ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਨਿਹੰਗ ਸਿੰਘ ਦਲਾਂ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਕਢਿਆ ਮਹੱਲਾ
Published : Jan 16, 2022, 12:13 am IST
Updated : Jan 16, 2022, 12:13 am IST
SHARE ARTICLE
image
image

ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਨਿਹੰਗ ਸਿੰਘ ਦਲਾਂ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਕਢਿਆ ਮਹੱਲਾ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ/ਗੁਰਦੇਵ ਸਿੰਘ): ਮੁਕਤਸਰ ਸਾਹਿਬ ਦੇ 40 (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖ਼ਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮਹੱਲਾ ਦੀ ਆਰੰਭਤਾ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਵਿਖੇ ਅਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਮਰਿਆਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਅਤੇ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। 
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਮਾਘੀ ਦੇ ਪਾਵਨ ਦਿਹਾੜੇ ’ਤੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਪੁੱਜੀਆਂ ਸੰਗਤਾਂ ਅਤੇ ਉਨ੍ਹਾਂ ਦੀ ਟਹਿਲ ਸੇਵਾ ਕਰਨ ਵਿਚ ਲੱਗੇ ਸੱਭ ਸੇਵਾ ਦਲਾਂ ਦਾ ਦਿਲੋਂ ਧਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁਕਤਸਰ ਸਾਹਿਬ ਦਾ ਜੋੜ ਮੇਲਾ ਭੁੱਲਾਂ ਬਖ਼ਸ਼ਾਉਣ ਵਾਲਾ ਹੈ। ਬੇਦਾਵਾ ਦੇਣ ਵਾਲੇ ਸਿੰਘਾਂ ਨੇ ਕੁਰਬਾਨੀ ਦੇ ਕੇ ਅਪਣੀ ਭੁੱਲ ਗੁਰੂ ਜੀ ਤੋਂ ਬਖ਼ਸ਼ਾ ਕੇ ਵੱਖ-ਵੱਖ ਖ਼ਿਤਾਬਾਂ ਦੇ ਰੂਪ ਵਿਚ ਅਸੀਸਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ। ਉਪਰੰਤ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਤੋਂ ਬੁੱਢਾ ਦਲ ਦੀ ਅਗਵਾਈ ਵਿਚ ਵੱਖ-ਵੱਖ ਤਰਨਾ ਦਲਾਂ ਦੇ ਮੁਖੀ ਨਿਹੰਗ ਸਿੰਘਾਂ ਦਾ ਇਕ ਵਿਸ਼ਾਲ ਕਾਫ਼ਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਦਾ ਮਹੱਲਾ ਖ਼ਾਲਸਾਈ ਜੈਕਾਰਿਆਂ ਨਾਲ ਆਰੰਭ ਹੋ ਕੇ ਗੁਰਦੁਆਰਾ ਤੰਬੂ ਸਾਹਿਬ ਤੋਂ ਬਜ਼ਾਰ ਰਾਹੀਂ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਖੁਲੇ੍ਹ ਮੈਦਾਨ ਵਿਚ ਵਾਜਿਆਂ, ਗਾਜਿਆਂ ਸਮੇਤ ਪੁੱਜਾ। ਬੈਂਡ ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲਾਂ ਤੇ ਡਗੇ ਨਗਾਰਿਆਂ ਤੇ ਚੋਟਾਂ ਲਗਾਉਂਦੇ, ਨਰਸਿੰਙੇ ਵਜਾਉਂਦਿਆਂ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਹੋਏ, ਉਪਰੰਤ ਘੋੜ ਦੌੜਾਂ ਹੋਈਆਂ। ਨਿਹੰਗ ਸਿੰਘ ਇਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ-ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ। ਗਤਕੇ ਦੇ ਖੁਲੇ੍ਹ ਪ੍ਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਜੌਹਰ ਵਿਖਾਏ। ਮਹੱਲੇ ਵਿਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ। ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਮਹੱਲੇ ਵਿਚ ਸ਼ਾਮਲ ਹੋਏ ਸਮੂਹ ਜਥੇਦਾਰਾਂ, ’ਤੇ ਲਾਡਲੀਆਂ ਫ਼ੌਜਾਂ ਦਾ ਵਿਸ਼ੇਸ਼ ਤੌਰ ’ਤੇ ਧਨਵਾਦ ਕੀਤਾ। 
ਇਸ ਸਮੇਂ ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਤਰਨਾ ਦਲ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ Çੰਸੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ  ਵਾਲੇ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਸਤਨਾਮ ਸਿੰਘ ਮੁਕਤਸਰ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਮੇਜਰ ਸਿੰਘ ਮੁਖਤਾਰੇਆਮ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਮਹਿਤਾਬ ਸਿੰਘ, ਬਾਬਾ ਰਣਯੋਧ ਸਿੰਘ, ਬਾਬਾ ਲੱਖਾ ਸਿੰਘ ਬਠਿੰਡਾ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਬਾਬਾ ਜਰਨੈਲ ਸਿੰਘ ਬੱਗਸਰ, ਬਾਬਾ ਸੁੱਖਾ ਸਿੰਘ ਖਿਆਲਾ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਭੁਪਿੰਦਰ ਸਿੰਘ ਲੱਖੀ ਜੰਗਲ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਦਲੇਰ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ।   

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement