ਸੌਦਾ ਸਾਧ ਨੂੰ ਵੀਡੀਉ ਕਾਨਫ਼ਰੰਸਿੰਗ ਰਾਹੀਂ ਸਜ਼ਾ ਸੁਣਾਉਣ ਬਾਰੇ ਫੈਸਲਾ ਬੁਧਵਾਰ
Published : Jan 16, 2019, 12:06 pm IST
Updated : Jan 16, 2019, 12:06 pm IST
SHARE ARTICLE
Ram Rahim
Ram Rahim

ਅਖ਼ਬਾਰ 'ਪੂਰਾ ਸੱਚ' ਦੇ ਸੰਪਾਦਕ ਰਾਮਚੰਦਰ ਛਤਰਪਤੀ ਹਤਿਆਕਾਂਡ ਮਾਮਲੇ ਵਿਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ 17 ਜਨਵਰੀ ਨੂੰ ਦੋਸ਼ੀ ਰਾਮ ਰਹੀਮ......

ਚੰਡੀਗੜ੍ਹ (ਨੀਲ ਬੀ. ਸਿੰਘ): ਅਖ਼ਬਾਰ 'ਪੂਰਾ ਸੱਚ' ਦੇ ਸੰਪਾਦਕ ਰਾਮਚੰਦਰ ਛਤਰਪਤੀ ਹਤਿਆਕਾਂਡ ਮਾਮਲੇ ਵਿਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ 17 ਜਨਵਰੀ ਨੂੰ ਦੋਸ਼ੀ ਰਾਮ ਰਹੀਮ ਸਮੇਤ ਚਾਰ ਲੋਕਾਂ ਨੂੰ ਸਜ਼ਾ ਸੁਣੇਗੀ। ਗੁਰਮੀਤ ਰਾਮ ਰਹੀਮ ਸਮੇਤ ਚਾਰਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਮੌਜੂਦ ਹੋਣਾ ਹੋਵੇਗਾ । ਹਾਲਾਂਕਿ ਹਰਿਆਣਾ ਸਰਕਾਰ ਨੇ ਕੋਰਟ ਵਿਚ ਵੀਡੀਉ ਕਾਨਫ਼ਰੰਸਿੰਗ ਰਾਹੀਂ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਦੀ ਅਰਜੀ ਦਾਇਰ ਕੀਤੀ ਹੋਈ ਹੈ।  ਸੀਬੀਆਈ ਅਦਾਲਤ ਨੇ ਮੰਗਲਵਾਰ ਨੂੰ ਸਰਕਾਰ ਦੀ ਅਰਜੀ ਨੂੰ ਸਵੀਕਾਰ ਕਰ ਲਿਆ ਹੈ ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਅਦਾਲਤ ਵਿਚ ਪੰਚਕੂਲਾ  ਦੇ ਜ਼ਿਲ੍ਹਾ ਅਟਾਰਨੀ ਨੇ ਵਿਸ਼ੇਸ਼ ਅਰਜ਼ੀ ਲਗਾਈ ਸੀ। ਅਦਾਲਤ ਇਸ ਬਾਰੇ ਹੁਣ   ਬੁਧਵਾਰ ਨੂੰ ਅਪਣਾ ਫ਼ੈਸਲਾ ਸੁਣਾਏਗੀ। ਦਸਣਯੋਗ ਹੈ ਕਿ ਸਾਧਵੀਆਂ ਨਾਲ ਜਬਰ ਜਨਾਹ ਅਤੇ ਡਰਾਉਣ ਧਮਕਾਉਣ ਦੇ ਦੋਸ਼ਾਂ ਚ ਰਾਮ ਰਹੀਮ ਪਹਿਲਾਂ ਹੀ ਰੋਹਤਕ ਦੀ ਸੁਨਾਰੀਆ ਜੇਲ ਵਿਚ 10+10 ਸਾਲਾਂ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਨਿਜੀ ਤੌਰ ਉਤੇ ਜੇਲ ਚੋਂ ਬਾਹਰ ਖਾਸਕਰ ਪੰਚਕੂਲਾ ਅਦਾਲਤ 'ਚ ਲਿਆਂਦੇ ਜਾਣ ਦੀ ਸੂਰਤ ਵਿਚ ਹਰਿਆਣਾ ਸਰਕਾਰ ਨੂੰ ਕਨੂੰਨ ਵਿਵਸਥਾ ਵਿਗੜਨ ਦਾ ਖ਼ਤਰਾ ਹੈ। 

ਛਤਰਪਤੀ ਹੱਤਿਆ ਕਾਂਡ ਦੇ ਦੋਸ਼ੀ ਕਰਾਰ ਦਿਤੇ ਜਾਣ ਤੋਂ ਬਾਅਦ ਬਾਬੇ ਨੂੰ ਸਜ਼ਾ ਰੋਹਤਕ ਦੀ ਸੁਨਾਰੀਆ ਜੇਲ ਵਿਚ ਸੁਣਾਈ ਜਾਵੇਗੀ ਜਾਂ ਵੀਡੀਉ ਕਾਨਫ਼ਰੰਸਿੰਗ ਰਾਹੀਂ ਪੰਚਕੂਲਾ 'ਚ ਸੁਣਾਈ ਜਾਵੇਗੀ, ਬਾਰੇ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਦੁਚਿੱਤੀ 'ਚ ਹੈ। ਪੰਚਕੂਲਾ ਵਿਚ 17 ਜਨਵਰੀ ਤਕ 9ਵੀਂ ਬਟਾਲੀਅਨ ਫੋਰਸ ਤਾਇਨਾਤ ਰਹੇਗੀ। ਜਦਕਿ ਸਿਵਲ ਵਰਦੀ ਵਿਚ ਬਾਬੇ ਦੇ ਨਾਮ ਚਰਚਾ ਘਰਾਂ ਦੇ ਆਸਪਾਸ ਪੁਲਿਸ ਨੇ ਨਜ਼ਰਾਂ ਜਮਾਈਆਂ ਹੋਈਆਂ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement