ਮੁੱਖ ਮੰਤਰੀ ਵਲੋਂ 'ਸਟਾਰਟ ਅੱਪ ਇੰਡੀਆ ਪੰਜਾਬ ਯਾਤਰਾ' ਰਵਾਨਾ
Published : Jan 16, 2019, 8:21 pm IST
Updated : Jan 16, 2019, 8:22 pm IST
SHARE ARTICLE
Punjab CM flags off startup India Punjab Yatra to sensitise
Punjab CM flags off startup India Punjab Yatra to sensitise

ਨਵਾਂ ਉੱਦਮ ਸ਼ੁਰੂ ਕਰਨ, ਸਵੈ-ਰੁਜ਼ਗਾਰ ਅਤੇ ਨਵੇਂ ਉਪਰਾਲੇ ਵਿੱਢਣ ਸਬੰਧੀ ਸੂਬਾ ਸਰਕਾਰ ਦੀ ਨੀਤੀ ਬਾਰੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਜਾਗਰੂਕ...

ਚੰਡੀਗੜ੍ਹ : ਨਵਾਂ ਉੱਦਮ ਸ਼ੁਰੂ ਕਰਨ, ਸਵੈ-ਰੁਜ਼ਗਾਰ ਅਤੇ ਨਵੇਂ ਉਪਰਾਲੇ ਵਿੱਢਣ ਸਬੰਧੀ ਸੂਬਾ ਸਰਕਾਰ ਦੀ ਨੀਤੀ ਬਾਰੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਯਤਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਟਾਰਟ ਅੱਪ ਇੰਡੀਆ ਪੰਜਾਬ ਯਾਤਰਾ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਸਟਾਰਟ ਅੱਪ ਈਕੋ-ਸਿਸਟਮ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਟਾਰਟ ਅੱਪ ਸੈੱਲ ਦੇ ਯਤਨਾਂ ਦੀ ਸ਼ਲਾਘਾ ਕੀਤੀ

ਜਿਸ ਤਹਿਤ ਸਟਾਰਟ ਅੱਪ ਲਈ ਆਕਰਸ਼ਿਤ ਰਿਆਇਤਾਂ ਤੋਂ ਇਲਾਵਾ ਨਵੇਂ ਉੱਦਮਾਂ ਬਾਰੇ ਸਹੂਲਤਾਂ ਵਾਲਾ ਮਾਹੌਲ ਸਥਾਪਤ ਕਰਨ ਲਈ ਪੇਸ਼ਕਸ਼ ਕੀਤੀ ਜਾਂਦੀ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਯਾਤਰਾ ਨੂੰ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਯਾਤਰਾ ਨੌਜਵਾਨਾਂ ਨੂੰ ਸੈਵ-ਰੁਜ਼ਗਾਰ ਦੇ ਉੱਦਮ ਪ੍ਰਤੀ ਉਤਸ਼ਾਹਤ ਕਰੇਗੀ ਜੋ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਹਾਸਲ ਕਰਨ ਵਿਚ ਸਹਾਈ ਹੋਵੇਗੀ।

ਉਦਯੋਗ ਤੇ ਵਪਾਰ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਦੀ ਭਾਈਵਾਲੀ ਨਾਲ ਸੂਬਾ ਭਰ ਵਿਚ ਸਟਾਰਟ ਅੱਪ ਇੰਡੀਆ ਪੰਜਾਬ ਯਾਤਰਾ ਚਲਾਉਣ ਦਾ ਉਪਰਾਲਾ ਕੀਤਾ ਹੈ ਜਿਸ ਨਾਲ ਚਾਹਵਾਨ ਨੌਜਵਾਨਾਂ ਅਤੇ ਜ਼ਮੀਨੀ ਪੱਧਰ 'ਤੇ ਖਾਸ ਕਰਕੇ ਦੂਜੀ ਤੇ ਤੀਜੀ ਕਤਾਰ ਦੇ ਸ਼ਹਿਰਾਂ ਦੇ ਉੱਦਮੀਆਂ ਦਰਮਿਆਨ ਸਟਾਰਟ ਅੱਪ ਈਕੋ-ਸਿਸਟਮ ਅਤੇ ਸਕਾਊਟ ਬਾਰੇ ਜਾਗਰੂਕਤਾ ਫੈਲਾਈ ਜਾ ਸਕੇਗੀ।

ਉਨ੍ਹਾਂ ਦੱਸਿਆ ਕਿ ਇਹ ਸਟਾਰਟ ਅੱਪ ਯਾਤਰਾ ਸਰਕਾਰੀ ਨੀਤੀਆਂ ਅਤੇ ਰਿਆਇਤਾਂ ਬਾਰੇ ਜਾਗਰੂਕ ਕਰਨ ਦਾ ਮੰਚ ਮੁਹੱਈਆ ਕਰਵਾਉਣ ਤੋਂ ਇਲਾਵਾ ਨੌਜਵਾਨਾਂ ਨੂੰ ਅਪਣੇ ਨਿਵੇਕਲੇ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦੇ ਪੰਜਾਬ ਭਰ ਵਿਚ 25000 ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚ ਕਰਨ ਦੀ ਆਸ ਹੈ। ਨਿਵੇਸ਼ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਨੇ ਦੱਸਿਆ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ, ਸਵੈ-ਰੁਜ਼ਗਾਰ ਸਿਰਜਣਾ,

ਉੱਦਮੀਆਂ ਦੇ ਹੁਨਰ ਨੂੰ ਤਰਾਸ਼ਣ ਅਤੇ ਉਨ੍ਹਾਂ ਪੇਸ਼ੇਵਾਰ ਦੇਖ-ਰੇਖ ਵਿਚ ਅਪਣੇ ਯੂਨਿਟ ਸਥਾਪਤ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਬੁਲਾਰੇ ਨੇ ਦੱਸਿਆ ਕਿ ਸਟਾਰਟ ਅੱਪ ਯਾਤਰਾ ਵਾਲੀ ਵੈਨ 19 ਥਾਵਾਂ 'ਤੇ ਰੁਕੇਗੀ ਅਤੇ ਸੂਬੇ ਵਿਚ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿਖੇ ਇਸ ਦੇ ਕਲੱਸਟਰ ਦੇ ਰੂਪ ਵਿਚ 9 ਕੈਂਪ ਹੋਣਗੇ। ਸਟਾਰਟ ਅੱਪ ਯਾਤਰਾ ਵੈਨ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ, ਫਰੀਦਕੋਟ, ਮੋਗਾ, ਸਰਹਾਲੀ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਫਗਵਾੜਾ, ਲੁਧਿਆਣਾ, ਬਲਾਚੌਰ, ਰੋਪੜ, ਟੰਗੋਰੀ ਅਤੇ ਮੁਹਾਲੀ ਵਿਖੇ ਰੁਕੇਗੀ।

ਪਟਿਆਲਾ, ਸੰਗਰੂਰ, ਬਠਿੰਡਾ, ਅੰਮ੍ਰਿਤਸਰ, ਕਪੂਰਥਲਾ, ਫਗਵਾੜਾ, ਲੁਧਿਆਣਾ, ਰੋਪੜ ਅਤੇ ਮੁਹਾਲੀ ਵਿਖੇ ਇਨ੍ਹਾਂ ਕੈਂਪਾਂ ਵਿਚ ਸ਼ਾਮਲ ਹੋਣ ਲਈ ਚਾਹਵਾਨ ਵਿਦਿਆਰਥੀ/ਨਵੇਂ ਉੱਦਮੀ ਰਜਿਸਟਰਡ ਹੋਣਗੇ ਜਿੱਥੇ ਉਨ੍ਹਾਂ ਨੂੰ ਨਵਾਂ ਉੱਦਮ ਸ਼ੁਰੂ ਕਰਨ ਲਈ ਲੋੜੀਂਦੀ ਜਾਣਕਾਰੀ ਦਿਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ 6 ਫਰਵਰੀ ਨੂੰ ਇਸ ਦੀ ਸਮਾਪਤੀ ਹੋਵੇਗੀ ਜਿਸ ਤੋਂ ਪਹਿਲਾਂ 5 ਫਰਵਰੀ ਨੂੰ ਮੁਹਾਲੀ ਵਿਖੇ ਇਕ ਪ੍ਰੋਗਰਾਮ ਹੋਵੇਗਾ ਜਿੱਥੇ ਇਨ੍ਹਾਂ ਕੈਂਪਾਂ ਵਿਚ ਸਾਹਮਣੇ ਆਏ ਵਿਚਾਰਾਂ ਦੀ ਚੋਣ ਕੀਤੀ ਜਾਵੇਗੀ।

ਤਿੰਨ ਮੋਹਰੀ ਚਾਹਵਾਨਾਂ ਜਿਨ੍ਹਾਂ ਦੇ ਸੋਸ਼ਲ, ਆਈ.ਟੀ., ਡਿਜੀਟਲ ਮਾਰਕੀਟਿੰਗ ਅਤੇ ਈ-ਕਾਮਰਸ, ਹੈਲਥ ਐਂਡ ਵੈਲਨੈੱਸ, ਐਗਰੀਕਲਚਰ ਅਤੇ ਮੈਨੂਫੈਕਚਰਿੰਗ ਦੇ ਪੰਜ ਸੈਕਟਰਾਂ ਵਿਚੋਂ ਬਿਹਤਰੀਨ ਸਟਾਰਟ ਅੱਪ ਵਿਚਾਰ ਹੋਣਗੇ, ਨੂੰ ਕ੍ਰਮਵਾਰ 40 ਹਜ਼ਾਰ, 30 ਹਜ਼ਾਰ ਅਤੇ 20 ਹਜ਼ਾਰ ਦੇ ਨਕਦ ਇਨਾਮ ਦਿਤੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਚੁਣੇ ਗਏ ਸਰਵਤੋਮ ਵਿਚਾਰਾਂ ਵਾਲਿਆਂ ਨੂੰ ਨਵੇਂ ਉੱਦਮਾਂ ਬਾਰੇ ਸਹੂਲਤਾਂ ਵਾਲਾ ਮਾਹੌਲ ਸਥਾਪਤ ਕਰਨ ਲਈ ਥਾਂ ਦਿਤੀ ਜਾਵੇਗੀ। 

ਇਸ ਮੌਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ, ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ, ਲੋਕ ਨਿਰਮਾਣ ਵਿਭਾਗ ਵਿਜੇ ਇੰਦਰ ਸਿੰਗਲਾ ਤੋਂ ਇਲਾਵਾ ਡਾਇਰੈਕਟਰ ਉਦਯੋਗ ਤੇ ਵਪਾਰ ਡੀ.ਪੀ.ਐਸ. ਖਰਬੰਦਾ ਅਤੇ ਕਾਰਜਕਾਰੀ ਡਾਇਰੈਕਟਰ ਇਨਫੋਟੈੱਕ ਆਸ਼ੂਨੀਤ ਕੌਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement