
Batala News: ਇਨਾਮ ਨਿਕਲਣ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਹੋਇਆ ਬਾਗੋ ਬਾਗ
Batala young man wins 15 Lakh prize News in punjabi : ਹਰ ਕੋਈ ਬਹੁਤ ਸਾਰਾ ਪੈਸਾ ਕਮਾਉਣਾ ਅਤੇ ਅਮੀਰ ਬਣਨਾ ਚਾਹੁੰਦਾ ਹੈ। ਦੁਨੀਆ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਆਪਣੀ ਮਿਹਨਤ ਨਾਲ ਬਹੁਤ ਸਾਰਾ ਪੈਸਾ ਕਮਾਉਂਦੇ ਹਨ। ਹਾਲਾਂਕਿ ਕਈ ਲੋਕ ਅਜਿਹੇ ਹਨ ਜਿਨ੍ਹਾਂ ਦੀ ਕਿਸਮਤ ਰਾਤੋ-ਰਾਤ ਬਦਲ ਜਾਂਦੀ ਹੈ ਅਤੇ ਉਹ ਕਰੋੜਾਂ ਰੁਪਏ ਦੇ ਮਾਲਕ ਬਣ ਜਾਂਦੇ ਹਨ।
ਹੁਣ ਇਸੇ ਤਰ੍ਹਾਂ ਦੀ ਇੱਕ ਹੋਰ ਬਟਾਲਾ ਤੋਂ ਸਾਹਮਣੇ ਆਈ ਹੈ। ਜਿਥੇ ਮੁਰਗੀ ਮਹੱਲੇ ਦੇ ਰਹਿਣ ਵਾਲੇ ਵਿਅਕਤੀ ਦੀ ਕਿਸਮਤ ਉਸ ਵੇਲੇ ਜਾਗੀ ਜਦ ਉਸ ਵੱਲੋਂ 100 ਰੁਪਏ ਦੀ ਖ਼ਰੀਦੀ ਟਿਕਟ ’ਤੇ 15 ਲੱਖ ਰੁਪਏ ਦਾ ਇਨਾਮ ਨਿਕਲ ਆਇਆ। 15 ਲੱਖ ਰੁਪਏ ਦਾ ਇਨਾਮ ਨਿਕਲਣ ’ਤੇ ਵਿਪਨ ਕੁਮਾਰ ਤੇ ਉਸ ਦਾ ਪਰਿਵਾਰ ਖੁਸ਼ੀ ’ਚ ਖੀਵਾ ਹੋਇਆ ਹੈ।
ਵਿਪਨ ਕੁਮਾਰ ਵਾਸੀ ਮੁਰਗੀ ਮੁਹੱਲਾ ਨੇ ਦੱਸਿਆ ਕਿ ਉਸ ਨੇ ਕੁਝ ਦਿਨ ਪਹਿਲਾਂ ਸੰਜੇ ਲਾਟਰੀ ਸਟਾਲ ਜਲੰਧਰ ਰੋਡ ਤੋਂ 100 ਰੁਪਏ ਦੀ ਪੰਜਾਬ ਸਟੇਟ ਮਾਸਿਕ ਲਾਟਰੀ ਦੀ ਟਿਕਟ ਖ਼ਰੀਦੀ ਸੀ ਅਤੇ ਮੰਗਲਵਾਰ ਸ਼ਾਮ ਨੂੰ ਉਸ ਨੂੰ ਸੰਜੇ ਕੁਮਾਰ ਦੇ ਲਾਟਰੀ ਸਟਾਲ ਤੋਂ ਕਿਸੇ ਨੇ ਉਸ ਨੂੰ ਫ਼ੋਨ ਕਰਕੇ ਦੱਸਿਆ ਕਿ ਉਸ ਦਾ 15 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਹੈ। ਇਹ ਇਨਾਮ ਨਿਕਲਣ ਦੀ ਖ਼ਬਰ ਮਿਲਦਿਆਂ ਹੀ ਉਹ ਅਤੇ ਉਸ ਦਾ ਪਰਿਵਾਰ ਬਹੁਤ ਖੁਸ਼ ਹੋ ਗਿਆ ਅਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ।