ਕੈਪਟਨ ਵਲੋਂ ਸਿਹਤ ਕਾਮਿਆਂ ਨੂੰ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਕੀਤੇ ਜਾਣ ਦੀਆਂ ਪੁਖ਼ਤਾ ਤਿਆਰੀਆਂ
Published : Jan 16, 2021, 12:48 am IST
Updated : Jan 16, 2021, 12:48 am IST
SHARE ARTICLE
image
image

ਕੈਪਟਨ ਵਲੋਂ ਸਿਹਤ ਕਾਮਿਆਂ ਨੂੰ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਕੀਤੇ ਜਾਣ ਦੀਆਂ ਪੁਖ਼ਤਾ ਤਿਆਰੀਆਂ

2,04,500 ਕੋਵੀਸ਼ੀਲਡ ਖ਼ੁਰਾਕਾਂ ਪ੍ਰਾਪਤ ਹੋਣ ਉਤੇ ਪ੍ਰਧਾਨ ਮੰਤਰੀ ਦਾ ਧਨਵਾਦ

ਚੰਡੀਗੜ੍ਹ, 15 ਜਨਵਰੀ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 1.74 ਲੱਖ ਸਿਹਤ ਕਾਮਿਆਂ ਦੇ ਟੀਕਾਕਰਨ ਦੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੇ ਜਾਣ ਦੀਆਂ ਪੁਖਤਾ ਤਿਆਰ ਕੀਤੀ ਜਾ ਚੁੱਕੀਆਂ ਹਨ ਅਤੇ ਪਹਿਲੇ ਪੜਾਅ ਵਿਚ ਅਗਲੇ ਪੰਜ ਦਿਨਾਂ ਤਕ ਰੋਜ਼ਾਨਾ 40,000 ਸਿਹਤ ਕਾਮਿਆਂ ਨੂੰ ਟੀਕਾਕਰਨ ਮੁਹਿੰਮ ਹੇਠ ਕਵਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੂਬੇ ਦੀ ਗਰੀਬ ਵਸੋਂ ਲਈ ਮੁਫਤ ਟੀਕਾਕਰਨ ਦੀ ਮੰਗ ਕੀਤੀ ਹੈ।
ਕੋਵੀਸ਼ੀਲਡ ਵੈਕਸੀਨ ਦੀਆਂ 2,04,500 ਖ਼ੁਰਾਕਾਂ ਪ੍ਰਾਪਤ ਹੋਣ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਵਿੱਚ ਸੂਬਾਈ ਅਤੇ ਕੇਂਦਰ ਸਰਕਾਰ ਦੇ ਸਿਹਤ ਸੰਭਾਲ ਕਾਮਿਆਂ ਲਈ ਪਹਿਲ ਦੇ ਆਧਾਰ ਉਤੇ ਵੈਕਸੀਨ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਦਾ ਧਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਬਿਮਾਰੀ ਦਾ ਬੋਝ ਘਟਾਉਣ ਅਤੇ ਇਸ ਦੇ ਅੱਗੇ ਫੈਲਾਅ ਨੂੰ ਰੋਕਣ ਦੇ ਮੱਦੇਨਜਰ ਗਰੀਬ ਲੋਕਾਂ ਲਈ ਮੁਫਤ ਵੈਕਸੀਨ ਮੁਹੱਈਆ ਕਰਵਾਉਣ ਉਪਰ ਵਿਚਾਰ ਕੀਤਾ ਜਾਵੇ ਜਿਸ ਦੇ ਨਤੀਜੇ ਵਜੋਂ ਆਰਥਿਕ ਗਤੀਵਿਧੀਆਂ ਵਿਚ ਵਾਧਾ ਹੋਵੇਗਾ। 
ਕੇਂਦਰ ਸਰਕਾਰ ਦੇ ਕੁਝ ਸਰੋਤਾਂ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿ ਸਿਹਤ ਸੰਭਾਲ ਕਾਮਿਆਂ ਅਤੇ ਮੂਹਰਲੀ ਕਤਾਰ ਦੇ ਵਰਕਰਾਂ ਤੋਂ ਇਲਾਵਾ ਬਾਕੀ ਆਬਾਦੀ ਨੂੰ ਸ਼ਾਇਦ ਮੁਫਤ ਦਵਾਈ ਮੁਹੱਈਆ ਨਾ ਕਰਵਾਈ ਜਾ ਸਕੇ, ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਅਪਣੇ ਪੱਤਰ ਵਿੱਚ ਕਿਹਾ ਕਿ ਸੂਬੇ ਦੇ ਲੋਕ ਕੋਵਿਡ ਦੇ ਕਾਰਨ ਬਹੁਤ ਔਖੇ ਸਮੇਂ ਵਿੱਚੋਂ ਗੁਜਰੇ ਹਨ ਜਿਸ ਨਾਲ ਆਰਥਿਕ ਸਰਗਰਮੀਆਂ ਉਪਰ ਅਸਰ ਪਿਆ ਅਤੇ ਅਰਥਚਾਰਾ ਅਜੇ ਵੀ ਇਸ ਸੰਕਟ ਵਿੱਚੋਂ ਨਹੀਂ ਉਭਰ ਸਕਿਆ। ਉਨ੍ਹਾਂ ਕਿਹਾ, ਸਮਾਜ ਦੇ ਗ਼ਰੀਬ ਤਬਕਿਆਂ ਲਈ ਟੀਕਾਕਰਨ ਵਾਸਤੇ ਅਦਾ ਕਰਨਾ ਮੁਸ਼ਕਲ ਹੋਵੇਗਾ। 
ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਹੈਲਥ ਕੇਅਰ ਵਰਕਰਾਂ ਦਾ ਟੀਕਾਕਰਨ ਪਹਿਲ ਦੇ ਅਧਾਰ ’ਤੇ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਅਗਲੇ ਪੜਾਅ ਵਿੱਚ ਫਰੰਟ ਲਾਈਨ ਵਰਕਰਾਂ (ਐੱਫ.ਐੱਲ. ਡਬਲਯੂਜ਼) ਦਾ ਟੀਕਾਕਰਨ ਕੀਤਾ ਜਾਵੇਗਾ। ਸੂਬੇ ਕੋਲ ਟੀਕੇ ਦੇ ਭੰਡਾਰਨ ਅਤੇ ਢੋਆ-ਢੁਆਈ ਲਈ ਢੁੱਕਵੀਂ ਸਮਰੱਥਾ ਹੈ। 

ੳਨ੍ਹਾਂ ਕਿਹਾ ਕਿ ਟੀਕਾਕਰਨ ਲਈ ਢੁੱਕਵੀਂ ਗਿਣਤੀ ਥਾਵਾਂ ਦੀ ਪਛਾਣ ਕੀਤੀ ਗਈ ਹੈ ਅਤੇ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨਾਂ ਕਿਹਾ ਕਿ ਢੁੱਕਵੀਂ ਗਿਣਤੀ ਵੈਕਸੀਨੇਟਰਾਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ ਟੀਕਾਕਰਨ ਸੈਸ਼ਨਾਂ ਦੇ ਪ੍ਰਬੰਧਨ ਲਈ ਢੁੱਕਵੀਂ ਗਿਣਤੀ ਦੀਆਂ ਟੀਮਾਂ ਲਗਾਈਆਂ ਗਈਆਂ ਹਨ ਅਤੇ ਸਿਖਲਾਈ ਦਿੱਤੀ ਗਈ ਹੈ।
ਇਹ ਜ਼ਿਕਰ ਕਰਦਿਆਂ ਕਿ “ਕੋਵਿਡ -19 ਮਹਾਂਮਾਰੀ ਇੱਕ ਅਣਕਿਆਸਾ ਸੰਕਟ ਹੈ ਅਤੇ ਸਾਡੇ ਕੋਵਿਡ ਦੇ ਟਾਕਰੇ ਲਈ ਸੂਬੇ ਨੂੰ ਭਾਰੀ ਖਰਚਾ ਸਹਿਣਾ ਪਿਆ ,” ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਨੂੰ ਪਹਿਲਾਂ ਹੀ ਬੇਨਤੀ ਕੀਤੀ ਸੀ ਕਿ ਰਾਜ ਦੇ ਆਫ਼ਤ ਰਾਹਤ ਫੰਡ ਵਿੱਚ ਇਕੱਠੇ ਹੋਏ ਫੰਡਾਂ ਨੂੰ ਕੋਵਿਡ ਦੇ ਟਾਕਰੇ ਵਾਸਤੇ ਵਰਤਣ ਦੀ ਆਗਿਆ ਦਿੱਤੀ ਜਾ ਸਕਦੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ “ ਕਿਰਪਾ ਕਰਕੇ ਬਕਾਇਆ ਭੁਗਤਾਨਾਂ ਦੀ ਅਦਾਇਗੀ ਲਈ ਗ੍ਰਹਿ ਮਾਮਲੇ ਮੰਤਰਾਲੇ ਇਸ ਦੀ ਮਨਜ਼ੂਰੀ ਦੇਵੇ।
 ਇਸੇ ਦੌਰਾਨ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵੱਲੋਂ ਮੁਲਕ ਲਈ ਕੌਮੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਤੁਰੰਤ ਬਾਅਦ ਇਸ ਮੁਹਿੰਮ ਦੇ ਹਿੱਸੇ ਵਜੋਂ ਕੈਪਟਨ ਅਮਰਿੰਦਰ ਸਿੰਘ ਸ਼ਨਿਚਰਵਾਰ ਦੀ ਸਵੇਰ ਸੂਬੇ ਵਿੱਚ ਸਿਹਤ ਕਾਮਿਆਂ ਦੇ ਟੀਕਾਕਰਨ ਦੀ ਪ੍ਰਕਿਰਿਆ ਦਾ ਆਰੰਭ ਕਰਨਗੇ। ਮੁੱਖ ਮੰਤਰੀ ਭਲਕੇ ਸਵੇਰੇ 11.30 ਵਜੇ ਮੋਹਾਲੀ ਤੋਂ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਨਗੇ ਅਤੇ ਪਹਿਲੇ ਪੜਾਅ ਵਿੱਚ ਕੁੱਲ 59 ਟੀਕਾਕਰਨ ਥਾਂਵਾਂ ਉਤੇ ਮੁਹਿੰਮ ਦਾ ਆਰੰਭ ਹੋਵੇਗਾ। ਬੁਲਾਰੇ ਨੇ ਦੱਸਿਆ ਕਿ ਸਿਹਤ ਕਾਮਿਆਂ, ਜਿਨ੍ਹਾਂ ਦੇ ਵੇਰਵੇ ਸੂਬਾ ਸਰਕਾਰ ਵੱਲੋਂ ਕੇਂਦਰ ਨਾਲ ਸਾਂਝੀ ਕੀਤੀ ਗਏ ਹਨ, ਲਈ ਹੀ ਟੀਕਾਕਰਨ ਦੀਆਂ ਖੁਰਾਕਾਂ ਨਿਸ਼ਚਿਤ ਗਿਣਤੀ ਵਿੱਚ ਹਾਸਲ ਹੋਣ ਕਾਰਨ ਹੁਣ ਮੁੱਖ ਮੰਤਰੀ ਖੁਦ ਨਿੱਜੀ ਤੌਰ ਉਤੇ ਅਗਲੇ ਪੜਾਅ ਵਿੱਚ ਵੈਕਸੀਨ ਲਵਾਉਣਗੇ। 
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement