ਦਿਲ ਟੁੰਬਵੇਂ ਕੰਧ ਚਿੱਤਰਾਂ ਨੇ ਪਟਿਆਲਾ ਸ਼ਹਿਰ ਨੂੰ ਦਿਤੀ ਨਵੀਂ ਦਿੱਖ
Published : Jan 16, 2019, 1:16 pm IST
Updated : Jan 16, 2019, 1:16 pm IST
SHARE ARTICLE
Heart-Witted Wall Paintings City of Patiala
Heart-Witted Wall Paintings City of Patiala

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਪਟਿਆਲਾ ਸ਼ਹਿਰ ਨੂੰ ਦੇਸ਼ ਦੇ ਸੁੰਦਰ ਸ਼ਹਿਰਾਂ ਦੀ ਕਤਾਰ ਵਿੱਚ ਸ਼ਾਮਲ ਕਰਨ ਲਈ...

ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਪਟਿਆਲਾ ਸ਼ਹਿਰ ਨੂੰ ਦੇਸ਼ ਦੇ ਸੁੰਦਰ ਸ਼ਹਿਰਾਂ ਦੀ ਕਤਾਰ ਵਿੱਚ ਸ਼ਾਮਲ ਕਰਨ ਲਈ ਸ਼ਹਿਰ ਦੇ ਪ੍ਰਮੁੱਖ ਸਥਾਨਾਂ ਨੂੰ ਵਿਰਾਸਤੀ ਦਿੱਖ ਪ੍ਰਦਾਨ ਕਰਨ ਦਾ ਕੰਮ ਚੱਲ ਰਿਹਾ ਹੈ। ਪਟਿਆਲਾ ਸ਼ਹਿਰ ਦੇ ਸੁੰਦਰੀਕਰਨ ਲਈ ਮਾਹਰ ਪੇਂਟਰਾਂ ਵੱਲੋਂ ਇਤਿਹਾਸਕ ਸਥਾਨਾਂ ਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਮਨਮੋਹਕ ਕੰਧ ਚਿੱਤਰ ਬਣਾ ਕੇ ਸ਼ਹਿਰ ਨੂੰ ਇੱਕ ਵਿਰਾਸਤੀ ਦਿੱਖ ਪ੍ਰਦਾਨ ਕੀਤੀ ਜਾ ਰਹੀ ਹੈ।
ਸ਼ਹਿਰ ਦੇ ਹੋ ਰਹੇ ਸੁੰਦਰੀਕਰਨ ਬਾਰੇ ਦੱਸਦਿਆ

ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਵਿਰਾਸਤੀ ਸ਼ਹਿਰ ਪਟਿਆਲਾ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਿੱਜੀ ਤੌਰ 'ਤੇ ਦਿਲਚਸਪੀ ਲੈ ਰਹੇ ਹਨ ਅਤੇ ਕੰਮ ਦੀ ਪ੍ਰਗਤੀ ਰਿਪੋਰਟ ਰੋਜ਼ਾਨਾ ਪ੍ਰਾਪਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਸ਼ਹਿਰ ਦੇ ਬੁਨਿਆਦੀ ਢਾਂਚੇ ਵਿੱਚ ਪਿਛਲੇ ਡੇਢ ਸਾਲ ਦੌਰਾਨ ਕਾਫ਼ੀ ਵਿਕਾਸ ਹੋਇਆ ਹੈ। ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਸ਼ਹਿਰ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਪਿਛਲੇ ਡੇਢ ਸਾਲ ਤੋਂ ਚੱਲ ਰਹੇ ਹਨ ਅਤੇ ਹੁਣ ਸ਼ਹਿਰ ਦੀ ਨੁਹਾਰ ਪੂਰੀ ਬਦਲ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਪਟਿਆਲਾ ਸ਼ਹਿਰ ਨੂੰ ਦੇਸ਼ ਦੇ ਸੁੰਦਰ ਸ਼ਹਿਰਾਂ ਦੀ ਕਤਾਰ ਵਿੱਚ ਸ਼ਾਮਲ ਕੀਤਾ ਜਾਵੇਗਾ ਅਤੇ ਇਸ ਲਈ ਵਿਕਾਸ ਦੇ ਕਾਰਜ ਇਸੇ ਤਰਾਂ ਕੀਤੇ ਜਾਣਗੇ। ਡੀਸੀ ਕੁਮਾਰ ਅਮਿਤ ਨੇ ਦੱਸਿਆ ਕਿ ਸ਼ਹਿਰ ਦੀਆਂ ਪੁਰਾਤਨ ਇਮਾਰਤਾਂ ਅਤੇ ਕੁਦਰਤੀ ਨਜ਼ਾਰਿਆਂ ਨੂੰ ਸ਼ਹਿਰ ਦੇ ਕਲਾਕਾਰਾਂ ਵੱਲੋਂ ਬੜੇ ਹੀ ਮਨਮੋਹਕ ਢੰਗ ਨਾਲ ਕੰਧਾਂ ਉਪਰ ਚਿਤਰਿਆ ਜਾ ਰਿਹਾ ਹੈ

ਜੋ ਕਿ ਸੈਲਾਨੀਆਂ ਲਈ ਵੀ ਖਿੱਚ ਦਾ ਕੇਂਦਰ ਬਣਨਗੇ। ਉਨ੍ਹਾਂ ਦੱਸਿਆ ਕਿ ਇਹ ਕੰਧ ਚਿੱਤਰ ਸ਼ਹਿਰ ਦੇ ਮੁਖ ਚੌਕਾਂ ਅਤੇ ਸੜਕਾਂ 'ਤੇ ਬਣਾਏ ਜਾ ਰਹੇ ਹਨ ਅਤੇ ਨਾਲ ਹੀ ਪਾਰਕ ਵੀ ਵਿਕਸਤ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਸੁੰਦਰਤਾ ਲਈ ਪੁਰਾਣੇ ਸਮਾਨ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਵਿੱਚ ਸਾਈਕਲਾਂ ਦੇ ਪੁਰਾਣੇ ਚੱਕੇ, ਫਰੇਮ ਅਤੇ ਪੁਰਾਣੇ ਟਾਇਰ ਆਦਿ ਵਰਤੇ ਜਾ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement