26 ਜਨਵਰੀ ਨੂੰ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੱਧੂ, ਪੜ੍ਹੋ ਬਾਹਰ ਆਉਣ ਤੋਂ ਬਾਅਦ ਕਿੱਥੇ ਜਾਣਗੇ 
Published : Jan 16, 2023, 3:12 pm IST
Updated : Jan 16, 2023, 3:12 pm IST
SHARE ARTICLE
Navjot sidhu
Navjot sidhu

ਹਨਾਂ ਦੀ ਰਿਹਾਇਸ਼ 'ਤੇ ਆਉਣ ਵਾਲੇ ਸਮਰਥਕਾਂ ਲਈ ਚਾਹ ਪਾਣੀ ਦਾ ਵੀ ਇੰਤਜ਼ਾਮ ਕੀਤਾ ਜਾਵੇਗਾ। 

 

ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ 26 ਜਨਵਰੀ ਨੂੰ ਜੇਲ੍ਹ ਤੋਂ ਬਾਹਰ ਆ ਰਹੇ ਹਨ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਹਿਲਾਂ ਉਹ ਗੁਰਦੁਆਰਾ ਦੁਖਨਿਵਾਰਨ ਸਾਹਿਬ, ਫਿਰ ਕਾਲੀ ਮਾਤਾ ਮੰਦਰ ਤੇ ਬਾਅਦ 'ਚ ਉਹਨਾਂ ਦੀ ਰਿਹਾਇਸ਼ ਨੇੜੇ ਬਣੀ ਦਰਗਾਹ 'ਤੇ ਜਾਣਗੇ। ਇਸ ਦੇ ਨਾਲ ਹੀ ਉਹਨਾਂ ਦੀ ਰਿਹਾਇਸ਼ 'ਤੇ ਆਉਣ ਵਾਲੇ ਸਮਰਥਕਾਂ ਲਈ ਚਾਹ ਪਾਣੀ ਦਾ ਵੀ ਇੰਤਜ਼ਾਮ ਕੀਤਾ ਜਾਵੇਗਾ। 

ਦੱਸ ਦਈਏ ਕਿ ਨਵਜੋਤ ਸਿੱਧੂ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 27 ਦਸੰਬਰ 1988 'ਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ 65 ਸਾਲਾ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਸੀ ਅਤੇ ਉਸੇ ਕੁੱਟਮਾਰ ਵਿਚ ਵੱਜੀ ਸੱਟ ਕਾਰਨ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਸੁਪਰੀਮ ਕੋਰਟ ਨੇ 15 ਮਈ 2018 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਸੀ, ਜਿਸ ’ਚ ਸਿੱਧੂ ਅਤੇ ਰੁਪਿੰਦਰ ਸਿੰਘ ਸੰਧੂ ਨੂੰ ਗੈਰ-ਇਰਾਦਤਨ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਮਾਮਲੇ ’ਚ 3 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਸੀ।

Navjot Sidhu Navjot Sidhu

ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ 65 ਸਾਲ ਦੇ ਇਕ ਵਿਅਕਤੀ ਨੂੰ ‘ਜਾਣ ਬੁੱਝ ਕੇ ਸੱਟਾਂ ਮਾਰਨ’ ਦਾ ਦੋਸ਼ੀ ਕਰਾਰ ਦਿੱਤਾ ਸੀ। ਕੋਰਟ ਨੇ ਸਿੱਧੂ ਦੀ ਜੇਲ੍ਹ ਦੀ ਸਜ਼ਾ ’ਤੇ ਰੋਕ ਲਾ ਦਿੱਤੀ ਸੀ ਅਤੇ ਉਨ੍ਹਾਂ ਨੂੰ 1000 ਰੁਪਏ ਜੁਰਮਾਨਾ ਲਾਇਆ ਸੀ। ਸੁਪਰੀਮ ਕੋਰਟ ਨੇ ਸਿੱਧੂ ਦੇ ਸਹਿਯੋਗੀ ਰੁਪਿੰਦਰ ਸਿੰਘ ਸੰਧੂ ਨੂੰ ਵੀ ਸਭ ਦੋਸ਼ਾਂ ਤੋਂ ਇਹ ਕਹਿ ਕੇ ਬਰੀ ਕਰ ਦਿੱਤਾ ਸੀ ਕਿ ਦਸੰਬਰ 1988 ਵਿਚ ਅਪਰਾਧ ਸਮੇਂ ਸਿੱਧੂ ਨਾਲ ਉਨ੍ਹਾਂ ਦੀ ਮੌਜੂਦਗੀ ਬਾਰੇ ਕੋਈ ਭਰੋਸੇਯੋਗ ਸਬੂਤ ਨਹੀਂ ਹਨ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਸੀ ਕਿ ਮੁਲਜ਼ਮ ਅਤੇ ਪੀੜਤ ਦਰਮਿਆਨ ਕੋਈ ਪਿਛਲੀ ਦੁਸ਼ਮਣੀ ਨਹੀਂ ਸੀ।

ਮੁਲਜ਼ਮ ਵੱਲੋਂ ਕਿਸੇ ਵੀ ਹਥਿਆਰ ਦੀ ਵਰਤੋਂ ਨਹੀਂ ਕੀਤੀ ਗਈ ਸੀ। ਬਾਅਦ ’ਚ ਸਤੰਬਰ 2018 ਵਿਚ ਸੁਪਰੀਮ ਕੋਰਟ ਨੇ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਵੱਲੋਂ ਦਾਇਰ ਇਕ ਸਮੀਖਿਆ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟ ਕੀਤੀ ਸੀ। ਸਿੱਧੂ ਨੂੰ ਇਸ ’ਤੇ ਨੋਟਿਸ ਜਾਰੀ ਕੀਤਾ ਗਿਆ ਸੀ। ਅਦਾਲਤ ਨੇ 11 ਸਤੰਬਰ 2018 ਨੂੰ ਆਪਣੇ ਹੁਕਮ ਵਿਚ ਕਿਹਾ ਸੀ ਕਿ ਜਾਰੀ ਨੋਟਿਸ ਪ੍ਰਤੀਵਾਦੀ ਨੰਬਰ 1 ਨਵਜੋਤ ਸਿੰਘ ਸਿੱਧੂ ਦੀ ਸਜ਼ਾ ਦੀ ਮਾਤਰਾ ਤੱਕ ਸੀਮਤ ਹੈ। 

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement