ਇੱਕ ਹਫ਼ਤੇ 'ਚ 41.26 ਕਿਲੋ ਹੈਰੋਇਨ, 13.55 ਕਿਲੋ ਅਫੀਮ ਸਮੇਤ 258 ਨਸ਼ਾ ਤਸਕਰ ਕਾਬੂ
Published : Jan 16, 2023, 4:36 pm IST
Updated : Jan 16, 2023, 4:36 pm IST
SHARE ARTICLE
Sukhchai Singh Gill
Sukhchai Singh Gill

53.25 ਕਿਲੋ ਗਾਂਜਾ, 20.48 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ  ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 194 ਐਫਆਈਆਰ ਦਰਜ ਕਰਕੇ, ਜਿਸ ਵਿੱਚ 31 ਵਪਾਰਕ ਮਾਮਲੇ ਹਨ,  258 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਕੋਲੋਂ 41.26 ਕਿਲੋ ਹੈਰੋਇਨ, 13.55 ਕਿਲੋ ਅਫੀਮ, 53.25 ਕਿਲੋ ਗਾਂਜਾ, 4.81 ਕੁਇੰਟਲ ਭੁੱਕੀ ਅਤੇ 5.28 ਲੱਖ ਫਾਰਮਾ ਓਪੀਓਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 20.48 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਹਨਾਂ ਦੱਸਿਆ ਕਿ  5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 15 ਹੋਰ  ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 623 ਹੋ ਗਈ ਹੈ । ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ 176 ਐਫਆਈਆਰਜ਼ ਦਰਜ ਕਰਕੇ ਚੀਨੀ ਡੋਰ ਦੇ 10269 ਬੰਡਲ ਬਰਾਮਦ ਕੀਤੇ ਹਨ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।
ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement