
26 ਜਨਵਰੀ ਨੂੰ ਗੁਪਤ ਤੌਰ 'ਤੇ ਲਿਆ ਜਾਵੇਗਾ ਵੱਡਾ ਐਕਸ਼ਨ
ਸੰਗਰੂਰ (ਤੇਜਿੰਦਰ ਕੁਮਾਰ)- ਪੰਜਾਬ ਸਰਕਾਰ ਜਿੱਥੇ ਬੇਰੁਜ਼ਗਾਰ ਅਧਿਆਪਕਾਂ ਦੀ ਮੰਗਾਂ ਮੰਨਣ ਨੂੰ ਤਿਆਰ ਨਹੀਂ ਉੱਥੇ ਹੀ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸਿੱਖਿਆਂ ਮੰਤਰੀ ਦੇ ਸ਼ਹਿਰ 'ਚ ਪੱਕੇ ਡੇਰੇ ਲਗਾ ਕੇ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
File Photo
ਦਅਰਸਲ ਸੰਗਰੂਰ 'ਚ ਈਟੀਟੀ ਅਤੇ ਬੀਐਂਡ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸਿੱਖਿਆ ਮੰਤਰੀ ਦਾ ਪੁਤਲਾ ਸਾੜ ਕੇ ਵਿਸ਼ਾਲ ਰੋਸ ਮੁਜ਼ਾਹਰਾਂ ਕੀਤਾ ਗਿਆ। ਦੱਸ ਦਈਏ ਕਿ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਗਿਆ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਾਰੇ ਅਧਿਆਪਕਾਂ ਵੱਲੋਂ 26 ਜਨਵਰੀ ਨੂੰ ਗੁਪਤ ਤੌਰ 'ਤੇ ਵੱਡਾ ਐਕਸ਼ਨ ਲਿਆ ਜਾਵੇਗਾ।
Vijay Inder Singla
ਦੱਸ ਦਈਏ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ ਪੱਕਾ-ਮੋਰਚਾ ਲਾ ਕੇ ਬੈਠੇ ਟੈਟ ਪਾਸ ਬੇਰੁਜ਼ਗਾਰ ਬੀ. ਐਡ ਅਤੇ ਈ. ਟੀ. ਟੀ. ਅਧਿਆਪਕ ਠੰਢ ਦੇ ਬਾਵਜੂਦ ਵੀ ਸੰਘਰਸ਼ ਲਈ ਡਟੇ ਰਹੇ ਸਨ।
File Photo
ਬੀਤੇ ਦਿਨ ਹੀ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਵੀ ਸਿੱਖਿਆ ਮੰਤਰੀ ਦੇ ਐਲਾਨ ਦੇ ਬਾਵਜੂਦ ਭਰਤੀ ਦਾ ਪ੍ਰਸਤਾਵ ਨਾ ਆਉਣ 'ਤੇ ਇਨ੍ਹਾਂ ਅਧਿਆਪਕਾਂ ਦਾ ਗੁੱਸਾ ਹੋਰ ਵਧ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੋਈ ਕੈਬਨਿਟ ਮੀਟਿੰਗ 'ਚ ਵੀ ਭਰਤੀ ਦਾ ਪ੍ਰਸਤਾਵ ਨਹੀਂ ਸੀ ਆਇਆ। ਬੇਰੁਜ਼ਗਾਰ ਅਧਿਆਪਕਾਂ ਨੇ 12 ਜਨਵਰੀ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਕੇ ਬੇਰੁਜ਼ਗਾਰ ਅਧਿਆਪਕਾਂ ਨੇ ਰੁਜ਼ਗਾਰ ਦੀ ਲੋਹੜੀ ਮੰਗਣ ਦਾ ਐਲਾਨ ਕੀਤਾ ਸੀ।
File Photo
ਟੈਟ ਪਾਸ ਬੇਰੁਜ਼ਗਾਰ ਬੀ. ਐਡ ਅਤੇ ਈ. ਟੀ. ਟੀ. ਅਧਿਆਪਕ ਯੂਨੀਅਨ ਦੇ ਆਗੂਆਂ ਸੁਖਵਿੰਦਰ ਢਿੱਲਵਾਂ ਅਤੇ ਦੀਪਕ ਕੰਬੋਜ਼ ਨੇ ਕਿਹਾ ਸੀ ਕਿ ਸਿੱਖਿਆ ਮੰਤਰੀ 2500 ਅਧਿਆਪਕਾਂ ਦੀਆਂ ਅਸਾਮੀਆਂ ਕੱਢਣ ਬਾਰੇ ਬਿਆਨ ਦੇ ਕੇ ਮਜ਼ਾਕ ਕਰ ਰਹੇ ਹਨ।