ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿਚ ਸਮੂਹ ਨਿਹੰਗ ਸਿੰਘ ਦਲਾਂ ਨੇ ਖ਼ਾਲਸਾਈ ਜਾਹ
Published : Jan 16, 2021, 12:52 am IST
Updated : Jan 16, 2021, 12:52 am IST
SHARE ARTICLE
image
image

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿਚ ਸਮੂਹ ਨਿਹੰਗ ਸਿੰਘ ਦਲਾਂ ਨੇ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕਢਿਆ

ਮੁਕਤਸਰ ਸਾਹਿਬ, 15 ਜਨਵਰੀ-  ਮੁਕਤਸਰ ਦੇ 40 (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖ਼ਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮਹੱਲਾ ਦੀ ਆਰੰਭਤਾ ਹੋਈ।
 ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਂਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਇਸ ਵਕਤ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਦੇ ਮਨੁੱਖੀ ਅਧਿਕਾਰਾਂ ਦੇ ਸੱਭ ਤੋਂ ਵੱਡੇ ਤੇ ਮਹਾਨ ਰਾਖੇ, ਧਰਮ ਰੱਖਿਅਕ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਆਗਮਨ ਪੂਰਬ ਦੀ ਚੌਥੀ ਸ਼ਤਾਬਦੀ 1 ਮਈ 2021 ਵਿਚ ਆ ਰਹੀ ਹੈ। ਗੁਰੂ ਤੇਗ਼ ਬਹਾਦਰ ਜੀ ਵਲੋਂ ਧਰਮ ਦੀ ਆਜ਼ਾਦੀ ਲਈ ਦਿਤੀ ਕੁਰਬਾਨੀ ਦਾ ਵਿਸ਼ਵ ਭਰ ਵਿਚ ਕੋਈ ਸਾਨੀ ਨਹÄ। ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ, ਸ਼ਹੀਦੀ ਦੇ ਸੱਚ ਤੋਂ ਸਮੁੱਚੀ ਦੁਨੀਆਂ ਨੂੰ ਜਾਣੂੰ ਕਰਵਾਇਆ ਜਾਣਾ ਚਾਹੀਦਾ ਹੈ। ਇਹ ਕੰਮ ਸਿੱਖ ਸ਼੍ਰੋਮਣੀ ਸੰਸਥਾਵਾਂ ਤੇ ਸਰਕਾਰਾਂ ਦਾ ਹੈ। ਨਿਹੰਗ ਸਿੰਘ ਦਲ ਵੀ ਵੱਧ ਚੜ੍ਹ ਕੇ ਇਸ ਸ਼ਤਾਬਦੀ ਨੂੰ ਮਨਾਉਣ ਵਿਚ ਅਪਣਾ ਯੋਗਦਾਨ ਪਾਉਣਗੇ।
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਾਘੀ ਦੇ ਪਾਵਨ ਦਿਹਾੜੇ ਤੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਪੁੱਜੀਆਂ ਸੰਗਤਾਂ ਅਤੇ ਉਨ੍ਹਾਂ ਦੀ ਟਹਿਲ ਸੇਵਾ ਕਰਨ ਵਿਚ ਲੱਗੇ ਸੱਭ ਸੇਵਾ ਦਲਾਂ ਦਾ ਦਿਲੋਂ ਧਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁਕਤਸਰ ਸਾਹਿਬ ਦਾ ਜੋੜ ਮੇਲ ਭੁੱਲਾਂ ਬਖਸ਼ਾਉਣ ਵਾਲਾ ਹੈ। ਬੇਦਾਵਾ ਦੇਣ ਵਾਲੇ ਸਿੰਘਾਂ ਨੇ ਕੁਰਬਾਨੀ ਦੇ ਕੇ ਅਪਣੀ ਭੁੱਲ ਗੁਰੂ ਜੀ ਤੋਂ ਬਖ਼ਸ਼ਾ ਕੇ ਵੱਖ-ਵੱਖ ਖਿਤਾਬਾਂ ਦੇ ਰੂਪ ‘ਚ ਅਸੀਸਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ। ਹਰ ਸਿੱਖ ਨੂੰ ਹਰ ਸਮੇ ਚੜਦੀਕਲਾ ਵਿਚ ਰਹਿੰਦਿਆ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ। ਉਪਰੰਤ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਤੋਂ ਨਿਹੰਗ ਸਿੰਘ ਦਾ ਇਕ ਵਿਸ਼ਾਲ ਕਾਫ਼ਲਾ ਜਿਸ ਵਿਚ ਬਹੁਤ ਸੁੰਦਰ ਦਿਲ ਖਿਚਵੇਂ ਊਨੀ ਫੁੱਲਾਂ ਨਾਲ ਸ਼ਿੰਗਾਰੇ ਹੋਏ ਹਾਥੀ, ਊਠ, ਘੋੜੇ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਦਾ ਮਹੱਲਾ ਆਰੰਭ ਹੋ ਕੇ ਗੁਰਦੁਆਰਾ ਤੰਬੂ ਸਾਹਿਬ ਤੋਂ ਮੇਨ ਬਾਜ਼ਾਰ ਰਾਹੀਂ ਹੁੰਦਾ ਹੋਇਆ। ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ, ਗੁਰਦੁਆਰਾ ਦਾਤਣਸਰ ਸਾਹਿਬ ਅਤੇ ਗੁਰਦੁਆਰਾ ਖੂਹ ਸਾਹਿਬ ਪਾ: ਦਸਵੀਂ ਵਿਖੇ ਨਤਮਸਤਕ ਹੋਣ ਉਪਰੰਤ ਖੁਲੇ੍ਹ ਮੈਦਾਨ ਵਿਚ ਵਾਜਿਆਂ, ਗਾਜਿਆਂ ਸਮੇਤ ਪੁੱਜਾ। ਬੈਂਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਹੋਏ। ਉਪਰੰਤ ਘੋੜ ਦੌੜਾਂ ਹੋਈਆਂ। ਨਿਹੰਗ ਸਿੰਘ ਇਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ। ਗੱਤਕੇ ਦੇ ਖੁਲ੍ਹੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਜੋਹਰ ਵਿਖਾਏ। 
ਮਹੱਲੇ ਵਿਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ।ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਮਹੱਲੇ ਵਿਚ ਸ਼ਾਮਲ ਹੋਏ ਸਮੂਹ ਜਥੇਦਾਰਾਂ ਅਤੇ ਲਾਡਲੀਆਂ ਫ਼ੌਜਾਂ ਦਾ ਵਿਸ਼ੇਸ਼ ਤੌਰ ਉਤੇ ਧਨਵਾਦ ਕੀਤਾ।    ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਜਥੇਦਾਰ ਪੰਜਵਾਂ ਤਖ਼ਤ, ਤੋਂ ਇਲਾਵਾ ਵੱਡੀ ਗਿਣਤੀ ਵਿਚ ਨਿਹੰਗਾਾਂ ਦੇ ਜੱਥੇ ਅਤੇ ਸਮੰਤ ਸਾਹਿਬਾਨ ਸ਼ਾਮਲ ਹੋਏ। 


ਸ਼ਿੰਗਾਰੇ ਹੋਏ ਘੋੜਿਆਂ, ਊਠਾਂ, ਹਾਥੀਆਂ, ਬੈਂਡ ਵਾਜਿਆਂ, ਢੋਲ ਨਗਾਰਿਆਂ ਤੇ ਨਰਸਿੰਙੰਆਂ ਨੇ ਲੋਕਾਂ ਦਾ ਧਿਆਨ ਖਿੱਚਿਆ
 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement