ਫ਼ੌਜ ਦੇ ਜਵਾਨਾਂ ਦਾ ਵੱਡਾ ਐਲਾਨ :26 ਜਨਵਰੀ ਨੂੰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਕਰਨਗੇ ਪਰੇਡ  
Published : Jan 16, 2021, 12:24 am IST
Updated : Jan 16, 2021, 12:24 am IST
SHARE ARTICLE
IMAGE
IMAGE

ਫ਼ੌਜ ਦੇ ਜਵਾਨਾਂ ਦਾ ਵੱਡਾ ਐਲਾਨ : 26 ਜਨਵਰੀ ਨੂੰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਕਰਨਗੇ ਪਰੇਡ  

ਨਵੀਂ ਦਿੱਲੀ, 15 ਜਨਵਰੀ (ਸੈਸ਼ਵ ਨਾਗਰਾ) :  ਸਿੰਘੂ ਬਾਰਡਰ 'ਤੇ ਪਹੁੰਚੇ ਸਾਬਕਾ ਫ਼ੌਜੀਆਂ ਨੇ ਕਿਸਾਨਾਂ ਦੇ ਹੱਕ ਵਿਚ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲੀ 26 ਜਨਵਰੀ ਨੂੰ ਜਵਾਨ ਅਤੇ ਕਿਸਾਨ ਸਾਂਝੇ ਰੂਪ ਵਿਚ ਪਰੇਡ ਕਰਨਗੇ | ਸਾਬਕਾ ਫ਼ੌਜੀਆਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ 26 ਜਨਵਰੀ ਗਣਤੰਤਰ ਦਿਵਸ ਜਵਾਨਾਂ ਅਤੇ ਕਿਸਾਨਾਂ ਦਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਲੱਖਾਂ ਕਿਸਾਨ ਦਿੱਲੀ ਦੇ ਬਾਰਡਰ 'ਤੇ ਪਿਛਲੇ ਪੰਜਾਹ ਦਿਨਾਂ ਤੋਂ ਬੈਠੇ ਹੋਏ ਹਨ, ਗਣਤੰਤਰ ਦਿਵਸ ਮੌਕੇ ਪਰੇਡ ਵਿਚ ਕਿਸਾਨਾਂ ਨੂੰ ਸ਼ਾਮਲ ਹੋਣ ਦਾ ਪੂਰਾ ਹੱਕ ਹੈ | ਅਸੀ ਜਵਾਨ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਇਸ ਪਰੇਡ ਵਿਚ ਸ਼ਾਮਲ ਹੋਵਾਂਗੇ | ਉਨ੍ਹਾਂ ਕਿਹਾ ਕਿ ਪਰੇਡ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕੀਤੀ ਜਾਵੇਗੀ  | ਫ਼ੌਜੀਆਂ ਨੇ ਕਿਹਾ ਕਿ 26 ਜਨਵਰੀ ਇਤਿਹਾਸਕ ਦਿਨ ਸਾਬਤ ਹੋਣ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸੀ ਦੇਸ਼ ਦੇ ਸਮੂਹ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਸ ਦਿਨ ਹੱਥਾਂ ਵਿਚ ਤਿਰੰਗੇ ਫੜ ਕੇ ਲੋਕਤੰਤਰ ਦਿਵਸ ਨੂੰ ਵੇਖਣ ਲਈ ਜ਼ਿਆਦਾ ਤੋਂ ਜ਼ਿਆਦਾ ਘਰਾਂ 'ਚੋਂ ਬਾਹਰ ਆਉਣ | ਉਨ੍ਹਾਂ ਕਿਹਾ ਕਿ ਅਸਲੀ 26 ਜਨਵਰੀ ਇਸ ਵਾਰ ਲੋਕਾਂ ਨੂੰ ਵੇਖਣ ਨੂੰ ਮਿਲੇਗੀ ਕਿਉਾਕਿ ਇਸ ਵਾਰ ਕਿਸਾਨ ਅਤੇ ਜਵਾਨ ਇਕ ਦੂਜੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਗਣਤੰਤਰ ਦਿਵਸ ਮਨਾਉਣਗੇ | ਸਾਬਕਾ ਫ਼ੌਜੀਆਂ ਨੇ ਕਿਹਾ ਕਿ ਜਨ ਸਰਕਾਰ ਤੋਂ ਵੱਡਾ ਹੈ, ਇਸ ਲਈ ਜੋ ਹਜ਼ਾਰਾਂ ਕਿਸਾਨ ਧਰਨੇ ਵਿਚ ਬੈਠੇ ਹਨ, ਇਹ ਸਰਕਾਰ ਤੋਂ ਵੱਡੇ ਹਨ | ਉਨ੍ਹਾਂ ਕਿਹਾ ਕਿ ਪਰੇਡ ਵਿਚ ਸ਼ਾਮਲ ਹੋਣ ਦਾ ਕਿਸਾਨਾਂ ਦਾ ਮੌਲਿਕ ਅਧਿਕਾਰ ਹੈ ਅਤੇ ਇਸ ਅਧਿਕਾਰ ਨੂੰ ਕੋਈ ਵੀ ਖੋਹ ਨਹੀਂ ਸਕਦਾ | 

imageimage
ਉਨ੍ਹਾਂ ਕਿਹਾ ਕਿ ਦੁਨੀਆਂ ਚੰਦ 'ਤੇ ਪਹੁੰਚ ਗਈ ਹੈ ਪਰ ਕਿਸਾਨ ਅੱਜ ਵੀ ਉੱਥੇ ਹੀ ਖੜ੍ਹਾ ਹੈ ਕਿਉਂਕਿ ਸਰਕਾਰ ਨੇ ਕਿਸਾਨਾਂ ਦੇ ਹੱਕਾਂ ਨੂੰ ਦਬਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੇਸ਼ ਦੇ ਕਿਸਾਨਾਂ ਦੀ ਹੱਕ ਸੱਚ ਦੀ ਲੜਾਈ ਹੈ, ਜਿਸ ਵਿਚ ਸਾਰੇ ਲੋਕਾਂ ਨੂੰ ਭਾਗ ਲੈਣਾ ਚਾਹੀਦਾ ਹੈ |  

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement