Punjab News: ਵਿਦੇਸ਼ 'ਚ ਧੋਖਾਧੜੀ ਦਾ ਸ਼ਿਕਾਰ ਹੋਈ ਲੜਕੀ ਨੂੰ ਲਿਆਂਦਾ ਗਿਆ ਪੰਜਾਬ; ਏਜੰਟ ਨੇ ਨੌਕਰੀ ਦਾ ਲਾਲਚ ਦੇ ਕੇ ਭੇਜਿਆ ਸੀ ਓਮਾਨ
Published : Jan 16, 2024, 4:14 pm IST
Updated : Jan 16, 2024, 4:14 pm IST
SHARE ARTICLE
Punjab Girl returned from Oman
Punjab Girl returned from Oman

ਪੀੜਤ ਪ੍ਰਵਾਰ ਨੇ ਧੋਖਾਧੜੀ ਕਰਨ ਵਾਲੇ ਏਜੰਟ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ।

Punjab News: ਵਿਦੇਸ਼ 'ਚ ਧੋਖਾਧੜੀ ਦਾ ਸ਼ਿਕਾਰ ਹੋਈ ਆਰਥਿਕ ਤੌਰ 'ਤੇ ਕਮਜ਼ੋਰ ਪ੍ਰਵਾਰ ਦੀ ਲੜਕੀ ਨੂੰ ਮਸਕਟ (ਓਮਾਨ) ਤੋਂ ਭਾਰਤ ਵਾਪਸ ਲਿਆਂਦਾ ਗਿਆ ਹੈ। ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਈ ਹੁਸ਼ਿਆਰਪੁਰ ਦੀ ਰਹਿਣ ਵਾਲੀ ਪੀੜਤ ਲੜਕੀ ਨੇ ਦਸਿਆ ਕਿ ਗੈਰ-ਕਾਨੂੰਨੀ ਏਜੰਟ ਗਰੀਬ ਪ੍ਰਵਾਰਾਂ ਦੀਆਂ ਲੜਕੀਆਂ ਨੂੰ ਪਾਰਲਰ 'ਚ ਚੰਗੀ ਨੌਕਰੀ ਦਾ ਲਾਲਚ ਦੇ ਕੇ ਵਿਦੇਸ਼ ਭੇਜਦੇ ਹਨ। ਬਾਅਦ ਵਿਚ ਇਥੇ ਕੁੜੀਆਂ ਨੂੰ ਧੋਖੇ ਨਾਲ ਵੇਚ ਦਿਤਾ ਜਾਂਦਾ ਹੈ। ਇਸ ਤਰ੍ਹਾਂ ਇਹ ਮਾਫੀਆ ਬਹੁਤ ਹੀ ਗਲਤ ਕਾਰੋਬਾਰ ਕਰਕੇ ਲੜਕੀਆਂ ਦਾ ਭਵਿੱਖ ਬਰਬਾਦ ਕਰ ਰਿਹਾ ਹੈ।

ਪੀੜਤ ਲੜਕੀ ਨੇ ਇਲਜ਼ਾਮ ਲਾਇਆ ਕਿ ਉਸ ਨੂੰ ਟਰੈਵਲ ਏਜੰਟ ਵਲੋਂ ਚੰਗੇ ਭਵਿੱਖ ਦੇ ਸੁਪਨੇ ਦਿਖਾ ਕੇ ਟੂਰਿਸਟ ਵੀਜ਼ਾ ’ਤੇ ਵਿਦੇਸ਼ ਭੇਜਿਆ ਗਿਆ ਸੀ। ਬਾਅਦ ਵਿਚ ਉਸ ਨੂੰ ਵੇਚ ਦਿਤਾ ਗਿਆ, ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੇ ਦਸਤਾਵੇਜ਼ ਖੋਹ ਲਏ ਗਏ ਅਤੇ ਉਸ ਨੂੰ ਇਕ ਸ਼ੇਖ ਦੇ ਘਰ ਕੰਮ ਕਰਨ ਲਈ ਮਜਬੂਰ ਕੀਤਾ ਗਿਆ, ਜਿਸ ਤੋਂ ਬਾਅਦ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਬੰਧਕ ਬਣਾ ਕੇ ਇਕ ਕਮਰੇ ਵਿਚ ਬੰਦ ਕਰ ਦਿਤਾ ਗਿਆ। ਉਨ੍ਹਾਂ ਨੂੰ ਕਈ ਦਿਨਾਂ ਤਕ ਭੁੱਖਾ ਰੱਖਿਆ ਗਿਆ ਅਤੇ ਇਹ ਤਸ਼ੱਦਦ 20-25 ਦਿਨ ਜਾਰੀ ਰਿਹਾ। ਪੀੜਤ ਪ੍ਰਵਾਰ ਨੇ ਧੋਖਾਧੜੀ ਕਰਨ ਵਾਲੇ ਏਜੰਟ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੀੜਤ ਲੜਕੀ ਨੇ ਦਸਿਆ ਕਿ ਜਦੋਂ ਉਸ ਨੇ ਭਾਰਤ ਵਾਪਸ ਜਾਣ ਦੀ ਗੱਲ ਕੀਤੀ ਤਾਂ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਉਥੇ ਹੋਰ ਭਾਰਤੀ ਕੁੜੀਆਂ ਵੀ ਹਨ, ਜਿਨ੍ਹਾਂ ਉਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਵਿਦੇਸ਼ ਵਿਚ ਫਸੀਆਂ ਕੁੜੀਆਂ ਨੂੰ ਉਥੋਂ ਵਾਪਸ ਭਾਰਤ ਲਿਆਉਣ ਲਈ ਕਦਮ ਚੁੱਕੇ ਜਾਣ। ਲੜਕੀ ਨੇ ਦਸਿਆ ਕਿ ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪ੍ਰਵਾਰ ਨੇ ਪੰਜਾਬ ਕਿਸਾਨ ਯੂਨੀਅਨ (ਬਾਗ਼ੀ) ਦੇ ਇਕ ਮੈਂਬਰ ਦੇ ਨਾਲ ਸੰਪਰਕ ਕੀਤਾ, ਜਿਸ ਦੀ ਮਦਦ ਨਾਲ ਉਹ ਭਾਰਤ ਪਰਤਣ 'ਚ ਕਾਮਯਾਬ ਹੋ ਸਕੀ। ਪ੍ਰਵਾਰ ਵਲੋਂ ਕਿਸਾਨ ਯੂਨੀਅਨ ਬਾਗੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।

ਇਸ ਸਬੰਧੀ ਸੂਬਾ ਜਨਰਲ ਸਕੱਤਰ ਗੁਰਦੀਪ ਸਿੰਘ ਭੰਡਾਲ ਨੇ ਦਸਿਆ ਕਿ ਉਨ੍ਹਾਂ ਉਕਤ ਟਰੈਵਲ ਏਜੰਟ ਤੇ ਉਸ ਦੇ ਸਾਥੀਆਂ ਵਿਰੁਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਪੁਲਿਸ ਪ੍ਰਵਾਰ ਨੂੰ ਏਜੰਟ ਨਾਲ ਸਮਝੌਤਾ ਕਰਨ ਲਈ ਕਹਿ ਰਹੀ ਹੈ। ਉਨ੍ਹਾਂ ਦਸਿਆ ਕਿ ਉਕਤ ਟਰੈਵਲ ਏਜੰਟ ਅਪਣੇ ਸਾਥੀਆਂ ਨਾਲ ਮਿਲ ਕੇ ਗਰੀਬ ਪ੍ਰਵਾਰਾਂ ਦੀਆਂ ਲੜਕੀਆਂ ਨੂੰ ਵਿਦੇਸ਼ਾਂ 'ਚ ਵੇਚ ਰਿਹਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿਚ ਏਜੰਟ ਵਿਰੁਧ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਸਹੀ ਢੰਗ ਨਾਲ ਵਿਦੇਸ਼ ਜਾਣ ਦੀ ਅਪੀਲ ਕੀਤੀ। ਇਸ ਮੌਕੇ ਗੱਲਬਾਤ ਦੌਰਾਨ ਆਗੂਆਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਏਜੰਟਾਂ 'ਤੇ ਕਾਨੂੰਨੀ ਕਾਰਵਾਈ ਨਾ ਕਰਨ ਦੇ ਦੋਸ਼ ਵੀ ਲਾਏ।

 (For more Punjabi news apart from Punjab Girl returned from Oman , stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement