Punjab News: 2 ਭਰਾਵਾਂ ਵੱਲੋਂ ਦੋਸਤ ਦਾ ਚਾਕੂ ਮਾਰ ਕੇ ਕਤਲ, 4 ਭੈਣਾਂ ਦਾ ਇਕਲੌਤਾ ਭਰਾ ਸੀ ਮਾਨਵ
Published : Jan 16, 2024, 9:43 am IST
Updated : Jan 16, 2024, 1:06 pm IST
SHARE ARTICLE
Manv
Manv

ਚਾਰ ਸਾਲ ਦੁਬਈ 'ਚ ਨੌਕਰੀ ਕਰਨ ਤੋਂ ਬਾਅਦ 8 ਮਹੀਨੇ ਪਹਿਲਾਂ ਹੀ ਪਿੰਡ ਆਇਆ ਸੀ। ਦੋ ਭਰਾਵਾਂ 'ਤੇ ਕਤਲ ਦਾ ਦੋਸ਼ ਹੈ।   

Punjab News: ਜਲੰਧਰ - ਪੰਜਾਬ ਦੇ ਫਿਲੌਰ ਕਸਬੇ ਦੇ ਪਿੰਡ ਭਾਰਸਿੰਘਪੁਰਾ 'ਚ 25 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਮਾਨਵ (25) ਵਾਸੀ ਪਿੰਡ ਭੰਡਾਰਾ ਵਜੋਂ ਹੋਈ ਹੈ। ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਚਾਰ ਸਾਲ ਦੁਬਈ 'ਚ ਨੌਕਰੀ ਕਰਨ ਤੋਂ ਬਾਅਦ 8 ਮਹੀਨੇ ਪਹਿਲਾਂ ਹੀ ਪਿੰਡ ਆਇਆ ਸੀ। ਦੋ ਭਰਾਵਾਂ 'ਤੇ ਕਤਲ ਦਾ ਦੋਸ਼ ਹੈ।   

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੰਡੇਰਾ ਦਾ ਰਹਿਣ ਵਾਲਾ ਮਾਨਵ ਆਪਣੇ ਦੋਸਤ ਅਮਿਤ ਨਾਲ ਸੋਮਵਾਰ ਦੇਰ ਸ਼ਾਮ ਆਪਣੇ ਘਰੋਂ ਕਿਤੇ ਜਾਣ ਲਈ ਨਿਕਲਿਆ ਸੀ। ਅਮਿਤ ਅਤੇ ਮਾਨਵ ਨੇ ਦੁਬਈ ਵਿਚ ਇਕੱਠੇ ਕੰਮ ਵੀ ਕੀਤਾ ਸੀ। ਇਸ ਕਾਰਨ ਦੋਵਾਂ ਵਿਚਾਲੇ ਬਹੁਤ ਡੂੰਘੀ ਦੋਸਤੀ ਹੋ ਗਈ। ਦੋਵੇਂ ਆਪਣੇ ਦੋਸਤ ਹਰਦੀਪ ਕੁਮਾਰ ਨੂੰ ਮਿਲਣ ਲਈ ਪਿੰਡ ਭਾਰਸਿੰਘਪੁਰਾ ਪੁੱਜੇ। ਹਰਦੀਪ ਸਿੰਘ ਨੂੰ ਨਾਲ ਲੈ ਕੇ ਤਿੰਨੋਂ ਇੱਕੋ ਸਾਈਕਲ ’ਤੇ ਪਿੰਡ ਤੋਂ ਬਾਹਰ ਜਾਣ ਲਈ ਨਿਕਲ ਪਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਮਿਤ ਨੇ ਪੁਲਿਸ ਨੂੰ ਦੱਸਿਆ ਕਿ ਪਿੰਡ ਭਾਰਸਿੰਘਪੁਰਾ ਦੇ ਜਸਬੀਰ ਅਤੇ ਪਵਨ ਨੇ ਉਸ ਨੂੰ ਰਸਤੇ ਵਿਚ ਰੋਕ ਲਿਆ। ਮਾਨਵ ਅਤੇ ਅਮਿਤ ਦੇ ਦੋਸਤ ਹਰਦੀਪ ਸਿੰਘ ਦੀ ਦੋਵਾਂ ਮੁਲਜ਼ਮ ਭਰਾਵਾਂ ਨਾਲ ਬਹਿਸ ਹੋ ਗਈ। ਇਸ ਦੌਰਾਨ ਦੋਵਾਂ ਭਰਾਵਾਂ ਨੇ ਗੁੱਸੇ 'ਚ ਆ ਕੇ ਚਾਕੂ ਕੱਢ ਲਿਆ। ਜਦੋਂ ਉਸ ਨੂੰ ਚਾਕੂ ਮਾਰਿਆ ਗਿਆ ਤਾਂ ਮਾਨਵ ਆਪਣੇ ਦੋਸਤ ਹਰਦੀਪ ਨੂੰ ਬਚਾਉਣ ਲਈ ਅੱਗੇ ਆਇਆ। ਚਾਕੂ ਮਾਨਵ ਨੂੰ ਲੱਗਿਆ। ਉਸ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਇਲਾਜ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਅਮਿਤ ਅਨੁਸਾਰ ਦੋਵਾਂ ਭਰਾਵਾਂ ਦਾ ਹਰਦੀਪ ਨਾਲ ਪਹਿਲਾਂ ਹੀ ਝਗੜਾ ਚੱਲ ਰਿਹਾ ਸੀ। ਇਸੇ ਦੁਸ਼ਮਣੀ ਕਾਰਨ ਸੋਮਵਾਰ ਨੂੰ ਇਹ ਹਮਲਾ ਕੀਤਾ ਗਿਆ। ਮ੍ਰਿਤਕ ਮਾਨਵ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਦੱਸਿਆ ਕਿ ਮਾਨਵ ਨੂੰ ਪਹਿਲਾਂ ਵੀ ਫੋਨ 'ਤੇ ਧਮਕੀਆਂ ਮਿਲ ਰਹੀਆਂ ਸਨ। ਪਰਿਵਾਰ ਨੇ ਪੁਲਿਸ ਨੂੰ ਉਕਤ ਨੰਬਰ ਟਰੇਸ ਕਰਨ ਦੀ ਵੀ ਬੇਨਤੀ ਕੀਤੀ ਹੈ।  

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਾਨਵ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਹ ਕਰੀਬ 4 ਸਾਲ ਦੁਬਈ 'ਚ ਕੰਮ ਕਰਨ ਤੋਂ ਬਾਅਦ ਅੱਠ ਮਹੀਨੇ ਪਹਿਲਾਂ ਹੀ ਘਰ ਪਰਤਿਆ ਸੀ। ਮਾਨਵ ਦੀ ਕਮਾਈ ਨਾਲ ਸਾਰਾ ਘਰ ਚਲਦਾ ਸੀ। ਪਰ ਦੋਸ਼ੀ ਵੱਲੋਂ ਮਾਨਵ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮਾਨਵ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਪੁਲਿਸ ਨੇ ਦੋਵਾਂ ਭਰਾਵਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ 

(For more news apart from Punjab News, stay tuned to Rozana Spokesman)

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement