ਹੁਣ 23 ਜਨਵਰੀ ਨੂੰ ਨੇਤਾ ਜੀ ਦੀ ਜੈਯੰਤੀ ਤੋਂ ਸ਼ੁਰੂ ਹੋਵੇਗਾ ਗਣਤੰਤਰ ਦਿਵਸ ਸਮਾਰੋਹ
Published : Jan 16, 2022, 12:18 am IST
Updated : Jan 16, 2022, 12:18 am IST
SHARE ARTICLE
image
image

ਹੁਣ 23 ਜਨਵਰੀ ਨੂੰ ਨੇਤਾ ਜੀ ਦੀ ਜੈਯੰਤੀ ਤੋਂ ਸ਼ੁਰੂ ਹੋਵੇਗਾ ਗਣਤੰਤਰ ਦਿਵਸ ਸਮਾਰੋਹ

ਨਵੀਂ ਦਿੱਲੀ, 15 ਜਨਵਰੀ : ਗਣਤੰਤਰ ਦਿਵਸ ਸਮਾਰੋਹ ਦੀ ਸ਼ੁਰੂਆਤ ਹੁਣ ਹਰ ਸਾਲ 24 ਜਨਵਰੀ ਦੀ ਬਜਾਏ 23 ਜਨਵਰੀ ਨੂੰ ਸ਼ੁਰੂ ਹੋਵੇਗੀ ਤਾਂ ਜੋ ਗਣਤੰਤਰਤਾ ਸੈਨਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਇਸ ਵਿਚ ਸ਼ਾਮਲ ਕੀਤੀ ਜਾ ਸਕੇ। 
ਸਰਕਾਰੀ ਸੂਤਰਾਂ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੁਖ ਦੇ ਅਨੁਕੂਲ ਹੈ ਜੋ ਭਾਰਤ ਦੇ ਇਤਿਹਾਸ ਅਤੇ ਸਭਿਆਚਾਰ ਦੇ ਅਹਿਮ ਪਹਿਲੂਆਂ ਨੂੰ ਮਨਾਉਣ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। 
ਉਨ੍ਹਾਂ ਰੇਖਾਂਕਿਤ ਕੀਤਾ ਕਿ ਇਸਤੋਂ ਪਹਿਲਾਂ ਬੋਸ ਦੀ ਜਯੰਤੀ ਨੂੰ ‘ਪਰਾਕ੍ਰਮ ਦਿਵਸ’ ਦੇ ਰੂਪ ’ਚ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਸੀ। ਸੂਤਰਾਂ ਨੇ ਦਸਿਆ ਕਿ ਹੋਰ ਦਿਵਸ ਜੋ ਹਰ ਸਾਲ ਮਨਾਏ ਜਾਣ ਦਾ ਫ਼ੈਸਲਾ ਲਿਆ ਗਿਆ ਹੈ ਉਨ੍ਹਾਂ ’ਚ 14 ਅਗਸਤ ਨੂੰ ‘ਵੰਡ ਦਾ ਡਰਾਉਣਾ ਯਾਦਗਾਰ ਦਿਵਸ’, 31 ਅਕਤੂਬਰ ਨੂੰ ਰਾਸ਼ਟਰੀ ਏਕਤਾ ਦਿਵਸ (ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ), 15 ਨਵੰਬਰ ਜਨਜਾਤੀ ਦਿਵਸ (ਬਿਰਸਾ ਮੁੰਡਾ ਜਯੰਤੀ), 26 ਨਵੰਬਰ ਨੂੰ ਸੰਵਿਧਾਨ ਦਿਵਸ ਅਤੇ 26 ਦਸੰਬਰ ਨੂੰ ਵੀਰ ਬਾਲ ਦਿਵਸ (ਸਿੱਖਾਂ ਦੇ 10ਵੇਂ ਗੁਰੂ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਦੀ ਯਾਦ ’ਚ) ਸ਼ਾਮਲ ਹਨ।     (ਏਜੰਸੀ)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement