Punjab News: ਬਨਵਾਰੀ ਲਾਲ ਪੁਰੋਹਿਤ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਵਧਾਈ
Published : Jan 16, 2024, 5:59 pm IST
Updated : Jan 16, 2024, 5:59 pm IST
SHARE ARTICLE
Banwarilal Purohit greets people on Gurpurab of Guru Gobind Singh Ji
Banwarilal Purohit greets people on Gurpurab of Guru Gobind Singh Ji

ਰਾਜਪਾਲ ਨੇ ਕਿਹਾ ਕਿ ਦਸ਼ਮ ਪਾਤਸ਼ਾਹ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੱਚਾਈ, ਨਿਆਂ ਅਤੇ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸਨ।

Punjab News: ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਪਣੇ ਸੰਦੇਸ਼ ਵਿਚ ਲੋਕਾਂ ਨੂੰ ਮਹਾਨ ਗੁਰੂ ਸਾਹਿਬਾਨ ਵਲੋਂ ਦਰਸਾਏ ਆਦਰਸ਼ਾਂ ਪ੍ਰਤੀ ਅਪਣੇ ਆਪ ਨੂੰ ਸਮਰਪਿਤ ਕਰਨ ਦਾ ਸੱਦਾ ਦਿਤਾ।

ਰਾਜਪਾਲ ਨੇ ਕਿਹਾ ਕਿ ਦਸ਼ਮ ਪਾਤਸ਼ਾਹ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੱਚਾਈ, ਨਿਆਂ ਅਤੇ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸਨ। ਉਹ ਇਕ ਮਹਾਨ ਯੋਧਾ ਸਨ ਅਤੇ ਉਨ੍ਹਾਂ ਨੇ ਤਤਕਾਲੀ ਸ਼ਾਸਕਾਂ ਵਲੋਂ ਕੀਤੇ ਜਾ ਰਹੇ ਸਮਾਜਿਕ ਅਨਿਆਂ ਅਤੇ ਜ਼ੁਲਮ ਵਿਰੁਧ ਜੰਗ ਸ਼ੁਰੂ ਕੀਤੀ ਸੀ। ਮਨੁੱਖੀ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਰਾਖੀ ਲਈ ਅਪਣੇ ਪਿਤਾ, ਮਾਤਾ ਅਤੇ ਚਾਰ ਪੁੱਤਰਾਂ ਦੀ ਕੁਰਬਾਨੀ ਦੇਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬਲਿਦਾਨ ਮਨੁੱਖਤਾ ਦੇ ਇਤਿਹਾਸ ਵਿਚ ਬੇਮਿਸਾਲ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਰਾਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਸ਼ਮ ਪਾਤਸ਼ਾਹ ਦੀ ਵਡਮੁੱਲੀ ਵਿਰਾਸਤ 'ਤੇ ਚੱਲਦਿਆਂ ਨਰੋਏ ਅਤੇ ਸਦਭਾਵਨਾ ਭਰੇ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਇਹ ਪੁਰਬ ਜਾਤ-ਪਾਤ, ਨਸਲ, ਧਰਮ ਤੋਂ ਉੱਪਰ ਉੱਠ ਕੇ ਮਨਾਉਣ।

 (For more Punjabi news apart from Banwarilal Purohit greets people on Gurpurab of Guru Gobind Singh Ji, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement