਂ ਜ਼ਰੂਰਤਾਂ ਦੋਵਾਂ ਦਾ ਮੁਲਾਂਕਣ ਕਰਨਾ ਚਾਹੀਦਾ ਹੈ।