ਭਲਕੇ ਮਨਸੂਰਵਾਲ ਕਲਾਂ ਪਹੁੰਚੇਗੀ ਹਾਈ ਕੋਰਟ ਵੱਲੋਂ ਗਠਿਤ ਕੀਤੀ ਕਮੇਟੀ, ਲੋਕਾਂ ਦੀ ਜਾਣੀ ਜਾਵੇਗੀ ਰਾਏ
Published : Jan 16, 2023, 5:38 pm IST
Updated : Jan 16, 2023, 5:38 pm IST
SHARE ARTICLE
zira alcohol factory
zira alcohol factory

ਇਹ ਕਮੇਟੀ ਲੋਕਾਂ ਦੀ ਰਾਏ ਜਾਣਨ ਅਤੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਆਪਣੀ ਰਿਪੋਰਟ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਸੌਂਪੇਗੀ।  

 

ਜ਼ੀਰਾ  : ਇੱਥੋਂ ਦੇ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਡ ਮਨਸੂਰਵਾਲ ਕਲਾਂ (ਜ਼ੀਰਾ ਸ਼ਰਾਬ ਫੈਕਟਰੀ) ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਗਠਿਤ ਕਮੇਟੀ ਦੇ ਚੇਅਰਮੈਨ ਆਰ. ਕੇ. ਨਹਿਰੂ ਭਲਕੇ 17 ਜਨਵਰੀ ਸਵੇਰੇ 10:30 ਵਜੇ ਫੈਕਟਰੀ ਵਾਲੀ ਜਗ੍ਹਾ ਪਿੰਡ ਮਨਸੂਰਵਾਲ ਕਲਾਂ ਵਿਖੇ ਇਲਾਕੇ ਦੇ ਲੋਕਾਂ, ਪੰਚਾਇਤਾਂ ਤੇ ਹੋਰ ਸੰਸਥਾਵਾਂ ਨਾਲ ਵਿਚਾਰ ਚਰਚਾ ਕਰਨਗੇ।

ਉਨ੍ਹਾਂ ਦੱਸਿਆ ਕਿ ਇਸ ਕਮੇਟੀ ਦੇ ਚੇਅਰਮੈਨ ਆਰ. ਕੇ. ਨਹਿਰੂ ਰਿਟਾਇਰਡ ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਸ੍ਰੀ ਬੱਬਰ ਭਾਨ ਐਡਵੋਕੇਟ (ਨਾਨ ਆਫੀਸ਼ੀਅਲ ਮੈਂਬਰ) ਤੇ ਹੋਰ ਕਮੇਟੀ ਮੈਂਬਰਾਂ ਵੱਲੋਂ ਮਨਸੂਰਵਾਲ ਕਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਇਲਾਕਾ ਨਿਵਾਸੀਆਂ , ਇਲਾਕੇ ਦੀਆਂ ਪੰਚਾਇਤਾਂ, ਲੋਕ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਉਪਰੋਕਤ ਮਿਤੀ ਨੂੰ ਸ਼ਰਾਬ ਵਾਲੀ ਫੈਕਟਰੀ ਦੇ ਸਥਾਨ 'ਤੇ ਪਹੁੰਚ ਕੇ ਉਕਤ ਕਮੇਟੀ ਕੋਲ ਆਪਣੇ ਵਿਚਾਰ ਰੱਖ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਕਮੇਟੀ ਲੋਕਾਂ ਦੀ ਰਾਏ ਜਾਣਨ ਅਤੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਆਪਣੀ ਰਿਪੋਰਟ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਸੌਂਪੇਗੀ।  


 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement