
ਹੰਗਾਮੇ ਨੂੰ ਵੇਖ ਸਦਨ ਦੀ ਕਾਰਵਾਈ ਕੱਲ੍ਹ ਤੱਕ ਮੁਤਲਵੀ ਕਰ ਦਿੱਤੀ ਗਈ ਹੈ
ਚੰਡੀਗੜ੍ਹ : ਪੰਜਾਬ ਦੀ 15ਵੀਂ ਵਿਧਾਨ ਸਭਾ ਦੇ 10ਵੇਂ ਇਜਲਾਸ ਦਾ ਪਹਿਲਾ ਦਿਨ ਅਕਾਲੀਆਂ ਅਤੇ ਆਮ ਆਦਮੀ ਪਾਰਟੀ ਦੇ ਹੰਗਾਮੇ ਦੀ ਭੇਟ ਚੜ ਗਿਆ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਹੰਗਾਮਾ ਸ਼ੁਰੂ ਕਰਕੇ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ। ਅਕਾਲੀ ਦਲ ਵੱਲੋਂ ਛੂਣਛੁਨੇ ਵਜਾ ਕੇ ਸੱਤਾਧਾਰੀ ਪਾਰਟੀ ਕਾਂਗਰਸ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
Photo
ਦਰਅਸਲ ਅੱਜ ਵੀਰਵਾਰ ਸਵੇਰ ਤੋਂ ਹੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਛੂਣਛੁਨੇ ਵਜਾ ਕੇ ਪੰਜਾਬ ਸਰਕਾਰ ਦੀਆਂ ਕਾਰਗੁਜ਼ਾਰੀਆਂ ਨੂੰ ਲੈ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਅਕਾਲੀ ਦਲ ਦੇ ਵਿਧਾਇਕ ਸਦਨ ਵਿਚ ਵੀ ਛੂਣਛੁਨੇ ਅਤੇ ਨਾਅਰੇ ਲਿਖੇ ਕਾਗਜ਼ ਲਿਜਾਣ ਵਿਚ ਵੀ ਸਫ਼ਲ ਰਹੇ ਅਤੇ ਜਦੋਂ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਅਕਾਲੀ ਦਲ ਨੇ ਛੂਣਛੁਣੇ ਵਜਾ ਕੇ ਪੰਜਾਬ ਸਰਕਾਰ ਨੂੰ ਚੋਣ ਮਨੋਰਥ ਪੱਤਰ ਦੇ ਵਾਅਦੇ ਯਾਦ ਕਰਵਾਉਣੇ ਸ਼ੁਰੂ ਕਰ ਦਿੱਤੇ। ਅਕਾਲੀਆਂ ਵੱਲੋਂ ਪੰਜਾਬ ਦੀ ਵਿੱਤੀ ਹਾਲਤ ਅਤੇ ਬਿਜਲੀ ਦੇ ਮੁੱਦੇ ਨੂੰ ਲੈ ਕੇ ਹੰਗਾਮਾ ਕੀਤਾ ਗਿਆ ਅਤੇ ਸਦਨ ਵਿਚੋਂ ਵਾਕਆਊਟ ਵੀ ਕਰ ਦਿੱਤਾ ਗਿਆ।
Photo
ਅਕਾਲੀ ਦਲ ਵੱਲੋਂ ਵਾਕਆਊਟ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਵੀ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੁਆਰਾ ਸੂਬੇ ਵਿਚ ਬਿਜਲੀ ਦੀਆਂ ਦਰਾਂ ਵਧਾਉਣ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਅਤੇ ਸਦਨ ਵਿਚੋਂ ਵਾਕਆਊਟ ਕਰ ਦਿੱਤਾ।
File Photo
ਹੰਗਾਮੇ ਨੂੰ ਵੇਖ ਸਦਨ ਦੀ ਕਾਰਵਾਈ ਕੱਲ੍ਹ ਤੱਕ ਮੁਤਲਵੀ ਕਰ ਦਿੱਤੀ ਗਈ ਹੈ। ਹੁਣ ਕੱਲ੍ਹ ਨੂੰ ਵਿਧਾਨ ਸਭਾ ਵਿਚ ਪਹਿਲਾਂ ਵਿਛੜੀ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਉਸ ਤੋਂ ਬਾਅਦ ਕੁੱਝ ਮਤੇ ਪਾਸੇ ਕੀਤੇ ਜਾਣ ਦੀ ਸੰਭਾਵਨਾ ਹੈ। ਵਿਧਾਨ ਸਭਾ ਦੇ ਇਸ ਇਜਲਾਸ ਵਿਚ ਵੀ ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਹੀਂ ਪਹੁੰਚੇ ਜੋ ਇਕ ਵਾਰ ਫਿਰ ਚਰਚਾ ਦਾ ਵਿਸ਼ਾ ਬਣਿਆ ਰਿਹਾ।