
ਕਾਂਗਰਸ ਵੱਲੋਂ ਆਦਮਪੁਰ ਤੋਂ ਸੁਖਵਿੰਦਰ ਸਿੰਘ ਕੋਟਲੀ ਨੂੰ ਦਿੱਤੀ ਗਈ ਟਿਕਟ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗ ਸਕਦਾ ਹੈ। ਦਰਅਸਲ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ ਕਿ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮਹਿੰਦਰ ਸਿੰਘ ਕੇਪੀ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ।
Mohinder Singh Kaypee
ਖ਼ਬਰਾਂ ਸਨ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਲੰਧਰ ਪੱਛਮੀ ਜਾਂ ਆਦਮਪੁਰ ਤੋਂ ਟਿਕਟ ਮਿਲ ਸਕਦੀ ਹੈ, ਹਾਲਾਂਕਿ ਟਿਕਟ ਨਾ ਮਿਲਣ ਤੋਂ ਨਾਰਾਜ਼ ਮਹਿੰਦਰ ਸਿੰਘ ਕੇਪੀ ਭਲਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਮਹਿੰਦਰ ਸਿੰਘ ਕੇਪੀ ਦੋਆਬਾ ਦੇ ਵੱਡੇ ਨੇਤਾ ਹਨ, ਉਹ PPCC ਦੇ ਪ੍ਰਧਾਨ ਅਤੇ ਪੰਜਾਬ ਸਟੇਟ ਤਕਨੀਕੀ ਸਿੱਖਿਆ ਤੇ ਇੰਡਸਟਰੀਅਲ ਟਰੇਨਿੰਗ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ ਅਤੇ ਜਲੰਧਰ ਦੇ ਸਾਬਕਾ ਵਿਧਾਇਕ ਵੀ ਹਨ।
Mohinder Singh Kaypee
ਦੱਸਣਯੋਗ ਹੈ ਕਿ ਬੀਤੇ ਦਿਨ ਕਾਂਗਰਸ ਵਲੋਂ ਜਾਰੀ ਉਮੀਦਵਾਰਾਂ ਦੀ ਸੂਚੀ ਵਿਚ ਆਦਮਪੁਰ ਤੋਂ ਸੁਖਵਿੰਦਰ ਸਿੰਘ ਕੋਟਲੀ ਨੂੰ ਟਿਕਟ ਦਿਤੀ ਗਈ ਹੈ ਅਤੇ ਇਸ ਦੇ ਚਲਦੇ ਹੀ ਮੋਹਿੰਦਰ ਸਿੰਘ ਕੇਪੀ ਨਰਾਜ਼ਗੀ ਜਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਾਂਗਰਸ ਵਲੋਂ ਉਨ੍ਹਾਂ ਦੀ ਟਿਕਟ ਕੱਟ ਦਿਤੀ ਗਈ ਹੈ ਪਰ ਉਹ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਜ਼ਰੂਰ ਲੜਨਗੇ।
ਕੇਪੀ ਨੇ ਕਿਹਾ ਕਿ ਉਨ੍ਹਾਂ ਦੇ ਦਾਦੇ ਪੜਦਾਦੇ ਦੇ ਵੇਲੇ ਤੋਂ ਉਹ ਸਿਆਸਤ ਵਿਚ ਹਨ ਅਤੇ ਉਨ੍ਹਾਂ ਦੇ ਵਡੇਰਿਆਂ ਨੇ ਕਾਂਗਰਸ ਪਾਰਟੀ ਲਈ ਤਨਦੇਹੀ ਨਾਲ ਕੰਮ ਕੀਤਾ ਹੈ ਪਰ ਪਾਰਟੀ ਨੇ ਟਿਕਟ ਕੱਟ ਕੇ ਬਹੁਤ ਹੀ ਨਿੰਦਣਯੋਗ ਕੰਮ ਕੀਤਾ ਹੈ।