
ਭਾਰਤ ਸਰਕਾਰ ਅਜੇ ਇਸ ਲਾਂਘੇ ਲਈ ਜ਼ਮੀਨ ਵੀ ਪ੍ਰਾਪਤ ਨਹੀਂ ਕਰ ਸਕੀ। ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ 35 ਫੀਸਦੀ ਕੰਮ ਮੁਕੰਮਲ ਕਰ ਲਿਆ ਹੈ...
ਚੰਡੀਗੜ੍ਹ : ਭਾਰਤ ਸਰਕਾਰ ਅਜੇ ਇਸ ਲਾਂਘੇ ਲਈ ਜ਼ਮੀਨ ਵੀ ਪ੍ਰਾਪਤ ਨਹੀਂ ਕਰ ਸਕੀ। ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ 35 ਫੀਸਦੀ ਕੰਮ ਮੁਕੰਮਲ ਕਰ ਲਿਆ ਹੈ ਪਰ ਪਾਕਿਸਤਾਨ ਇਸ ਪਾਸੇ ਕਾਫੀ ਸਰਗਰਮੀ ਵਿਖਾ ਰਿਹਾ ਹੈ। ਹਾਲਾਂਕਿ ਪਾਕਿਸਤਾਨ ਦੀ ਸਰਗਰਮੀ ਵੇਖ ਭਾਰਤੀ ਸਰਕਾਰ ਇਸ ਪਾਸੇ ਵੱਡੇ ਦਾਅਵੇ ਕਰ ਰਹੀ ਹੈ। ਜਦ ਕਿ ਭਾਰਤੀ ਸਿਆਸਤਦਾਨ ਅਜੇ ਇਸ ਲਾਂਘੇ ਦਾ ਸਿਆਸੀ ਲਾਹਾ ਲੈਣ ਵਿਚ ਉਲਝੇ ਹੋਏ ਹਨ।
Imran Khan
ਪਾਕਿਸਤਾਨ ਦੀ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਗਲਿਆਰੇ ਦੀ ਉਸਾਰੀ ਲਈ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਇਮਰਾਨ ਖ਼ਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰੀ ਨੂਰ ਉਲ ਹੱਕ ਕਾਦਰੀ ਨੇ ਦੱਸਿਆ ਕਿ ਪਹਿਲੇ ਗੇੜ ਦਾ 35 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ 31 ਅਗਸਤ ਤੱਕ ਪਹਿਲਾ ਗੇੜ ਪੂਰਾ ਹੋਣ ਦੀ ਆਸ ਹੈ ਅਤੇ ਨਵੰਬਰ 2019 ਤੱਕ ਲਾਂਘਾ ਪੂਰੀ ਤਰ੍ਹਾਂ ਤਿਆਰ ਕਰ ਲਿਆ ਜਾਵੇਗਾ।
kartarpur corridor
ਤਸਵੀਰਾਂ ਤੋਂ ਪਤਾ ਲਗਦਾ ਹੈ ਕਿ ਪਾਕਿਸਤਾਨ ਨੇ ਇੱਕ ਕਿਲੋਮੀਟਰ ਸੜਕ ਵੀ ਉਸਾਰ ਦਿੱਤੀ ਹੈ। ਪਾਕਿ ਨੇ ਲਾਂਘੇ ਲਈ ਸਾਢੇ ਕੁ ਚਾਰ ਕਿਲੋਮੀਟਰ ਸੜਕ ਬਣਾਉਣੀ ਹੈ, ਜਦਕਿ ਭਾਰਤ ਨੇ ਮੁਸ਼ਕਲ ਨਾਲ ਇੱਕ ਕਿਲੋਮੀਟਰ, ਪਰ ਭਾਰਤ ਵਿਚ ਹਾਲੇ ਜ਼ਮੀਨੀ ਪੱਧਰ 'ਤੇ ਵੀ ਕੁਝ ਨਹੀਂ ਹੋਇਆ। ਹਾਲੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਰਮਿਆਨ ਚਿੱਠੀ-ਪੱਤਰੀ ਚੱਲ ਰਹੀ ਹੈ। ਇਸ ਰਾਵੀ ਦਰਿਆ 'ਤੇ 800 ਮੀਟਰ ਲੰਮਾ ਪੁਲ ਬਣਾਇਆ ਜਾਵੇਗਾ।
Kartarpur Sahib
ਗੁਰਦੁਆਰੇ ਦੇ ਪਿਛਲੇ ਪਾਸੇ ਹੋਟਲ ਵੀ ਬਣਨਗੇ। ਗੁਰਦੁਆਰੇ ਦੇ ਖੱਬੇ ਪਾਸੇ ਬਾਰਡਰ ਟਰਮੀਨਲ ਕੰਪਲੈਕਸ ਬਣੇਗਾ, ਜਿਸ ਵਿਚ ਇਮੀਗ੍ਰੇਸ਼ਨ ਤੇ ਮੈਡੀਕਲ ਆਦਿ ਸੁਵਿਧਾਵਾਂ ਹੋਣਗੀਆਂ। ਉੱਧਰ, ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਆਸ ਜਤਾਈ ਹੈ ਕਿ ਕਰਤਾਰਪੁਰ ਲਾਂਘੇ ਦਾ ਕੰਮ ਛੇਤੀ ਹੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਵੀ ਕਿਹਾ ਕਿ ਕੁਝ ਪ੍ਰਵਾਨਗੀਆਂ ਕਰਕੇ ਕੰਮ ਰੁਕਿਆ ਹੋਇਆ ਹੈ, ਕੇਂਦਰ ਵੱਲੋਂ ਮਨਜ਼ੂਰੀ ਮਿਲਣ ਮਗਰੋਂ ਛੇਤੀ ਹੀ ਕੰਮ ਮੁਕੰਮਲ ਹੋ ਜਾਵੇਗਾ।