
1 ਅਪ੍ਰੈਲ 2022 ਤੋਂ ਹੁਣ ਤੱਕ ਜ਼ਿਲ੍ਹਾ ਪੁਲਿਸ ਵੱਲੋਂ 29 ਕਿਲੋ 680 ਗ੍ਰਾਮ ਅਫੀਮ ਬਰਾਮਦ ਕੀਤੀ ਜਾ ਚੁੱਕੀ ਹੈ।
ਫਾਜ਼ਿਲਕਾ: ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ 1 ਅਪ੍ਰੈਲ 2022 ਤੋਂ ਹੁਣ ਤੱਕ ਨਸ਼ਿਆਂ ਖ਼ਿਲਾਫ਼ 253 ਕੇਸ ਦਰਜ ਕਰਕੇ 385 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਫਾਜ਼ਿਲਕਾ ਸਰਹੱਦੀ ਜ਼ਿਲ੍ਹਾ ਹੈ ਅਤੇ ਇਸ ਦੀ ਜ਼ਿਆਦਾ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਸ਼ਰਾਰਤੀ ਅਨਸਰਾਂ ਵੱਲੋਂ ਡਰੋਨ ਜਾਂ ਹੋਰ ਸਾਧਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਜ਼ਿਲ੍ਹਾ ਪੁਲਿਸ ਲਗਾਤਾਰ ਦੁਸ਼ਮਣ ਦੇ ਇਰਾਦਿਆਂ ਨੂੰ ਨਾਕਾਮ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਵਿਚ 24 ਹਜ਼ਾਰ ਆਸ਼ਾ ਵਰਕਰਾਂ ਦੇ ਸਿਮ ਬਲਾਕ, ਪੇਂਡੂ ਖੇਤਰ ਦੇ ਮਰੀਜ਼ ਪ੍ਰੇਸ਼ਾਨ
1 ਅਪ੍ਰੈਲ 2022 ਤੋਂ ਹੁਣ ਤੱਕ ਜ਼ਿਲ੍ਹਾ ਪੁਲਿਸ ਵੱਲੋਂ 29 ਕਿਲੋ 680 ਗ੍ਰਾਮ ਅਫੀਮ ਬਰਾਮਦ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ 2964 ਕਿਲੋ 500 ਗ੍ਰਾਮ ਭੁੱਕੀ ਜ਼ਬਤ ਕੀਤੀ ਗਈ ਹੈ। ਐਸਐਸਪੀ ਨੇ ਦੱਸਿਆ ਕਿ ਪੁਲਿਸ ਨੇ 1 ਅਪ੍ਰੈਲ 2022 ਤੋਂ 31 ਦਸੰਬਰ 2022 ਤੱਕ 64 ਕਿਲੋ 178 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ: ਵਿਆਹੁਤਾ ਬਲਾਤਕਾਰ ਮਾਮਲੇ 'ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ, 15 ਫਰਵਰੀ ਤੱਕ ਮੰਗਿਆ ਜਵਾਬ
ਇਸ ਤੋਂ ਇਲਾਵਾ ਇਸ ਸਾਲ 2023 ਦੌਰਾਨ ਹੀ 31 ਕਿਲੋ 42 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਪੁਲਿਸ ਨੇ 25 ਗ੍ਰਾਮ ਸਮੈਕ ਅਤੇ 4 ਕਿਲੋ 543 ਗ੍ਰਾਮ ਗਾਂਜਾ ਵੀ ਬਰਾਮਦ ਕੀਤਾ ਹੈ। ਐਸਪੀ (ਡੀ) ਜੀਐਸ ਸੰਘਾ ਨੇ ਦੱਸਿਆ ਕਿ ਇਸ ਦੌਰਾਨ ਮੁਲਜ਼ਮਾਂ ਕੋਲੋਂ ਪੁਲਿਸ ਨੇ 1,48,15,620 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ: ਕੈਨੇਡਾ ’ਚ ਵਧਿਆ ਪੰਜਾਬੀਆਂ ਦਾ ਮਾਣ: ਅਲਬਰਟਾ ਦੀ ਗਵਰਨਰ ਵਲੋਂ ਬਲਦੇਵ ਸਿੰਘ ਗਰੇਵਾਲ ਨੂੰ ਰਾਜ ਪੱਧਰੀ ਸਨਮਾਨ
ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਕਿਤੇ ਵੀ ਨਸ਼ੇ ਦੀ ਖਰੀਦੋ-ਫਰੋਖਤ ਸਬੰਧੀ ਕੋਈ ਵੀ ਸੂਚਨਾ ਮਿਲਦੀ ਹੈ ਤਾਂ ਲੋਕ ਬਿਨਾਂ ਕਿਸੇ ਡਰ ਤੋਂ ਇਸ ਦੀ ਸੂਚਨਾ ਪੁਲਿਸ ਨੂੰ ਦੇਣ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਅਸੀਂ ਜਲਦੀ ਹੀ ਨਸ਼ਾਖੋਰੀ ਨੂੰ ਜੜ੍ਹੋਂ ਖਤਮ ਕਰ ਸਕਾਂਗੇ।