ਸੁਖਬੀਰ ਬਾਦਲ ਵੱਲੋਂ ਸਾਬਕਾ ਮੇਅਰ ਕੁਲਵੰਤ ਸਿੰਘ ਅਕਾਲੀ ਦਲ 'ਚੋਂ ਬਰਖ਼ਾਸਤ
Published : Jan 16, 2021, 6:17 pm IST
Updated : Jan 16, 2021, 6:37 pm IST
SHARE ARTICLE
Former Mayor Kulwant Singh
Former Mayor Kulwant Singh

ਉਹ ਮੁਹਾਲੀ ਨਗਰ ਨਿਗਮ ਚੋਣ ਮੈਦਾਨ ਵਿਚ ਉਤਰੇ ਪਾਰਟੀ ਉਮੀਦਵਾਰਾਂ ਦਾ ਵਿਰੋਧ ਕਰ ਰਿਹਾ...

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ। ਇਹ ਮੁਹਾਲੀ ਜ਼ਿਲ੍ਹਾ ਸੁਪਰਵਾਈਜ਼ਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ 'ਤੇ ਰਿਪੋਰਟ ਤੇ ਕੀਤਾ ਗਿਆ ਹੈ। ਉਸ 'ਤੇ ਦੋਸ਼ ਹੈ ਕਿ ਉਹ ਮੁਹਾਲੀ ਨਗਰ ਨਿਗਮ ਚੋਣ ਮੈਦਾਨ ਵਿਚ ਉਤਰੇ ਪਾਰਟੀ ਉਮੀਦਵਾਰਾਂ ਦਾ ਵਿਰੋਧ ਕਰ ਰਿਹਾ ਸੀ।

sukhbir badal

ਗੌਰਤਲਬ ਹੈ ਕਿ ਪੰਜ ਸਾਲਾਂ ਵਿਚ ਇਹ ਦੂਜਾ ਮੌਕਾ ਹੈ ਜਦੋਂ ਕੁਲਵੰਤ ਸਿੰਘ ਨੂੰ ਪਾਰਟੀ ਵਿਚੋਂ ਬਰਖਾਸਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ 2015 ਵਿਚ ਵੀ ਹੋਇਆ ਸੀ।  ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੁਲਵੰਤ ਸਿੰਘ ਨੂੰ ਪਾਰਟੀ ਦੇ ਜ਼ਿਲ੍ਹਾ ਅਬਜ਼ਰਵਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਤੋਂ ਮਿਲੀ ਰਿਪੋਰਟ ਦੇ ਅਧਾਰ ਤੇ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ ਜਿਸ ਵਿੱਚ ਇਹ ਖੁਲਾਸਾ ਹੋਇਆ ਸੀ ਕਿ ਕੁਲਵੰਤ ਸਿੰਘ ਨੇ ਅਨੁਸ਼ਾਸਨ ਕਾਇਮ ਰੱਖਣ 'ਚ ਪਾਰਟੀ ਦੇ ਆਦੇਸ਼ ਦੀ ਉਲੰਘਣਾ ਕੀਤੀ ਹੈ।

mayor

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM
Advertisement