'ਆਪ' ਨੇ ਨਗਰ ਨਿਗਮ, ਨਗਰ ਕੌਾਸਲ ਅਤੇ ਨਗਰ ਪੰਚਾਇਤ ਚੋਣਾਂ ਪ੍ਰਕਿਰਿਆ ਉੱਤੇ ਚੁੱਕੇ ਸਵਾਲ
Published : Jan 16, 2021, 11:57 pm IST
Updated : Jan 16, 2021, 11:57 pm IST
SHARE ARTICLE
image
image

'ਆਪ' ਨੇ ਨਗਰ ਨਿਗਮ, ਨਗਰ ਕੌਾਸਲ ਅਤੇ ਨਗਰ ਪੰਚਾਇਤ ਚੋਣਾਂ ਪ੍ਰਕਿਰਿਆ ਉੱਤੇ ਚੁੱਕੇ ਸਵਾਲ


ਚੰਡੀਗੜ੍ਹ, 16 ਜਨਵਰੀ (ਸੁਰਜੀਤ ਸਿੰਘ ਸੱਤੀ): ਰਾਜ ਚੋਣ ਕਮਿਸ਼ਨ ਦੁਆਰਾ 8 ਨਗਰ ਨਿਗਮਾਂ, 109 ਨਗਰ ਕੌਾਸਲਾਂ ਅਤੇ ਨਗਰ ਪੰਚਾਇਤਾਂ ਦੀਆ ਚੋਣਾਂ ਲਈ ਨੋਟੀਫ਼ੀਕੇਸ਼ਨ ਜਾਰੀ ਕਰਨ ਉੱਤੇ ਅਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਉੱਤੇ ਸਵਾਲੀਆ ਚਿੰਨ੍ਹ ਖੜੇ ਕੀਤੇ ਹਨ | ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਨੇ ਕੈਪਟਨ ਸਰਕਾਰ ਦੇ ਇਸ਼ਾਰਿਆਂ ਉੱਤੇ ਚਲਦੇ ਹੋਏ ਵੋਟਿੰਗ ਅਤੇ ਨਤੀਜਿਆਂ ਦੇ ਦਰਮਿਆਨ ਤਿੰਨ ਦਿਨ ਦਾ ਵਕਫ਼ਾ ਰਖਿਆ ਹੈ ਜਿਸ ਨਾਲ ਕਿ ਇਨ੍ਹਾਂ ਚੋਣਾਂ ਵਿਚ ਸਰਕਾਰ ਦੁਆਰਾ ਧਾਂਦਲੀ ਦਾ ਪਰਦਾਫ਼ਾਸ਼ ਹੋ ਗਿਆ ਹੈ |  ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਵੋਟਿੰਗ ਤੋਂ ਬਾਅਦ ਨਤੀਜੇ ਐਲਾਨਣ ਵਿਚ ਇੰਨਾ ਲੰਬਾ ਸਮਾਂ ਲੱਗੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੀ ਅਕਾਲੀਆਂ ਦੇ ਨਕਸ਼ੇ ਕਦਮ ਉੱਤੇ ਚਲਦੀ ਹੋਈ ਇਨ੍ਹਾਂ ਚੋਣਾਂ ਨੂੰ ਸੱਤਾ ਦੇ ਜ਼ੋਰ ਨਾਲ ਲੁੱਟਣਾ ਚਾਹੁੰਦੀ ਹੈ | ਚੀਮਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਹਰ ਵਾਰਡ ਵਿਚ 3500 ਦੇ ਕਰੀਬ ਵੋਟਰ ਹੁੰਦੇ ਹਨ ਅਤੇ ਇੰਨੀਆਂ ਵੋਟਾਂ ਦੀ ਗਿਣਤੀ ਲਈ ਦੋ ਘੰਟੇ ਤੋਂ ਵੱਧ ਸਮਾਂ ਨਹੀਂ ਲੱਗਦਾ | ਉਨ੍ਹਾਂ ਕਿਹਾ ਕਿ ਉਸ ਦਿਨ ਨਤੀਜੇ ਨਾ ਐਲਾਨ ਕੇ ਸਰਕਾਰ ਲੋਕਾਂ ਨਾਲ ਧੱਕਾ ਕਰਨ ਜਾ ਰਹੀ ਹੈ | ਅਸਲ ਵਿਚ ਕੈਪਟਨ ਸਰਕਾਰ ਇਸ ਗੱਲ ਤੋਂ ਜਾਣੂ ਹੈ ਕਿ ਉਹ ਚੋਣਾਂ ਤੋਂ ਪਹਿਲਾਂ ਕੀਤੇ ਅਪਣੇ ਵਾਅਦਿਆਂ ਤੋਂ ਮੁਕਰ ਗਈ ਹੈ ਜਿਸ ਨਾਲ ਲੋਕਾਂ ਦਾ ਰੋਹ ਸਰਕਾਰ ਦੇ ਵਿਰੁਧ ਹੈ | ਅਪਣੀ ਹਾਰ ਨੂੰ ਵੇਖਦੇ ਹੋਏ ਸਰਕਾਰ ਗ਼ਲਤ ਤਰੀਕੇ ਨਾਲ ਜਿੱਤ ਪ੍ਰਾਪਤ ਕਰਨਾ ਚਾਹੁੰਦੀ ਹੈ |
 

SHARE ARTICLE

ਏਜੰਸੀ

Advertisement

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM

ਚਮਕੀਲਾ ਗੰਦੇ ਗੀਤਾਂ ਕਾਰਨ ਮਰਿਆ, ਪਰ ਬਾਕੀ ਕਿਵੇਂ ਬੱਚ ਗਏ? ਪਾਸ਼ ਦਾ ਕੀ ਕਸੂਰ ਸੀ...

20 Apr 2024 9:49 AM
Advertisement