ਚੋਣਾਂ 14 ਫ਼ਰਵਰੀ ਨੂੰ ਹੋਣੀਆਂ ਹਨ, ਜਦਕਿ ਨਤੀਜੇ 10 ਮਾਰਚ, 2022 ਨੂੰ ਐਲਾਨੇ ਜਾਣਗੇ।
ਚੰਡੀਗੜ੍ਹ : ਵਿਧਾਨ ਸਭਾ ਚੋਣਾਂ 2022 ਦੇ ਐਲਾਨ ਦੇ ਮੱਦੇਨਜ਼ਰ ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਨਸ਼ਿਆਂ ਨੂੰ ਰੋਕਣ ਲਈ ਪੁਲਿਸ ਅਤੇ ਏਜੰਸੀਆਂ ਵਿਚਕਾਰ ਵਧੇਰੇ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੱਤਾ। ਦੱਸ ਦੇਈਏ ਕਿ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣਾਂ 14 ਫ਼ਰਵਰੀ ਨੂੰ ਹੋਣੀਆਂ ਹਨ, ਜਦਕਿ ਨਤੀਜੇ 10 ਮਾਰਚ, 2022 ਨੂੰ ਐਲਾਨੇ ਜਾਣਗੇ।
ਡੀ.ਜੀ.ਪੀ ਇਨ੍ਹਾਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਦਾ ਆਯੋਜਨ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ-ਕਮ-ਰਾਜ ਪੁਲਿਸ ਨੋਡਲ ਅਫਸਰ ਇਲੈਕਸ਼ਨ, ਪੰਜਾਬ ਏ.ਡੀ.ਜੀ.ਪੀ ਆਰ.ਐਨ ਢੋਕੇ ਅਤੇ ਏ.ਡੀ.ਜੀ.ਪੀ. ਨਰੇਸ਼ ਅਰੋੜਾ ਵੀ ਮੀਟਿੰਗ ਵਿੱਚ ਹਾਜ਼ਰ ਸਨ।
ਇਸ ਮੀਟਿੰਗ ਵਿੱਚ ਐਨਸੀਬੀ, ਬੀਐਸਐਫ, ਦਿੱਲੀ ਪੁਲਿਸ, ਹਰਿਆਣਾ ਪੁਲਿਸ, ਹਿਮਾਚਲ ਪ੍ਰਦੇਸ਼ ਪੁਲਿਸ, ਰਾਜਸਥਾਨ ਪੁਲਿਸ, ਚੰਡੀਗੜ੍ਹ ਪੁਲਿਸ, ਮੱਧ ਪ੍ਰਦੇਸ਼ ਪੁਲਿਸ ਅਤੇ ਜੰਮੂ ਕਸ਼ਮੀਰ ਪੁਲਿਸ ਨੇ ਹਿੱਸਾ ਲਿਆ। ਮੀਟਿੰਗ ਵਿੱਚ ਦੱਸਿਆ ਗਿਆ ਕਿ ਐਨ.ਸੀ.ਬੀ. ਪੰਜਾਬ ਵਿੱਚ ਅਥਾਰਟੀ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਇੱਕ ਟੀਮ ਜੋ ਕਿ ਪੰਜਾਬ ਪੁਲਿਸ ਨਾਲ ਤਾਲਮੇਲ ਕਰੇਗੀ, ਨੂੰ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।