ਕਿਸਾਨਾਂ ਨੇ ਟਰੈਕਟਰ ਮਾਰਚ ਕਰ ਕੇ ਦਿਖਾਈ ਤਾਕਤ
Published : Jan 16, 2021, 1:01 am IST
Updated : Jan 16, 2021, 1:01 am IST
SHARE ARTICLE
IMAGE
IMAGE

ਕਿਸਾਨਾਂ ਨੇ ਟਰੈਕਟਰ ਮਾਰਚ ਕਰ ਕੇ ਦਿਖਾਈ ਤਾਕਤ

ਪਾਤੜਾਂ, 15 ਜਨਵਰੀ (ਬਲਬੀਰ ਸ਼ੁਤਰਾਣਾ ਰਮਨ ਜੋਸ਼ੀ) : ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਗਣਤੰਤਰ ਦਿਵਸ ਦੇ ਮੌਕੇ ਉੱਤੇ ਦਿੱਲੀ ਵਿਚ ਕੀਤੀ ਜਾਣ ਵਾਲੀ ਕਿਸਾਨ ਪਰੇਡ ਲਈ ਲੋਕਾਂ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਪਿੰਡਾਂ ਵਿਚ ਟਰੈਕਟਰ ਮਾਰਚ ਕਢਿਆ ਗਿਆ ਜਿਸ ਵਿਚ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਦੇ ਸੈਂਕੜਿਆਂ ਦੀ ਗਿਣਤੀ ਵਿਚ ਟਰੈਕਟਰਾਂ ਨਾਲ ਸ਼ਮੂਲੀਅਤ ਕੀਤੀ  | 
   ਮਾਰਚ ਦੀ ਸ਼ੁਰੂਆਤ ਅਨਾਜ ਮੰਡੀ ਪਾਤੜਾਂ ਤੋਂ ਕਰਨ ਉਪਰੰਤ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਦਰਜਨਾਂ ਪਿੰਡਾਂ ਵਿਚ ਗਿਆ | ਮਾਰਚ ਦੀ ਅਗਵਾਈ ਕਰ ਰਹੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਬੁੱਟਰ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦਾ ਅੰਨਦਾਤਾ 'ਕਰੋ ਜਾਂ ਮਰੋ' ਦੀ ਲੜਾਈ ਲੜ ਰਿਹਾ ਹੈ |  
ਸਰਕਾਰ ਦੀਆਂ ਬੱਜਰ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਨੂੰ 'ਦੇਸ਼ ਧ੍ਰੋਹੀ', 'ਨਕਸਲੀਏ', 'ਖ਼ਾਲਿਸਤਾਨੀ', 'ਟੁਕੜੇ-ਟੁਕੜੇ ਗੈਂਗ', 'ਚੱਡੀ ਗੈਂਗ' ਦੇ ਸਰਟੀਫ਼ਿਕੇਟ ਵੰਡਣ ਵਾਲਿਆਂ ਪਤਾ ਹੋਣਾ ਚਾਹੀਦਾ ਹੈ ਆਜ਼ਾਦੀ ਦੇ ਘੋਲ 'ਚ ਸੱਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਸਨ ਜਦ ਕਿ ਆਰਐਸਐਸ ਦੇ ਮੁਖੀ ਵੀਰ ਸਾਵਰਕਰ ਨੇ ਅੰਗਰੇਜ਼ ਹਾਕਮਾਂ ਤੋਂ ਮੁਆਫ਼ੀ ਮੰਗ ਕੇ ਜੇਲ 'ਚੋਂ ਰਿਹਾਈ ਲਈ ਸੀ | 
   ਉਨ੍ਹਾਂ ਕਿਸਾਨਾਂ ਨੂੰ ਟਰੈਕਟਰ ਪਰੇਡ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ 26 ਜਨਵਰੀ ਦੀ ਦਿੱਲੀ ਵਿਖੇ ਕੀਤੀ ਜਾ ਰਹੀ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਦੇ ਚਾਹਵਾਨ ਕਿਸਾਨ 21-22 ਜਨਵਰੀ ਨੂੰ ਆਪਣੇ ਟਰੈਕਟਰਾਂ ਤੇ ਦਿੱਲੀ ਲਈ ਕੂਚ ਕਰਨ |  ਮਾਰਚ ਵਿਚ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਬਲਾਕ ਪ੍ਰਧਾਨ ਹਰਭਜਨ ਸਿੰਘ ਧੂਹੜ, ਸੂਬੇਦਾਰ ਨਰਾਤਾ ਸਿੰਘ, ਹਰਪਾਲ ਸਿੰਘ ਵੜੈਚ, ਜੋਗਿੰਦਰ ਸਿੰਘ ਪੈਂਦ, ਗੁਲਾਬ ਸਿੰਘ, ਤਿੰਦਰ ਢਿੱਲੋਂ, ਮਨਪ੍ਰੀਤ ਸਰਾਂਅ, ਕੁimageimageਲਦੀਪ ਸਿੰਘ ਦਤਾਲ ਆਦਿ ਹਾਜ਼ਰ ਸਨ  |
ਫੋਟੋ ਨੰ: 15 ਪੀਏਟੀ 22

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement