
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਦੀ ਭੂਮਿਕਾ ਸਵਾਲਾਂ ਦੇ ਘੇਰੇ ਵਿਚ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨਿੱਜੀ ਕੰਪਨੀਆਂ ਨਾਲ ਵਿਵਾਦਤ ਬਿਜਲੀ ਖਰੀਦ ਸਮਝੌਤੇ (ਪੀਪੀਏ) ਦੇ ਸਬੰਧ ਵਿਚ ਅਕਾਲੀਆਂ ਵੱਲੋਂ ਕੀਤੀ ਜਾ ਰਹੀ ਧੋਖਾਧੜੀ ਦਾ ਪਰਦਾਫਾਸ਼ ਕਰਨ ਲਈ ਰਾਜ ਦੇ ਵਿਧਾਨ ਸਭਾ ਇਜਲਾਸ ਵਿਚ ਇਕ ਵ੍ਹਾਈਟ ਪੇਪਰ ਲੈ ਕੇ ਆਵੇਗੀ।
Punjab assembly
ਦੋ ਦਿਨਾਂ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਰਾਜਪਾਲ ਦੇ ਸੰਬੋਧਨ ਤੋਂ ਬਾਅਦ ਮੁੱਖ ਮੰਤਰੀ ਨੇ ਗੈਰ ਰਸਮੀ ਗੱਲਬਾਤ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਵ੍ਹਾਈਟ ਪੇਪਰ ਵਿਚ ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਹਸਤਾਖਰ ਕੀਤੇ ਗਏ ਸਾਰੇ ਦਸਤਾਵੇਜ਼ਾਂ ਦੇ ਨਾਲ-ਨਾਲ ਉਨ੍ਹਾਂ ਦੁਆਰਾ ਸਥਾਪਤ ਕੀਤੇ ਗਏ ਪਾਵਰ ਪਲਾਂਟਾਂ ਦਾ ਖੁਲਾਸਾ ਕੀਤਾ ਜਾਵੇਗਾ, ਜਿਸ ਨਾਲ ਸੂਬੇ ‘ਤੇ ਕਰਜ਼ੇ ਦਾ ਬੋਝ ਪਿਆ ਹੈ।
Shiromani Akali Dal
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਦੀ ਭੂਮਿਕਾ ਸਵਾਲਾਂ ਦੇ ਘੇਰੇ ਵਿਚ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸੂਬੇ ਦੀ ਅਰਥਵਿਵਸਥਾ ਨਾਲ ਖਿਲਵਾੜ ਕਰਨ ਤੋਂ ਬਾਅਦ ਅਕਾਲੀ ਇਹਨਾਂ ਮੁੱਦਿਆਂ ਦੀ ਵਰਤੋਂ ਅਪਣੇ ਸਿਆਸੀ ਫਾਇਦੇ ਲਈ ਅਤੇ ਮੌਜੂਦਾ ਸੂਬਾ ਸਰਕਾਰ ਖਿਲਾਫ ਕਰ ਰਹੀ ਹੈ।
Captain amarinder singh
ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਹੇਠਲੀ ਅਦਾਲਤ ਵਿਚ ਇਸ ਮੁੱਦੇ ‘ਤੇ ਕੇਸ ਜਿੱਤ ਲਿਆ ਸੀ ਪਰ ਸੁਪਰੀਮ ਕੋਰਟ ਦਾ ਫੈਸਲਾ ਉਨ੍ਹਾਂ ਦੇ ਵਿਰੁੱਧ ਗਿਆ। ਸੂਬਾ ਸਰਕਾਰ ਹੁਣ ਇਸ ਕੇਸ ਨੂੰ ਅਪੈਕਸ ਕੋਰਟ ਵਿਚ ਲੜ ਰਹੀ ਸੀ। ਕੈਪਟਨ ਨੇ ਕਿਹਾ ਕਿ ਜਦੋਂ ਅਕਾਲੀ ਸਰਕਾਰ ਸੀ ਤਾਂ ਇੰਡੀਆ ਬੁਲਜ਼ ਵਰਗੀ ਨਿੱਜੀ ਕੰਪਨੀ ਨਾਲ ਐਮਓਯੂ ਸਾਈਨ ਕਰਨ ਦੇ ਚੱਕਰ ਵਿਚ ਅਕਾਲੀਆਂ ਵੱਲੋਂ ਗਿੱਦੜਬਾਹਾ ਐਨਟੀਪੀਸੀ ਪਾਵਰ ਪ੍ਰਾਜੈਕਟ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ।
Photo
ਇਨਾਂ ਹੀ ਨਹੀਂ ਨਿੱਜੀ ਕੰਪਨੀਆਂ ਨੂੰ ਬੁਲਾਵੇ ਤਹਿਤ ਨਿਯਮਾਂ ਦੀ ਉਲੰਘਣਾ ਕਰਦਿਆਂ ਅਕਾਲੀ ਸਰਕਾਰ ਨੇ ਅਪਣੀਆਂ ਪਸੰਦੀਦਾ ਬਿਜਲੀ ਕੰਪਨੀਆਂ ਨੂੰ ਜਗ੍ਹਾ ਦੇਣ ਲਈ ਗੋਬਿੰਦਪੁਰਾ ਦੇ ਕਿਸਾਨਾਂ ਤੋਂ ਜ਼ਮੀਨਾਂ ਤੱਕ ਖਾਲੀ ਕਰਵਾ ਲਈਆਂ ਸਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਤੇ ਉਹਨਾਂ ਦੇ ਨਾਲ ਕੋਈ ਵੀ ਧੱਕਾ ਨਹੀਂ ਹੋਵੇਗਾ।