ਮੁਹਾਲੀ ਪੁਲਿਸ ਨੇ 4 ਕਿਲੋ ਅਫ਼ੀਮ ਸਮੇਤ ਦੋ ਮੁਲਜ਼ਮ ਕੀਤੇ ਕਾਬੂ 
Published : Jan 16, 2023, 11:00 am IST
Updated : Jan 16, 2023, 11:00 am IST
SHARE ARTICLE
 Mohali police arrested two accused along with 4 kg of opium
Mohali police arrested two accused along with 4 kg of opium

ਪੁਲਿਸ ਨੇ ਮੁਲਜ਼ਮਾਂ ਕੋਲੋਂ ਮਾਰੂਤੀ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ। 

 

ਮੁਹਾਲੀ - ਮੁਹਾਲੀ ਪੁਲਿਸ ਨੇ ਸੋਮਵਾਰ ਨੂੰ ਲਾਲੜੂ ਕਸਬੇ 'ਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 4 ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਉਹ ਦੱਪਰ ਟੋਲ ਪਲਾਜ਼ਾ ਨੇੜੇ ਪੁਲਿਸ ਚੌਕੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਫੜੇ ਗਏ ਵਿਅਕਤੀਆਂ ਦੀ ਪਛਾਣ ਹਰਦੀਪ ਸਿੰਘ ਵਾਸੀ ਮੌਲੀ ਜਾਗਰਾਂ ਚੰਡੀਗੜ੍ਹ ਅਤੇ ਕ੍ਰਿਸ਼ਨ ਗੁੱਜਰ ਉਰਫ਼ ਕ੍ਰਿਸ਼ਨ ਕੁਮਾਰ ਵਾਸੀ ਰਾਜਸਥਾਨ ਵਜੋਂ ਹੋਈ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਇੱਕ ਪੁਲਿਸ ਪਾਰਟੀ ਦੱਪਰ ਟੋਲ ਪਲਾਜ਼ਾ ਨੇੜੇ ਗਸ਼ਤ ਡਿਊਟੀ 'ਤੇ ਸੀ ਅਤੇ ਦੋਸ਼ੀ ਅੰਬਾਲਾ ਤੋਂ ਆ ਰਹੇ ਸਨ। ਪੁਲਿਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਟ੍ਰੈਫਿਕ ਕਾਰਨ ਉਹ ਭੱਜਣ ਵਿਚ ਕਾਮਯਾਬ ਨਹੀਂ ਹੋ ਸਕੇ। ਸਾਡੀ ਟੀਮ ਨੇ ਉਨ੍ਹਾਂ ਨੂੰ ਰੋਕਿਆ ਅਤੇ ਜਾਂਚ ਕਰਨ 'ਤੇ ਉਨ੍ਹਾਂ ਦੀ ਕਾਰ ਦੇ ਡੈਸ਼ਬੋਰਡ 'ਤੇ 4 ਕਿਲੋ ਅਫ਼ੀਮ ਮਿਲੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਮਾਰੂਤੀ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ। 

 ਇਹ ਵੀ ਪੜ੍ਹੋ -  ਲੁਧਿਆਣਾ 'ਚ ਝੁੱਗੀਆਂ ਨੂੰ ਅੱਗ ਲੱਗਣ ਦਾ ਮਾਮਲਾ, 2 ਹੋਰ ਬੱਚਿਆਂ ਦੀ ਇਲਾਜ ਦੌਰਾਨ ਮੌਤ 

ਡੇਰਾਬੱਸੀ ਦੇ ਸਹਾਇਕ ਪੁਲਿਸ ਸੁਪਰਡੈਂਟ (ਏਐਸਪੀ) ਦਰਪਨ ਆਹਲੂਵਾਲੀਆ ਨੇ ਕਿਹਾ ਕਿ ਉਹ ਇਲਾਕੇ ਵਿਚ ਨਸ਼ਾ ਤਸਕਰਾਂ 'ਤੇ ਨਜ਼ਰ ਰੱਖ ਰਹੇ ਹਨ ਅਤੇ ਇਸ ਰਸਤੇ ਰਾਹੀਂ ਸੂਬੇ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਬਹੁਤ ਸਾਰੇ ਲੋਕਾਂ ਨੂੰ ਫੜਿਆ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਲਾਲੜੂ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement