
ਅਗਲੇ ਮਹੀਨੇ ਸੀ ਮ੍ਰਿਤਕ ਦੀ ਧੀ ਦਾ ਵਿਆਹ
ਬਨੂੜ- ਬਨੂੜ ਦੇ ਨੇੜਲੇ ਪਿੰਡ ਨਨਹੇੜਾ ਦੇ ਵਸਨੀਕ ਕੁਲਵੰਤ ਸਿੰਘ ਦੀ ਸਪੇਨ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕੁਲਵੰਤ ਸਿੰਘ ਦੇ ਭਰਾ ਬੱਬੂ ਨੇ ਦੱਸਿਆ ਕਿ ਉਸ ਦਾ ਭਰਾ ਕੁਲਵੰਤ ਸਿੰਘ ਜੋ ਕਿ ਕਈ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ( ਸਪੇਨ) ਗਿਆ ਹੋਇਆ ਸੀ ਤੇ ਬੀਤੇ ਦਿਨੀਂ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਉਨ੍ਹਾਂ ਭਰੇ ਮਨ ਨਾਲ ਦੱਸਿਆ ਕਿ ਮ੍ਰਿਤਕ ਕੁਲਵੰਤ ਸਿੰਘ ਆਪਣੇ ਪਿੱਛੇ ਵਿਧਵਾ ਪਤਨੀ, ਦੋ ਪੁੱਤਰ ਤੇ ਇਕ ਪੁੱਤਰੀ ਛੱਡ ਗਿਆ ਹੈ। ਜਿਸ ਦਾ ਅਗਲੇ ਮਹੀਨੇ ਵਿਆਹ ਰੱਖਿਆ ਹੋਇਆ ਸੀ। ਪੀੜਤ ਪਰਿਵਾਰ ਨਾਲ ਰਾਜਨੀਤਕ ਪਾਰਟੀਆਂ ਦੇ ਆਗੂਆਂ, ਸਰਪੰਚ, ਪੰਚਾਇਤ ਮੈਂਬਰ ਅਤੇ ਹੋਰ ਵਸਨੀਕਾਂ ਨੇ ਪਹੁੰਚ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ।