ਜੇਲ੍ਹਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਲਈ ਰੂਪ-ਰੇਖਾ ਤਿਆਰ ਕਰ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਮਾਨ 

By : KOMALJEET

Published : Jan 16, 2023, 8:07 pm IST
Updated : Jan 16, 2023, 8:07 pm IST
SHARE ARTICLE
CM Bhagwant Mann with Police officials
CM Bhagwant Mann with Police officials

ਜੇਲ੍ਹਾਂ ਵਿਚ ਮੈਡੀਕਲ ਸਟਾਫ ਪੱਕੇ ਤੌਰ ਉਤੇ ਤਾਇਨਾਤ ਕਰਨ ਦਾ ਐਲਾਨ

ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕਰਨ ਲਈ ਜੇਲ੍ਹਾਂ ਵਿੱਚ ਸਥਾਪਤ ਹੋ ਰਹੇ ਹਨ ਕਾਨਫਰੰਸਿੰਗ ਰੂਮ

ਕਪੂਰਥਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਜੇਲ੍ਹਾਂ ਵਿਚ ਵਿਗਿਆਨਕ ਲੀਹਾਂ ਉਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਲਈ ਵਿਆਪਕ ਰੂਪ-ਰੇਖਾ ਤਿਆਰ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਚ ਤਾਕਤੀ ਜੈਮਰ, ਡੋਰ ਮੈਟਲ ਡਿਟੈਕਟਰ ਸਮੇਤ ਹੋਰ ਉਪਕਰਨ ਸਥਾਪਤ ਕਰਨ ਤੋਂ ਇਲਾਵਾ ਵਿਭਾਗ ਨੂੰ ਵਾਹਨ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਜੇਲ੍ਹਾਂ ਵਿਚ ਸੁਰੱਖਿਆ ਦੇ ਠੋਸ ਪ੍ਰਬੰਧ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੀ ਵਿਵਸਥਾ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹ ਅਥਾਰਟੀ ਦੀ ਅਪੀਲ ਉਤੇ ਅਤਿ ਆਧੁਨਿਕ ਤਕਨੀਕ ਨਾਲ ਹੋਰ ਸੀ.ਸੀ.ਟੀ.ਵੀ. ਕੈਮਰੇ ਜੇਲ੍ਹਾਂ ਵਿਚ ਲਾਏ ਜਾਣਗੇ ਤਾਂ ਕਿ ਸੁਰੱਖਿਆ ਪ੍ਰਬੰਧਾਂ ਵਿਚ ਕੋਈ ਕਮੀ ਬਾਕੀ ਨਾ ਰਹੇ।
ਜੇਲ੍ਹਾਂ ਵਿਚ ਨਸ਼ੇ ਤੇ ਮੋਬਾਈਲਾਂ ਦੀ ਸਪਲਾਈ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਸ ਗੈਰ-ਕਾਨੂੰਨੀ ਰੁਝਾਨ ਨੂੰ ਰੋਕਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਪ੍ਰਮੁੱਖ ਸਰੋਕਾਰ ਹੈ ਅਤੇ ਇਸ ਮਾਮਲੇ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕੈਦੀਆਂ ਨੂੰ ਆਪਣੇ ਅਤੀਤ ਦਾ ਤਿਆਗ ਕਰਕੇ ਮੁੱਖ ਧਾਰਾ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਜੇਲ੍ਹ ਵਿਚ ਕੈਦੀਆਂ ਲਈ ਸਿਹਤ ਸਹੂਲਤਾਂ ਦੀ ਕਮੀ ਦੀਆਂ ਰਿਪੋਰਟਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਸਮੱਸਿਆ ਨਾਲ ਨਿਪਟਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਜੇਲ੍ਹਾਂ ਵਿਚ ਮੈਡੀਕਲ ਸਟਾਫ ਦੀ ਤਾਇਨਾਤੀ ਪੱਕੇ ਤੌਰ ਉਤੇ ਕੀਤੀ ਜਾਵੇਗੀ ਤਾਂ ਕਿ ਐਮਰਜੈਂਸੀ ਦੀ ਸੂਰਤ ਵਿਚ ਕੈਦੀਆਂ ਨੂੰ ਇਲਾਜ ਮੁਹੱਈਆ ਹੋ ਸਕੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਨਵੀਆਂ ਐਂਬੂਲੈਂਸਾਂ ਵੀ ਭੇਜੀਆਂ ਜਾਣਗੀਆਂ ਤਾਂ ਕਿ ਲੋੜ ਪੈਣ ਉਤੇ ਇਸ ਦੀ ਵਰਤੋਂ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਕੈਦੀਆਂ ਦੇ ਮਨੋਰੰਜਨ ਲਈ ਸਥਾਪਤ ਕੀਤੇ ‘ਰੇਡੀਓ ਉਜਾਲਾ’ ਰਾਹੀਂ ਉਨ੍ਹਾਂ ਨੂੰ ਸੰਬਧੋਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਾਂਡ ਭਰਨ ਲਈ ਵਿੱਤੀ ਤੌਰ ਉਤੇ ਅਸਮਰੱਥ ਕੈਦੀਆਂ ਬਾਰੇ ਸਾਰੀਆਂ ਜੇਲ੍ਹਾਂ ਪਾਸੋਂ ਰਿਪੋਰਟ ਮੰਗੀ ਹੈ ਤਾਂ ਕਿ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਸਹਾਇਤਾ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹਾਂ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਸੁਣਵਾਈ ਕਰਨ ਲਈ ਨਵੇਂ ਵੀਡੀਓ ਕਾਨਫਰੰਸ ਰੂਮ ਵੀ ਸਥਾਪਤ ਕੀਤੇ ਜਾ ਰਹੇ ਹਨ ਤਾਂ ਅਦਾਲਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾ ਸਕੇ। ਇਸ ਮੌਕੇ ਮੁੱਖ ਮੰਤਰੀ ਨੇ ਜੇਲ੍ਹ ਦੇ ਹਸਪਤਾਲ, ਲੈਬਾਰਟਰੀ, ਵਾਰਡ, ਐਮਰਜੈਂਸੀ ਦਾ ਦੌਰਾ ਵੀ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement